ਮੁਕਤਸਰ ’ਚ ਵੱਡੀ ਵਾਰਦਾਤ: ਸ਼ੱਕੀ ਹਾਲਾਤ ’ਚ ਝਾੜੀਆਂ ’ਚੋਂ ਮਿਲੀ ਨੌਜਵਾਨ ਦੀ ਲਾਸ਼, ਬੀਤੇ ਦਿਨ ਤੋਂ ਸੀ ਲਾਪਤਾ

Tuesday, May 31, 2022 - 05:22 PM (IST)

ਮੁਕਤਸਰ ’ਚ ਵੱਡੀ ਵਾਰਦਾਤ: ਸ਼ੱਕੀ ਹਾਲਾਤ ’ਚ ਝਾੜੀਆਂ ’ਚੋਂ ਮਿਲੀ ਨੌਜਵਾਨ ਦੀ ਲਾਸ਼, ਬੀਤੇ ਦਿਨ ਤੋਂ ਸੀ ਲਾਪਤਾ

ਸ੍ਰੀ ਮੁਕਤਸਰ ਸਾਹਿਬ (ਰਿਣੀ) - ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਦੂਹੇ ਵਾਲਾ ’ਚ 27 ਸਾਲ ਦੇ ਨੌਜਵਾਨ ਦੀ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੱਕੀ ਹਾਲਾਤ ਵਿੱਚ ਝਾੜੀਆਂ ’ਚੋਂ ਲਾਸ਼ ਬਰਾਮਦ ਹੋਣ ਦੀ ਸੂਚਨਾ ਮਿਲੀ। ਘਟਨਾ ਸਥਾਨ ’ਤੇ ਪਹੁੰਚੇ ਨੌਜਵਾਨ ਦੇ ਵਾਰਸਾਂ ਨੇ ਕਿਹਾ ਕਿ ਨੌਜਵਾਨ ਦੀ ਮੌਤ ਓਵਰਡੋਜ਼ ਕਾਰਨ ਹੋਈ ਹੈ। ਪਿੰਡ ਦੂਹੇਵਾਲਾ ਵਾਸੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਰਮਿੰਦਰ ਸਿੰਘ ਬੀਤੇ ਦਿਨ ਤੋਂ ਲਾਪਤਾ ਸੀ ਅਤੇ ਇਸ ਸਬੰਧੀ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਵੀ ਦਿੱਤੀ ਸੀ। 

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼

ਅੱਜ ਸਵੇਰੇ ਉਨ੍ਹਾਂ ਨੂੰ ਫੋਨ ਆਇਆ ਕਿ ਇੱਕ ਲਾਸ਼ ਬੂੜਾ ਗੁੱਜਰ ਰੋਡ ’ਤੇ ਝਾੜੀਆਂ ਵਿਚ ਪਈ ਹੋਈ ਹੈ। ਜਦ ਉਹ ਪਹੁੰਚੇ ਤਾਂ ਉਨ੍ਹਾਂ ਵੇਖਿਆ ਕਿ ਉਹ ਲਾਸ਼ ਉਨ੍ਹਾਂ ਦੇ ਬੇਟੇ ਪਰਮਿੰਦਰ ਸਿੰਘ ਦੀ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਪਰਮਿੰਦਰ ਸਿੰਘ ਬੀਤੇ ਕੁਝ ਸਮੇਂ ਤੋਂ ਨਸ਼ਾ ਲੈਣ ਦਾ ਆਦੀ ਸੀ ਅਤੇ ਉਸ ਦੀ ਮੌਤ ਓਵਰਡੋਜ਼ ਕਾਰਨ ਹੋਈ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ. ਅਮਰਜੀਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ, ਜਿਨ੍ਹਾਂ ਵਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਰਿਪੋਰਟ ਆਉਣ ’ਤੇ ਇਸ ਮਾਮਲੇ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲ ਦਰਜ ਕਰ ਲਿਆ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਡੇਰਾ ਮੁਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ


author

rajwinder kaur

Content Editor

Related News