ਬਾਦਲ ਪਰਿਵਾਰ ਨਾਲ ਲੰਮੇ ਸਮੇਂ ਤੋਂ ਹਨ ਗੂੜ੍ਹੇ ਸਬੰਧ : ਜੇ.ਪੀ. ਨੱਢਾ

02/20/2020 7:13:13 PM

ਸ੍ਰੀ ਮੁਕਤਸਰ ਸਾਹਿਬ ( ਰਿਣੀ ) - ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਪਹੁੰਚੇ, ਜਿਥੇ ਉਨ੍ਹਾਂ ਨੇ ਸ਼੍ਰੌਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਪਿੰਡ ਬਾਦਲ ਵਿਖੇ ਪਹੁੰਚਣ ’ਤੇ ਜੇ.ਪੀ. ਨੱਢਾ ਦਾ ਭਾਜਪਾ ਵਰਕਰਾਂ ਨੇ ਸ਼ਾਨਦਾਰ ਸਵਾਗਤ ਕੀਤਾ। ਮੁਲਾਕਾਤ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਨੱਢਾ ਨੂੰ ਫੁਲਾਂ ਦਾ ਬੁਕੇ, ਲੋਈ ਅਤੇ ਕਿਰਪਾਨ ਦੇ ਕੇ ਸਵਾਗਤ ਕੀਤਾ। ਗ੍ਰਹਿ ਦੇ ਬਾਹਰ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਨੱਢਾ ਨੇ ਕਿਹਾ ਕਿ ਉਨ੍ਹਾਂ ਦੇ ਬਾਦਲ ਪਰਿਵਾਰ ਨਾਲ ਕਾਫੀ ਲੰਮੇ ਸਮੇਂ ਤੋਂ ਗੂੜ੍ਹੇ ਸਬੰਧ ਹਨ। ਜਦੋਂ ਉਹ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਸਨ, ਉਸ ਸਮੇਂ ਤੋਂ ਹੀ ਬਾਦਲ ਸਾਹਿਬ ਨਾਲ ਉਨ੍ਹਾਂ ਦਾ ਨਿੱਜੀ ਰਿਸ਼ਤਾ ਬਣਿਆ ਹੋਇਆ ਹੈ। 

PunjabKesari

ਸਿਆਸਤ ’ਚ ਪੰਜਾਬ ਤੋਂ ਇਲਾਵਾ ਬਹੁਤ ਸਾਰੇ ਖੇਤਰਾਂ ’ਚ ਉਨ੍ਹਾਂ ਨੂੰ ਪ੍ਰਕਾਸ਼ ਸਿੰਘ ਬਾਦਲ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮੁਲਾਕਾਤ ਦੌਰਾਨ ਐੱਨ.ਡੀ.ਏ. ਸਰਕਾਰ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਚਰਚਾ ਵੀ ਕੀਤੀ। ਬਾਦਲ ਦੇ ਜੱਦੀ ਪਿੰਡ ਪਹੁੰਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਭਾਜਪਾ ਆਗੂਆਂ ਨੂੰ ਵੀ ਮਿਲੇ। ਇਸ ਦੌਰਾਨ ਅਲੱਗ ਤੋਂ ਮੀਟਿੰਗ ਵੀ ਕੀਤੀ ਗਈ, ਜਿਸ ਦਾ ਕੋਈ ਖੁਲਾਸਾ ਨਹੀਂ ਹੋਇਆ ਪਰ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਇਸ ਦੌਰਾਨ ਅਕਾਲੀ ਦਲ ਦੀ ਨਬਜ਼ ਟੋਹ ਲਈ। 

PunjabKesari

ਦੱਸ ਦੇਈਏ ਕਿ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਨੱਢਾ ਨੇ ਕਿਹਾ ਕਿ ਉਹ ਆਪਣੇ ਮੁੰਡੇ ਦੇ ਵਿਆਹ ਦਾ ਸੱਦਾ ਪੱਤਰ ਦੇਣ ਲਈ ਵੀ ਬਾਦਲ ਕੋਲ ਆਏ ਸਨ। ਇਸ ਮੌਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਚੇਅਰਮੈਨ  ਗੁਬਖਸ਼ੀਸ਼ ਸਿੰਘ ਮਿਡੂਖੇੜਾ, ਕਾਕਾ ਭਾਈ ਕੇਰਾ ਤੋਂ ਇਲਾਵਾ ਲੰਬੀ ਹਲਕੇ ਦੇ ਅਕਾਲੀ ਆਗੂ ਹਾਜ਼ਰ ਸਨ ।

PunjabKesari


rajwinder kaur

Content Editor

Related News