ਮੁੱਲਾਂਪੁਰ ਦਾਖਾ 'ਚ ਚੱਲੀ ਗੋਲੀ, ਇਕ ਜ਼ਖਮੀ

Monday, Oct 21, 2019 - 07:09 PM (IST)

ਮੁੱਲਾਂਪੁਰ ਦਾਖਾ 'ਚ ਚੱਲੀ ਗੋਲੀ, ਇਕ ਜ਼ਖਮੀ

ਦਾਖਾ,(ਵਿਜੇ ਚਾਹਲ) : ਸ਼ਹਿਰ 'ਚ ਮੁੱਲਾਂਪੁਰ ਦਾਖਾ ਦੇ ਪਿੰਡ ਜਾਂਗਪੁਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਇਕ ਵਿਅਕਤੀ ਜ਼ਖਮੀ ਹੋ ਗਿਆ। ਗੋਲੀ ਲੱਗਣ ਕਾਰਨ ਜ਼ਖਮੀ ਹੋਇਆ ਵਿਅਕਤੀ ਅਕਾਲੀ ਵਰਕਰ ਦੱਸਿਆ ਜਾ ਰਿਹਾ ਹੈ, ਜਿਸ ਦੀ ਲੱਤ 'ਤੇ ਗੋਲੀ ਲੱਗੀ ਹੈ। ਜਿਸ ਨੂੰ ਜ਼ਖਮੀ ਹਾਲਤ 'ਚ ਲੁਧਿਆਣਾ ਦੇ DMC ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

PunjabKesari

ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਸ ਪ੍ਰਸ਼ਾਸਨ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਗੋਲੀ ਚੱਲਣ ਦੇ ਕਾਰਨਾਂ ਬਾਰੇ ਕੁੱਝ ਵੀ ਪਤਾ ਨਹੀਂ ਲੱਗ ਸਕਿਆ ਹੈ।


Related News