ਸ੍ਰੀ ਮੁਕਤਸਰ ਸਾਹਿਬ ''ਚ 1 ਹੋਰ ਵਿਅਕਤੀ ''ਚ ਹੋਈ ਕੋਰੋਨਾ ਦੀ ਪੁਸ਼ਟੀ

Friday, Jul 10, 2020 - 02:22 PM (IST)

ਸ੍ਰੀ ਮੁਕਤਸਰ ਸਾਹਿਬ ''ਚ 1 ਹੋਰ ਵਿਅਕਤੀ ''ਚ ਹੋਈ ਕੋਰੋਨਾ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਕੋਰੋਨਾ ਦੀ ਆਫ਼ਤ ਵਧਦੀ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਕੀਤੀ ਗਈ ਸੈਂਪਲਿੰਗ ਤੋਂ ਬਾਅਦ ਸ਼ਹਿਰ ਦੇ ਜਲਾਲਾਬਾਦ ਰੋਡ ਨੇੜੇ ਹੋਲੀ ਹਾਰਟ ਸਕੂਲ ਤੋਂ 30 ਸਾਲਾ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਵੀ ਪਤਾ ਲੱਗਾ ਹੈ ਕਿ ਪਾਜ਼ੇਟਿਵ ਆਇਆ ਨੌਜਵਾਨ ਦਿੱਲੀ ਤੋਂ ਪਰਤਿਆ ਸੀ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਵਲੋਂ ਕੀਤੀ ਗਈ ਹੈ। 

ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਇਸ ਸਮੇਂ ਕੋਰੋਨਾ ਮਾਮਲਿਆਂ ਦੀ ਗਿਣਤੀ 144 ਹੋ ਗਈ ਹੈ, ਜਿਸ ਵਿਚੋਂ 132 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ, ਜਦੋਂਕਿ 11 ਕੇਸ ਅਜੇ ਵੀ ਜ਼ਿਲ੍ਹੇ ਵਿਚ ਸਰਗਰਮ ਚੱਲ ਰਹੇ ਹਨ। ਜਿਨ੍ਹਾਂ ਦੀ ਇਲਾਜ ਸਿਹਤ ਵਿਭਾਗ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ। 


author

Gurminder Singh

Content Editor

Related News