ਪੰਜਾਬ ਦੇ ਸਾਬਕਾ DGP ਸੁਮੇਧ ਸੈਣੀ ਨੂੰ ਅਦਾਲਤ ਵੱਲੋਂ ਰਾਹਤ, ਗ੍ਰਿਫ਼ਤਾਰੀ ''ਤੇ ਲੱਗੀ ਰੋਕ
Thursday, Aug 27, 2020 - 04:23 PM (IST)
ਮੋਹਾਲੀ (ਜੱਸੋਵਾਲ)— ਬਹੁ-ਚਰਚਿਤ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਮਾਮਲੇ 'ਚ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਅਦਾਲਤ ਵੱਲੋਂ ਗ੍ਰਿਫ਼ਤਾਰੀ ਤੋਂ 2 ਦਿਨ ਦੀ ਰਾਹਤ ਮਿਲ ਗਈ ਹੈ। ਇਸ ਸਬੰਧੀ ਮੋਹਾਲੀ ਅਦਾਲਤ 'ਚ ਤਾਇਨਾਤ ਐਡੀਸ਼ਨਲ ਸੈਸ਼ਨ ਜੱਜ ਰਜਨੀਸ਼ ਗਰਗ ਵੱਲੋਂ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ 29 ਅਗਸਤ ਤੱਕ ਰੋਕ ਲਾ ਦਿੱਤੀ ਗਈ ਹੈ। ਇਸ ਮਾਮਲੇ 'ਚ ਅਗਲੀ ਸੁਣਵਾਈ ਹੁਣ 29 ਅਗਸਤ ਨੂੰ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਬਜ਼ੁਰਗ ਮਾਂ ਨੂੰ ਹਾਈਵੇਅ 'ਤੇ ਸੁੱਟਣ ਵਾਲੇ ਪੁੱਤ-ਨੂੰਹ ਆਏ ਕੈਮਰੇ ਸਾਹਮਣੇ, ਰੱਖਿਆ ਆਪਣਾ ਪੱਖ
ਦੱਸਣਯੋਗ ਹੈ ਕਿ 6 ਮਈ 2020 ਨੂੰ ਦਰਜ ਕੀਤੀ ਗਈ ਐੱਫ. ਆਈ. ਆਰ 'ਚ ਸੁਮੇਧ ਸੈਣੀ ਨਾਲ ਮੁਲਜ਼ਮ ਬਣਾਏ ਗਏ ਚੰਡੀਗੜ੍ਹ ਪੁਲਸ ਦੇ ਦੋ ਸਾਬਕਾ ਅਧਿਕਾਰੀ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਨੇ ਵਾਅਦਾ ਮੁਆਫ ਗਵਾਹ ਬਣਨ ਤੋਂ ਬਾਅਦ ਅਦਾਲਤ 'ਚ ਸੁਮੇਧ ਸੈਣੀ ਖ਼ਿਲਾਫ਼ ਬਿਆਨ ਦਰਜ ਕਰਵਾਏ ਸਨ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਪੁਲਸ ਕਾਮੇ ਤੇ SBI ਦੇ ਸਟਾਫ਼ ਸਣੇ ਵੱਡੀ ਗਿਣਤੀ 'ਚ ਮਿਲੇ ਕੋਰੋਨਾ ਦੇ ਨਵੇਂ ਮਾਮਲੇ
ਜਿਸ ਦੇ ਬਾਅਦ ਸਰਕਾਰੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਮੋਹਾਲੀ ਐਡੀਸ਼ਨਲ ਸੈਸ਼ਨ ਜੱਜ ਰਸਵੀਨ ਕੌਰ ਦੀ ਅਦਾਲਤ ਨੇ ਸੈਣੀ ਖ਼ਿਲਾਫ਼ ਦਰਜ ਐੱਫ. ਆਈ. ਆਰ. 'ਚ ਕਤਲ ਦੀ ਧਾਰਾ ਜੋੜਨ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਕਿਹਾ ਗਿਆ ਸੀ ਕਿ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਸੈਣੀ ਨੂੰ ਤਿੰਨ ਦਿਨ ਦਾ ਅਗਾਊਂ ਨੋਟਿਸ ਦਿੱਤਾ ਜਾਵੇ।
ਇਹ ਵੀ ਪੜ੍ਹੋ: ਅੰਮ੍ਰਿਤਧਾਰੀ ਮਾਂ-ਪੁੱਤ ਨੂੰ ਰਸਤੇ 'ਚ ਘੇਰ ਬੇਰਹਿਮੀ ਨਾਲ ਕੀਤੀ ਕੁੱਟਮਾਰ, ਪਾੜੇ ਕੱਪੜੇ
ਇਹ ਵੀ ਪੜ੍ਹੋ: ਕਪੂਰਥਲਾ ਦੇ ਡਾਕਟਰ ਦੀ ਇਸ ਜੁਗਾੜੀ ਕਾਰ ਅੱਗੇ ਫੇਲ ਹੋਈਆਂ ਵੱਡੀਆਂ ਕਾਰਾਂ, ਬਣੀ ਖਿੱਚ ਦਾ ਕੇਂਦਰ