ਆਰ. ਸੀ. ਈ. ਪੀ ਮੁਕਤ ਵਪਾਰ ਸਮਝੌਤੇ ਦੇ ਵਿਰੋਧ ''ਚ ਕਿਸਾਨਾਂ ਦਿੱਤਾ ਧਰਨਾ
Friday, Oct 18, 2019 - 02:13 PM (IST)

ਸ੍ਰੀ ਮੁਕਤਸਰ ਸਾਹਿਬ (ਰਿਣੀ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਆਰ. ਸੀ. ਈ. ਪੀ. ਮੁਕਤ ਵਪਾਰ ਸਮਝੌਤੇ ਦੇ ਵਿਰੋਧ 'ਚ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਧਰਨਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ।
ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਜੇਕਰ ਇਹ ਸਮਝੌਤਾ ਹੋ ਜਾਂਦਾ ਤਾਂ ਕਈ ਦੇਸਾਂ ਨੂੰ ਭਾਰਤ 'ਚ ਖੇਤੀ ਨਾਲ ਸਬੰਧਤ ਉਤਪਾਦਾਂ ਦਾ ਵਪਾਰ ਟੈਕਸ ਮੁਕਤ ਕਰਨ ਦਾ ਅਧਿਕਾਰ ਮਿਲ ਜਾਵੇਗਾ, ਜਿਸ ਨਾਲ ਦੇਸ਼ ਦੇ ਕਿਸਾਨਾਂ ਦਾ ਵੱਡਾ ਨੁਕਸਾਨ ਹੋਵੇਗਾ। ਇਸ ਲਈ ਕਿਸਾਨਾਂ ਵਲੋ ਇਸਦਾ ਵਿਰੋਧ ਕੀਤਾ ਜਾ ਰਿਹਾ ਹੈ।ਕਿਸਾਨ ਆਗੂਆਂ ਨੇ ਇਸ ਸਮਝੌਤੇ ਨੂੰ ਕਿਸਾਨ ਮਾਰੂ ਕਰਾਰ ਦਿੱਤਾ।