ਦਾਣਾ ਮੰਡੀ ਮੁੱਲਾਂਪੁਰ ਦੀ ਖੁੱਲ੍ਹੀ ਦੁਕਾਨ ’ਚੋਂ ਮਿਲੀ ਪ੍ਰਵਾਸੀ ਮਜ਼ਦੂਰ ਦੀ ਲਾਸ਼

Friday, Nov 20, 2026 - 04:40 PM (IST)

ਦਾਣਾ ਮੰਡੀ ਮੁੱਲਾਂਪੁਰ ਦੀ ਖੁੱਲ੍ਹੀ ਦੁਕਾਨ ’ਚੋਂ ਮਿਲੀ ਪ੍ਰਵਾਸੀ ਮਜ਼ਦੂਰ ਦੀ ਲਾਸ਼

ਮੁੱਲਾਂਪੁਰ ਦਾਖਾ (ਕਾਲੀਆ)- ਰਾਏਕੋਟ ਰੋਡ ’ਤੇ ਸਥਿਤ ਰਕਬਾ ਦਾਣਾ ਮੰਡੀ ਮੁੱਲਾਂਪੁਰ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਮੰਡੀ ਵਿਚ ਸਥਿਤ ਇਕ ਖੁੱਲ੍ਹੀ ਦੁਕਾਨ ਵਿਚੋਂ ਇਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਬਰਾਮਦ ਹੋਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਏ. ਐੱਸ. ਆਈ. ਬਲਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਗਏ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਪੁਲਸ ਵਲੋਂ ਮ੍ਰਿਤਕ ਦੀ ਪਛਾਣ ਕਰਨ ਦੇ ਨਾਲ-ਨਾਲ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਅਨੁਸਾਰ ਜਾਂਚ ਮੁਕੰਮਲ ਹੋਣ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਕੁਝ ਸਪੱਸ਼ਟ ਹੋ ਸਕੇਗਾ। ਪੁਲਸ ਨੇ ਸ਼ਨਾਖਤ ਲਈ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ਵਿਖੇ 72 ਘੰਟੇ ਲਈ ਰਖਵਾ ਦਿੱਤੀ ਹੈ।


author

Anmol Tagra

Content Editor

Related News