ਬਹੁ-ਕਰੋੜੀ ਡਰੱਗ ਰੈਕੇਟ ਮਾਮਲਾ : SIT ਵੱਲੋਂ ਬਿਕਰਮ ਮਜੀਠੀਆ ਦੇ 3 ਸਾਥੀਆਂ ਤੋਂ ਪੁੱਛਗਿੱਛ

02/03/2024 8:47:09 AM

ਪਟਿਆਲਾ (ਬਲਜਿੰਦਰ) - ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੇ 3 ਨਜ਼ਦੀਕੀ ਸਾਥੀਆਂ ਤਲਵੀਰ ਗਿੱਲ, ਬੁੱਧ ਸਿੰਘ ਪੁੱਤਰ ਰੋਮੀ ਸਿੰਘ ਸਿੱਧੂ ਸੰਗਰੂਰ ਵਾਸੀ ਅਤੇ ਕਰਤਾਰ ਸਿੰਘ ਪੁੱਤਰ ਬਲਕਾਰ ਸਿੰਘ ਤੋਂ ਲਗਭਗ 5 ਘੰਟੇ ਪੁੱਛਗਿੱਛ ਕੀਤੀ। ਐੱਸ. ਆਈ. ਟੀ. ਦੀ ਅਗਵਾਈ ਕਰ ਰਹੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ, ਐੱਸ. ਐੱਸ. ਪੀ. ਵਰੁਣ ਸ਼ਰਮਾ, ਐੱਸ. ਪੀ. ਇਨਵੈਸਟੀਗੇਸ਼ਨ ਯੋਗੇਸ਼ ਸ਼ਰਮਾ, ਡੀ. ਐੱਸ. ਪੀ. ਜਸਵਿੰਦਰ ਸਿੰਘ ਟਿਵਾਣਾ ਨੇ ਕੇਸ ਨਾਲ ਸਬੰਧਤ ਸਵਾਲ ਪੁੱਛੇ ਕਿਉਂਕਿ ਇਹ ਤਿੰਨੋਂ ਬਿਕਰਮ ਸਿੰਘ ਮਜੀਠੀਆ ਦੇ ਕਾਫੀ ਨਜ਼ਦੀਕੀ ਰਹੇ ਹਨ।

ਇਹ ਵੀ ਪੜ੍ਹੋ :    FASTag ਤੋਂ ਲੈ ਕੇ ਵਾਲਿਟ ਤੱਕ 29 ਫਰਵਰੀ ਤੋਂ ਬਾਅਦ Paytm 'ਤੇ ਨਹੀਂ ਮਿਲਣਗੀਆਂ ਇਹ ਸੇਵਾਵਾਂ

ਇਸ ਮਾਮਲੇ ’ਚ ਐੱਸ. ਆਈ. ਟੀ. ਮਜੀਠੀਆ ਤੋਂ ਹੁਣ ਤੱਕ 3 ਵਾਰ ਪੁੱਛਗਿੱਛ ਕਰ ਚੁੱਕੀ ਹੈ ਅਤੇ 2 ਵਾਰ ਰਿਟਾਇਰਡ ਏ. ਡੀ. ਜੀ. ਪੀ. ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਪੁੱਛਗਿੱਛ ਕੀਤੀ ਗਈ, ਜਦੋਂ ਕਿ ਇਕ ਵਾਰ ਡੀ. ਆਈ. ਜੀ. ਹਰਚਰਨ ਭੁੱਲਰ ਦੀ ਅਗਵਾਈ ਵਾਲੀ ਐੱਸ. ਆਈ. ਟੀ. ਨੇ ਬਿਕਰਮ ਮਜੀਠੀਆ ਤੋਂ ਇਸ ਮਾਮਲੇ ’ਚ ਪੁੱਛਗਿੱਛ ਕੀਤੀ ਹੈ। ਹੁਣ ਉਕਤ ਤਿੰਨੋਂ ਨਜ਼ਦੀਕੀਆਂ ਤੋਂ ਵੀ ਡਰੱਗ ਰੈਕੇਟ ਸਬੰਧੀ ਸਵਾਲ ਪੁੱਛੇ ਗਏ ਸਨ।

ਇਹ ਵੀ ਪੜ੍ਹੋ :   Budget 2024 : ਵਿੱਤ ਮੰਤਰੀ ਨੇ ਕੀਤਾ ਵੱਡਾ ਐਲਾਨ, ਇਕ ਕਰੋੜ ਘਰਾਂ ਨੂੰ ਮਿਲੇਗੀ ਮੁਫ਼ਤ ਬਿਜਲੀ

ਦੱਸਣਯੋਗ ਹੈ ਕਿ ਬਹੁ-ਕਰੋਡ਼ੀ ਡਰੱਗ ਰੈਕੇਟ ਮਾਮਲੇ ’ਚ ਉਸ ਸਮੇਂ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ 20 ਦਸੰਬਰ 2021 ਨੂੰ ਬਿਕਰਮ ਸਿੰਘ ਮਜੀਠੀਆ ਨੂੰ ਇਸ ਕੇਸ ਨਾਮਜ਼ਦ ਕੀਤਾ ਸੀ। ਇਸ ਤੋਂ ਬਾਅਦ ਵਿਧਾਨ ਸਭਾ ਚੋਣਾਂ ਆਈਆਂ ਅਤੇ ਚੋਣਾਂ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਆਪ ਨੂੰ ਸਰੰਡਰ ਕਰ ਦਿੱਤਾ ਸੀ। ਇਸ ਮਾਮਲੇ ’ਚ ਉਹ ਲਗਭਗ 5 ਮਹੀਨੇ ਕੇਂਦਰੀ ਜੇਲ ਪਟਿਆਲਾ ’ਚ ਰਹੇ। ਹੁਣ ਉਹ ਜ਼ਮਾਨਤ ’ਤੇ ਹਨ ਪਰ ਆਮ ਆਦਮੀ ਪਾਰਟੀ ਨੇ ਬਿਕਰਮ ਸਿੰਘ ਮਜੀਠੀਆ ਤੋਂ ਐੱਸ. ਆਈ. ਟੀ. ਦਾ ਗਠਨ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਜਾਂਚ ਸਬੰਧੀ ਅੱਜ ਬਿਕਰਮ ਸਿੰਘ ਮਜੀਠੀਆ ਦੇ 3 ਨਜ਼ਦੀਕੀਆਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ।

ਇਹ ਵੀ ਪੜ੍ਹੋ :   Budget 2024 : ਅੰਤਰਿਮ ਬਜਟ 'ਚ FM ਸੀਤਾਰਮਨ ਨੇ ਔਰਤਾਂ ਲਈ ਕੀਤੇ ਇਹ ਵੱਡੇ ਐਲਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

Harinder Kaur

This news is Content Editor Harinder Kaur