ਵੱਡੀ ਖ਼ਬਰ : ਲੁਧਿਆਣਾ 'ਚ ਡਰੱਗ ਰੈਕਟ ਦਾ ਪਰਦਾਫਾਸ਼, ਕਰੋੜਾਂ ਦੀ ਡਰੱਗ ਮਨੀ ਸਣੇ ਤਸਕਰ ਕਾਬੂ (ਵੀਡੀਓ)

Wednesday, Oct 11, 2023 - 11:35 AM (IST)

ਵੱਡੀ ਖ਼ਬਰ : ਲੁਧਿਆਣਾ 'ਚ ਡਰੱਗ ਰੈਕਟ ਦਾ ਪਰਦਾਫਾਸ਼, ਕਰੋੜਾਂ ਦੀ ਡਰੱਗ ਮਨੀ ਸਣੇ ਤਸਕਰ ਕਾਬੂ (ਵੀਡੀਓ)

ਮੁੱਲਾਂਪੁਰ ਦਾਖਾ (ਵੈੱਬ ਡੈਸਕ, ਕਾਲੀਆ) : ਇੱਥੇ ਬੀਤੀ ਰਾਤ 11 ਵਜੇ ਦੇ ਕਰੀਬ ਜੰਮੂ-ਕਸ਼ਮੀਰ ਅਤੇ ਕਾਊਂਟਰ ਇੰਟੈਲੀਜੈਂਸ ਨੇ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਮੁੱਲਾਂਪੁਰ ਸ਼ਹਿਰ ਦੇ ਦਸ਼ਮੇਸ਼ ਨਗਰ 'ਚ ਸਰਚ ਆਪਰੇਸ਼ਨ ਚਲਾਇਆ। ਇਸ ਦੌਰਾਨ ਕਿਰਾਏਦਾਰ ਮਨਜੀਤ ਸਿੰਘ ਪੁੱਤਰ ਸਤਨਾਮ ਸਿੰਘ ਹਾਲ ਵਾਸੀ ਮੁੱਲਾਂਪੁਰ ਨੂੰ ਕਾਬੂ ਕਰਕੇ ਉਸ ਦੇ ਘਰੋਂ 4 ਕਰੋੜ, 05 ਲੱਖ ਰੁਪਏ ਦੀ ਡਰੱਗ ਮਨੀ, ਇਕ 32 ਬੋਰ ਦੀ ਰਿਵਾਲਵਰ, ਗੱਡੀਆਂ ਦੀਆਂ ਜਾਅਲੀ ਨੰਬਰ ਪਲੇਟਾਂ, ਜਾਅਲੀ ਆਈ. ਡੀ. ਕਾਰਡ, ਨੋਟ ਗਿਣਨ ਵਾਲੀ ਮਸ਼ੀਨ, ਚਿੱਟੇ ਲਿਫ਼ਾਫ਼ੇ, ਚਿੱਟਾ ਪੈਕਿੰਗ ਕਰਨ ਵਾਲੀ ਮਸ਼ੀਨ ਆਦਿ ਸਮਾਨ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਦਾ ਅਲਰਟ, ਬਾਹਰ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

PunjabKesari

ਇਸ ਸਬੰਧੀ ਪੰਜਾਬ ਦੇ ਡੀ. ਜੀ. ਪੀ. ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮਨਜੀਤ ਸਿੰਘ 'ਤੇ ਥਾਣਾ ਬਿਲਾਸਪੁਰ ਜ਼ਿਲ੍ਹਾ ਰਾਮਬਾਣ (ਜੰਮੂ-ਕਸ਼ਮੀਰ) ਦੀ ਪੁਲਸ ਨੇ 30 ਕਿੱਲੋ ਕੁਕੀਨ ਬਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਸੀ ਅਤੇ ਬੀਤੀ ਰਾਤ ਕਰੀਬ 11 ਵਜੇ ਜੰਮੂ-ਕਸ਼ਮੀਰ ਦੀ ਪੁਲਸ ਅਤੇ ਕਾਊਂਟਰ ਇੰਟੈਲੀਜੈਂਸ ਨੇ ਸਾਂਝੇ ਤੌਰ 'ਤੇ ਰਿਕਵਰੀ ਕਰਨ ਲਈ ਮਨਜੀਤ ਸਿੰਘ ਦੀ ਕਿਰਾਏ 'ਤੇ ਲਈ ਕੋਠੀ 'ਚ ਛਾਪੇਮਾਰੀ ਕੀਤੀ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਜ਼ਮਾਨਤ ਨੂੰ ਲੈ ਕੇ ਆਇਆ ਇਹ ਫ਼ੈਸਲਾ

PunjabKesari

PunjabKesari

ਜਿੱਥੋਂ ਇਹ ਸਾਰਾ ਸਮਾਨ ਬਰਾਮਦ ਹੋਇਆ। ਭਾਵੇਂ ਕਿ ਜੰਮੂ-ਕਸ਼ਮੀਰ ਦੀ ਪੁਲਸ ਨੇ ਪੱਤਰਕਾਰਾੰ ਨਾਲ ਕੋਈ ਬਰਾਮਦ ਗੱਲ ਸਾਂਝੀ ਨਹੀਂ ਕੀਤੀ ਪਰ ਸਰਕਾਰੀ ਰਿਕਾਰਡ ਮੁਤਾਬਕ ਇਸ ਬਰਾਮਦਗੀ ਦੀ ਪੁਸ਼ਟੀ ਹੋਈ ਹੈ।
PunjabKesari
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News