ਸ੍ਰੀ ਮੁਕਤਸਰ ਸਾਹਿਬ ਲਈ ਆਈ ਚੰਗੀ ਖਬਰ, ਭੇਜੇ ਗਏ 16 ਸੈਂਪਲਾਂ ’ਚੋਂ 13 ਆਏ ਨਗੇਟਿਵ

04/06/2020 10:09:29 AM

ਸ੍ਰੀ ਮੁਕਤਸਰ ਸਾਹਿਬ (ਰਿਣੀ, ਪਵਨ ਤਨੇਜਾ) - ਕੋਰੋਨਾ ਵਾਇਰਸ ਦੀ ਬੀਮਾਰੀ ਦੇ ਖ਼ਦਸ਼ੇ ਦੇ ਮੱਦੇਨਜ਼ਰ ਬੀਤੇ ਦਿਨੀਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਤੋਂ 16 ਵਿਅਕਤੀਆਂ ਦੇ ਸੈਂਪਲ ਲੈ ਕੇ ਭੇਜੇ ਗਏ ਹਨ। ਲਏ ਗਏ ਉਕਤ ਸੈਂਪਲਾਂ ’ਚੋਂ 13 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ ਬਾਕੀ ਰਹਿੰਦੇ ਤਿੰਨਾਂ ਦੇ ਸੈਂਪਲ ਦੁਬਾਰਾ 48  ਘੰਟਿਆਂ ਬਾਅਦ ਭੇਜਣ ਦੀ ਸਲਾਹ ਦਿੱਤੀ ਗਈ ਹੈ। ਉਕਤ ਜਾਣਕਾਰੀ ਜ਼ਿਲੇ ਦੇ ਸਿਵਲ ਸਰਜਨ ਡਾ. ਐੱਚ. ਐੱਨ ਸਿੰਘ ਵਲੋਂ ਦਿੱਤੀ ਗਈ ਹੈ। ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ. ਕੇ. ਅਰਵਿੰਦ ਕੁਮਾਰ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿਚ ਹੁਣ ਤੱਕ ਕੋਰੋਨਾ ਦਾ ਕੋਈ ਵੀ ਮਰੀਜ਼ ਨਹੀਂ ਪਾਇਆ ਗਿਆ। ਕੋਰੋਨਾ ਵਾਇਰਸ ਦੀ ਬੀਮਾਰੀ ਨਾਲ ਨਜਿੱਠਣ ਲਈ ਉਚਿੱਤ ਪ੍ਰਬੰਧ ਕੀਤੇ ਜਾ ਰਹੇ ਹਨ।

ਪੜ੍ਹੋ ਇਹ ਵੀ ਖਬਰ - ਕਰਮਚਾਰੀਆਂ ਲਈ ਖੁਸ਼ਖਬਰੀ : ਕੋਰੋਨਾ ਸੰਕਟ ਦੇ ਬਾਵਜੂਦ ਮਿਲੇਗੀ ਪੂਰੀ ਤਨਖਾਹ  

ਪੜ੍ਹੋ ਇਹ ਵੀ ਖਬਰ - ਫਤਿਹਗੜ੍ਹ ਸਾਹਿਬ ’ਚ ਸਾਹਮਣੇ ਆਈਆਂ ਕੋਰੋਨਾ ਪਾਜ਼ੇਟਿਵ 2 ਔਰਤਾਂ

ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਅਪੀਲ ਕਰ ਰਹੇ ਹਨ ਕਿ ਉਹ ਕਰਫਿਊ ਦੀ ਉਲੰਘਣਾ ਨਾ ਕਰਨ ਅਤੇ ਆਪੋ ਆਪਣੇ ਘਰਾਂ ਦੇ ਅੰਦਰ ਹੀ ਰਹਿਣ। ਇਸ ਤੋਂ ਇਲਾਵਾ ਉਹ ਸਿਹਤ ਵਿਭਾਗ ਵਲੋਂ ਦਿੱਤੇ ਜਾ ਰਹੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ। ਵਰਨਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੀ ਮਸਜਿਦ ਵਿਚ ਰਹਿ ਰਹੇ ਮੇਰਠ ਤੋਂ ਆਏ ਤਬਲੀਗੀ ਜਮਾਤ ਨਾਲ ਸਬੰਧਿਤ 14 ਵਿਅਕਤੀਆਂ ਸਮੇਤ ਬੀਤੀ ਦਿਨ 16 ਸੈਂਪਲ ਭੇਜੇ ਗਏ ਸਨ। ਉਕਤ ਵਿਅਕਤੀ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਆਈਸੋਲੇਟ ਹਨ। 

ਪੜ੍ਹੋ ਇਹ ਵੀ ਖਬਰ - ਭਾਈ ਨਿਰਮਲ ਸਿੰਘ ਦੇ ਪੁੱਤਰ ਤੇ ਭਤੀਜੇ ਨਾਲ ਕੈਪਟਨ ਨੇ ਕੀਤੀ ਗੱਲਬਾਤ, ਮਦਦ ਕਰਨ ਦਾ ਦਿੱਤਾ ਭਰੋਸਾ
 

rajwinder kaur

This news is Content Editor rajwinder kaur