ਮੁਕਤਸਰ ਸਾਹਿਬ ਦਾ ਹਵਾਲਾਤੀ ਲੁਧਿਆਣਾ ਜੇਲ੍ਹ 'ਚ ਮੋਬਾਈਲ ਸਮੇਤ ਫੜਿਆ, ਪੁਲਸ ਨੇ ਸ਼ੁਰੂ ਕੀਤੀ ਜਾਂਚ

Tuesday, Apr 07, 2026 - 07:30 AM (IST)

ਮੁਕਤਸਰ ਸਾਹਿਬ ਦਾ ਹਵਾਲਾਤੀ ਲੁਧਿਆਣਾ ਜੇਲ੍ਹ 'ਚ ਮੋਬਾਈਲ ਸਮੇਤ ਫੜਿਆ, ਪੁਲਸ ਨੇ ਸ਼ੁਰੂ ਕੀਤੀ ਜਾਂਚ

ਲੁਧਿਆਣਾ (ਸਿਆਲ) : ਤਾਜਪੁਰ ਰੋਡ ਸਥਿਤ ਸੈਂਟਰਲ ਜੇਲ ਵਿਚ ਤਲਾਸ਼ੀ ਮੁਹਿੰਮ ਦੌਰਾਨ ਇੱਕ ਹਵਾਲਾਤੀ ਕੋਲੋਂ ਮੋਬਾਈਲ ਬਰਾਮਦ ਹੋਣ ’ਤੇ ਪੁਲਸ ਨੇ ਸਹਾਇਕ ਸੁਪਰਡੈਂਟ ਰਿਸ਼ਭ ਪਾਲ ਗੋਇਲ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਸ ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਵਾਲਾਤੀ ਦੀ ਪਛਾਣ ਅਮਰਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ, ਵਾਸੀ ਸੋਥਾ, ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਉਸ ਕੋਲੋਂ ਇੱਕ ਕੀਪੈਡ ਮੋਬਾਈਲ ਬਰਾਮਦ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News