ਤੇਲ ਘਪਲਾ ਮਾਮਲਾ: ਕਾਂਗਰਸੀ ਮੰਤਰੀਆਂ 'ਤੇ ਭੜਕੇ ਡਿੰਪੀ ਢਿੱਲੋਂ, ਦਿੱਤਾ 10 ਦਿਨ ਦਾ ਅਲਟੀਮੇਟਮ
Tuesday, Aug 18, 2020 - 12:03 PM (IST)
ਸ੍ਰੀ ਮੁਕਤਸਰ ਸਾਹਿਬ (ਕੁਲਦੀਪ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਆਇਆ 96 ਹਜਾਰ ਲੀਟਰ ਮਿੱਟੀ ਦਾ ਤੇਲ ਖੁਰਦ ਬੁਰਦ ਕਰਨ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਦੜਬਾਹਾ ਤੋਂ ਇੰਚਾਰਜ਼ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਾਂਗਰਸੀ ਮੰਤਰੀ ਨੂੰ ਲੰਮੇਂ ਹੱਥੀਂ ਲਿਆ ਹੈ। ਇਸ ਮਾਮਲੇ 'ਤੇ ਪ੍ਰੈੱਸ ਕਾਨਫਰੰਸ ਕਰਦਿਆਂ ਡਿੰਪੀ ਢਿੱਲੋਂ ਨੇ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਦੋਸ਼ ਲਾਏ ਹਨ ਕਿ ਉਨ੍ਹਾਂ ਦੀ ਸ਼ਹਿ 'ਤੇ ਉਨ੍ਹਾਂ ਦੇ ਇਕ ਰਿਸ਼ਤੇਦਾਰ ਅਤੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਅਫ਼ਸਰ ਵਲੋਂ ਤੇਲ ਖੁਰਦ-ਬੁਰਦ ਕਰ ਦਿੱਤਾ ਗਿਆ । ਉਨ੍ਹਾਂ ਨੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂਤੋਸ਼ ਨੂੰ ਮੰਗ ਕੀਤੀ ਕਿ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਕਿਉਂਕਿ ਇਨ੍ਹਾਂ ਨੇ ਗੁਰੂ ਘਰ ਦਾ ਤੇਲ ਖਾਧਾ ਹੈ, ਜੋ ਕੀ ਇਕ ਬੇਅਦਬੀ ਹੈ। ਉਨ੍ਹਾਂ ਨੇ 10 ਦਿਨ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ 10 ਦਿਨਾਂ 'ਚ ਇਨ੍ਹਾਂ ਖ਼ਿਲਾਫ਼ ਕਾਰਵਾਈ ਵਿੱਢ ਦਿੱਤੀ ਤਾਂ ਠੀਕ ਹੈ ਜੇਕਰ ਕਾਰਵਾਈ ਨਹੀਂ ਸ਼ੁਰੂ ਕੀਤੀ ਗਈ ਤਾਂ ਅਸੀਂ ਹਾਈਕੋਰਟ ਜਾਵਾਂਗੇ।
ਇਹ ਵੀ ਪੜ੍ਹੋਂ : ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਤੋਂ ਬਾਅਦ ਹੁਣ ਵਿਧਾਇਕ ਮਾਨਸ਼ਾਹੀਆ ਦੀ ਰਿਪੋਰਟ ਕੋਰੋਨਾ
ਉਧਰ ਦੂਜੇ ਪਾਸੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਅਫ਼ਸਰ ਦੀਵਾਨ ਚੰਦ ਸ਼ਰਮਾ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਿਆ ਹੈ। ਉਨ੍ਹਾਂ ਕਿਹਾ ਕਿ ਇਹ ਤੇਲ ਬਿਲਕੁੱਲ ਮੁਫ਼ਤ ਸੇਲ ਹੈ ਤੇ ਇਸ 'ਤੇ ਨਾ ਹੀ ਸਰਕਾਰ ਦੀ ਕੋਈ ਸਬਸਿਡੀ ਨਹੀਂ ਤੇ ਨਾ ਹੀ ਸਰਕਾਰ ਦਾ ਇਸ 'ਤੇ ਕੋਈ ਕੰਟਰੋਲ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਆਧਾਰ ਕਾਰਡ ਲੈ ਕੇ ਜਾਂ ਮੰਦਰ ਗੁਰਦੁਆਰਿਆਂ ਦੇ ਲੰਗਰ ਲਈ ਹੋਲਸੇਲਰ ਤੇਲ ਜਾਰੀ ਕਰ ਸਕਦਾ ਹੈ। ਮਹਿਕਮੇ ਵਲੋਂ ਇਸ ਦਾ ਕੋਈ ਵੀ ਰੇਟ ਤੈਅ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਤੇਲ ਸਿੱਧਾ ਹੋਲਸੇਲਰਾਂ ਕੋਲ ਆਇਆ ਸੀ ਅਤੇ ਉਨ੍ਹਾਂ ਨੇ ਹੀ ਅੱਗੇ ਵੰਡ ਦਿੱਤਾ।
ਇਹ ਵੀ ਪੜ੍ਹੋਂ : ਡੇਰੇ 'ਚ ਸਿੱਖ ਨਾਲ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਮਾਮਲੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ (ਵੀਡੀਓ)