ਮੁਕਤਸਰ ਕੁੱਟਮਾਰ ਮਾਮਲਾ, ਕੌਂਸਲਰ ਸਣੇ 6 ਮੁਲਜ਼ਮ ਮੁੜ 2 ਦਿਨਾਂ ਰਿਮਾਂਡ ''ਤੇ

Monday, Jun 17, 2019 - 06:51 PM (IST)

ਮੁਕਤਸਰ ਕੁੱਟਮਾਰ ਮਾਮਲਾ, ਕੌਂਸਲਰ ਸਣੇ 6 ਮੁਲਜ਼ਮ ਮੁੜ 2 ਦਿਨਾਂ ਰਿਮਾਂਡ ''ਤੇ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਸਥਾਨਕ ਬੂੜਾ ਗੁੱਜਰ ਰੋਡ 'ਤੇ ਕਾਂਗਰਸੀ ਕੌਂਸਲਰ ਦੇ ਭਰਾ ਅਤੇ ਉਸ ਦੇ ਕੁਝ ਸਾਥੀਆ ਵੱਲੋਂ ਦਲਿਤ ਪਰਿਵਾਰ ਨਾਲ ਸੰਬੰਧਤ ਮਹਿਲਾ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ ਅਦਾਲਤ ਨੇ ਮੁੜ ਦੋ ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। 

ਦੱਸਣਯੋਗ ਹੈ ਕਿ ਲੰਘੀਂ 14 ਜੂਨ ਨੂੰ ਸਥਾਨਕ ਬੂੜਾ ਗੁੱਜਰ ਰੋਡ 'ਤੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਦੇ ਭਰਾ ਅਤੇ ਉਸ ਦੇ ਕੁਝ ਸਾਥੀਆ ਵੱਲੋਂ ਘਰ 'ਚੋਂ ਘੜੀਸ ਕੇ ਸੜਕ 'ਤੇ ਲਿਜਾ ਕੇ ਦਲਿਤ ਮਹਿਲਾ ਦੀ ਬਹੁਤ ਹੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ। ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ ਕਾਬੂ ਕਰਕੇ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਅਦਾਲਤ ਨੇ ਮੁਲਜ਼ਮਾਂ ਨੂੰ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਸੀ ਅਤੇ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਉਕਤ ਦੋਸ਼ੀਆਂ ਨੂੰ ਮੁੜ ਮਾਣਯੋਗ ਡਿਊਟੀ ਮੈਜਿਸਟਰੇਟ ਰਵੀ ਗੁਲਾਟੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਮਾਣਯੋਗ ਅਦਾਲਤ ਨੇ 6 ਦੋਸ਼ੀਆਂ ਦਾ ਦੋਬਾਰਾ 2 ਦਿਨਾਂ ਦਾ ਪੁਲਸ ਰਿਮਾਂਡ ਦੇ ਕੇ ਪੁਲਸ ਨੂੰ ਪੁੱਛਗਿੱਛ ਲਈ ਸੌਂਪ ਦਿੱਤਾ, ਜਦਕਿ ਇਕ ਮਹਿਲਾ ਦੋਸ਼ੀ ਨੂੰ ਪੁਲਸ ਵਲੋਂ ਪਹਿਲਾਂ ਹੀ ਫਰੀਦਕੋਟ ਜੇਲ ਵਿਚ ਭੇਜਿਆ ਜਾ ਚੁੱਕਾ ਹੈ।


author

Gurminder Singh

Content Editor

Related News