ਮੁਕਤਸਰ ਦੇ ਸਿਵਲ ਹਸਪਤਾਲ ’ਚ ਕੋਰੋਨਾ ਦਾ ਸ਼ੱਕੀ ਮਰੀਜ਼ ਦਾਖਲ

Thursday, Mar 05, 2020 - 10:39 AM (IST)

ਮੁਕਤਸਰ ਦੇ ਸਿਵਲ ਹਸਪਤਾਲ ’ਚ ਕੋਰੋਨਾ ਦਾ ਸ਼ੱਕੀ ਮਰੀਜ਼ ਦਾਖਲ

ਸ੍ਰੀ ਮੁਕਤਸਰ ਸਾਹਿਬ (ਰਿਣੀ) - ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਚ ਬੀਤੀ ਰਾਤ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਦਾਖਲ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਵਾਸੀ ਅਨਿਲ ਕੁਮਾਰ ਕਰੀਬ 10 ਦਿਨ ਪਹਿਲਾ ਹੀ ਮਲੇਸ਼ੀਆ ਤੋਂ ਵਾਪਸ ਆਇਆ ਹੈ। ਬੀਤੇ ਦਿਨ ਤੋਂ ਉਸ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ, ਜਿਸ ਤੋਂ ਬਾਅਦ ਉਸ ਨੂੰ ਉਸ ਦੇ ਪਰਿਵਾਰ ਨੇ ਸਰਕਾਰੀ ਹਸਪਤਾਲ ਦਾਖਲ ਕਰਵਾ ਦਿੱਤਾ। ਹਸਪਤਾਲ ’ਚ ਮੌਜੂਦ ਕੋਰੋਨਾ ਨਾਲ ਸਬੰਧਿਤ ਨੋਡਲ ਅਫਸਰ ਨੇ ਦੱਸਿਆ ਕਿ ਇਸ ਮਰੀਜ਼ ’ਚ ਭਾਵੇਂ ਕੋਈ ਜ਼ਿਆਦਾ ਲੱਛਣ ਨਹੀਂ ਪਾਏ ਗਏ, ਕਿਉਂਕਿ ਉਹ ਕੁਝ ਦਿਨ ਪਹਿਲਾ ਵਿਦੇਸ਼ ਤੋਂ ਵਾਪਸ ਭਾਰਤ ਆਇਆ ਹੈ। ਉਸ ਦੀ ਹਾਲਤ ਦੇਖ ਜੋ ਸ਼ੱਕ ਪਾਇਆ ਜਾ ਰਿਹਾ ਹੈ, ਉਸ ਦੇ ਆਧਾਰ ’ਤੇ ਉਸ ਦੇ ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਬਿਮਾਰੀ ਦੇ ਸਬੰਧੀ ਕੋਈ ਰਿਸਕ ਨਹੀਂ ਲੈ ਸਕਦੇ ਅਤੇ ਨਾ ਹੀ ਲਿਆ ਜਾ ਸਕਦਾ ਹੈ। 

ਪੜ੍ਹੋਂ ਇਹ ਵੀ - ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਰੀਜ਼  ਦਾਖਲ

ਪੜ੍ਹੋਂ ਇਹ ਵੀ - ਪੰਜਾਬ-ਚੰਡੀਗੜ੍ਹ 'ਚ 'ਕੋਰੋਨਾ ਵਾਇਰਸ' ਕਾਰਨ ਹੜਕੰਪ, 8 ਸ਼ੱਕੀ ਮਰੀਜ਼ ਆਏ ਸਾਹਮਣੇ  

 


author

rajwinder kaur

Content Editor

Related News