ਅੰਮ੍ਰਿਤਸਰ ਹਵਾਈ ਅੱਡੇ ''ਤੇ ਪੈ ਗਿਆ ਭੜਥੂ, ਥਾਈਲੈਂਡ ਤੋਂ ਕਰੋੜਾਂ ਦੀ ਡਰੱਗ ਲੈ ਕੇ ਪੁੱਜੀ ਮੁਕਤਸਰ ਦੀ ਮੁਟਿਆਰ ਗ੍ਰਿਫ਼ਤਾਰ
Wednesday, Jan 21, 2026 - 11:40 AM (IST)
ਅੰਮ੍ਰਿਤਸਰ (ਆਰ. ਗਿੱਲ)- ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਖ਼ਿਲਾਫ਼ ਸੁਰੱਖਿਆ ਏਜੰਸੀਆਂ ਨੂੰ ਵੱਡੀ ਸਫ਼ਲਤਾ ਮਿਲੀ ਹੈ। ਥਾਈਲੈਂਡ ਤੋਂ ਅੰਮ੍ਰਿਤਸਰ ਪੁੱਜੀ ਇਕ ਮੁਟਿਆਰ ਨੂੰ ਐੱਨ. ਸੀ. ਬੀ. (ਨਾਰਕੋਟਿਕਸ ਕੰਟਰੋਲ ਬਿਊਰੋ) ਅਤੇ ਏ.ਐੱਨ.ਟੀ.ਐੱਫ. (ਐਂਟੀ-ਨਾਰਕੋਟਿਕਸ ਟਾਸਕ ਫੋਰਸ) ਦੀ ਸਾਂਝੀ ਟੀਮ ਨੇ 1.5 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਸਮੇਤ ਦਬੋਚ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ ’ਚ ਅੱਜ ਕਈ ਇਲਾਕਿਆਂ ’ਚ ਬਿਜਲੀ ਰਹੇਗੀ ਬੰਦ, ਘੰਟਿਆਂ ਤੱਕ ਲੋਕਾਂ ਨੂੰ ਕਰਨਾ ਪਵੇਗਾ ਇੰਤਜ਼ਾਰ
ਗ੍ਰਿਫ਼ਤਾਰ ਕੀਤੀ ਗਈ ਮੁਟਿਆਰ ਦੀ ਪਛਾਣ ਆਰਤੀ ਕੌਰ ਵਜੋਂ ਹੋਈ ਹੈ, ਜੋ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੀ ਰਹਿਣ ਵਾਲੀ ਹੈ। ਜਾਣਕਾਰੀ ਅਨੁਸਾਰ ਉਹ 10 ਜਨਵਰੀ ਨੂੰ ਅੰਮ੍ਰਿਤਸਰ ਤੋਂ ਥਾਈਲੈਂਡ ਗਈ ਸੀ ਅਤੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ ’ਤੇ ਨਸ਼ੇ ਦੀ ਵੱਡੀ ਖੇਪ ਲੈ ਕੇ ਵਾਪਸ ਪਰਤੀ ਸੀ। ਖੁਫੀਆ ਸੂਚਨਾ ਦੇ ਆਧਾਰ ’ਤੇ ਏਅਰਪੋਰਟ ’ਤੇ ਉਤਰਦੇ ਹੀ ਜਦੋਂ ਉਸ ਦੀ ਤਲਾਸ਼ੀ ਲਈ ਗਈ, ਤਾਂ ਉਸ ਦੇ ਸਾਮਾਨ ’ਚੋਂ ਡੇਢ ਕਿਲੋ ਤੋਂ ਵੱਧ ਨਸ਼ੀਲਾ ਪਦਾਰਥ (ਕੋਕੀਨ ਜਾਂ ਹੋਰ ਪਾਬੰਦੀਸ਼ੁਦਾ ਡਰੱਗ) ਬਰਾਮਦ ਹੋਇਆ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦਾ ਵੱਡੀ ਚੇਤਾਵਨੀ: ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦਾ ਅਲਰਟ ਜਾਰੀ
ਅੰਤਰਰਾਸ਼ਟਰੀ ਬਾਜ਼ਾਰ ’ਚ ਇਸ ਖੇਪ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਜਾਂਚ ਅਧਿਕਾਰੀਆਂ ਦਾ ਮੰਨਣਾ ਹੈ ਕਿ ਅੰਮ੍ਰਿਤਸਰ ਏਅਰਪੋਰਟ ਦੇ ਰਸਤੇ ਥਾਈਲੈਂਡ ਤੋਂ ਭਾਰਤ ’ਚ ਨਸ਼ਾ ਲਿਆਉਣ ਦਾ ਇਹ ਪਹਿਲਾ ਵੱਡਾ ਮਾਮਲਾ ਹੋ ਸਕਦਾ ਹੈ। ਐੱਨ. ਸੀ. ਬੀ. ਅਨੁਸਾਰ ਮੁਟਿਆਰ ਨੂੰ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਜੇਲ ਭੇਜ ਦਿੱਤਾ ਗਿਆ ਹੈ ਅਤੇ ਡੂੰਘਾਈ ਨਾਲ ਜਾਂਚ ਜਾਰੀ ਹੈ। ਪੁੱਛਗਿੱਛ ਦੌਰਾਨ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਨਾਲ ਜੁੜੇ ਕਈ ਹੋਰ ਲੋਕਾਂ ਬਾਰੇ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਦੇ ਐਨਕਾਊਂਟਰ 'ਚ ਗੈਂਗਸਟਰ ਮਨੀ ਪ੍ਰਿੰਸ ਢੇਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
