ਸ੍ਰੀ ਮੁਕਤਸਰ ਸਾਹਿਬ ਵਿਖੇ ਇਲਾਜ ਦੌਰਾਨ ਮਹਿਲਾ ਦੀ ਮੌਤ, ਪਰਿਵਾਰ ਨੇ ਕੀਤਾ ਚੱਕਾ ਜਾਮ

Sunday, Sep 13, 2026 - 02:44 PM (IST)

ਸ੍ਰੀ ਮੁਕਤਸਰ ਸਾਹਿਬ ਵਿਖੇ ਇਲਾਜ ਦੌਰਾਨ ਮਹਿਲਾ ਦੀ ਮੌਤ, ਪਰਿਵਾਰ ਨੇ ਕੀਤਾ ਚੱਕਾ ਜਾਮ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ): ਸ੍ਰੀ ਮੁਕਤਸਰ ਸਾਹਿਬ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਦੌਰਾਨ ਮਹਿਲਾ ਦੀ ਮੌਤ ਹੋ ਗਈ।  ਬੱਚੇ ਨੂੰ ਜਨਮ ਦੇਣ ਉਪਰੰਤ ਮਹਿਲਾ ਦੀ ਮੌਤ 'ਤੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ 'ਤੇ ਲਾਪਰਵਾਹੀ ਦੇ ਦੋਸ਼ ਲਾਏ ਹਨ। ਪੁਲਸ ਨੇ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਜਾਣਕਾਰੀ ਮੁਤਾਬਕ, ਸਰਬਜੀਤ ਕੌਰ ਵਾਸੀ ਕੋਟਭਾਈ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇਕ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ। ਉਸ ਦੀ ਨਾਰਮਲ ਡਿਲਵਰੀ ਹੋਈ ਅਤੇ ਪਰਿਵਾਰਕ ਮੈਂਬਰਾਂ ਅਨੁਸਾਰ ਬੱਚੇ ਨੂੰ ਜਨਮ ਦੇਣ ਉਪਰੰਤ ਸਰਬਜੀਤ ਦੀ ਹਾਲਤ ਲਗਾਤਾਰ ਵਿਗੜਦੀ ਰਹੀ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਲਗਾਤਾਰ ਹਸਪਤਾਲ ਦੇ ਡਾਕਟਰ ਨੂੰ ਇਸ ਨੂੰ ਰੈਫਰ ਕਰਨ ਲਈ ਕਹਿੰਦੇ ਰਹੇ ਪਰ ਹਸਪਤਾਲ ਦੇ ਡਾਕਟਰ ਅਤੇ ਸਟਾਫ ਨੇ ਲਾਪਰਵਾਹੀ ਵਰਤੀ ਅਤੇ ਬੀਤੀ ਰਾਤ ਸਰਬਜੀਤ ਕੌਰ ਦੀ ਮੌਤ ਹੋ ਗਈ। ਇਸ ਉਪਰੰਤ ਉਸ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਧਰਨਾ ਲਾ ਲਿਆ। ਪਰਿਵਾਰਕ ਮੈਂਬਰਾਂ ਅਨੁਸਾਰ ਇਹ ਸਭ ਡਾਕਟਰ ਦੀ ਲਾਪਰਵਾਹੀ ਕਾਰਨ ਹੋਇਆ ਅਤੇ ਇਸ 'ਚ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। ਮੌਕੇ 'ਤੇ ਪਹੁੰਚੀ ਪੁਲਸ ਅਧਿਕਾਰੀਆਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। 
 


author

Anmol Tagra

Content Editor

Related News