ਅੰਮ੍ਰਿਤਸਰ ’ਚ ਮਲਟੀਪਰਪਜ਼ ਹੈਲਥ ਵਰਕਰਜ਼ ਫੀਮੇਲ ਨੇ ਓ. ਪੀ. ਸੋਨੀ ਦੇ ਘਰ ਦੇ ਬਾਹਰ ਦਿੱਤਾ ਧਰਨਾ

Thursday, Dec 16, 2021 - 07:15 PM (IST)

ਅੰਮ੍ਰਿਤਸਰ ’ਚ ਮਲਟੀਪਰਪਜ਼ ਹੈਲਥ ਵਰਕਰਜ਼ ਫੀਮੇਲ ਨੇ ਓ. ਪੀ. ਸੋਨੀ ਦੇ ਘਰ ਦੇ ਬਾਹਰ ਦਿੱਤਾ ਧਰਨਾ

ਅੰਮ੍ਰਿਤਸਰ (ਗੁਰਿੰਦਰ ਸਾਗਰ)-ਅੰਮ੍ਰਿਤਸਰ ’ਚ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਘਰ ਦੇ ਬਾਹਰ ਮਲਟੀਪਰਪਜ਼ ਹੈਲਥ ਵਰਕਰਜ਼ ਵੱਲੋਂ ਲਗਾਤਾਰ ਧਰਨਾ ਲਗਾਇਆ ਜਾ ਰਿਹਾ ਹੈ। ਅੱਜ ਫਿਰ ਮਲਟੀਪਰਪਜ਼ ਹੈਲਥ ਵਰਕਰਜ਼ ਫੀਮੇਲ ਵੱਲੋਂ ਓ. ਪੀ. ਸੋਨੀ ਦੇ ਘਰ ਦੇ ਬਾਹਰ ਧਰਨਾ ਲਗਾਇਆ ਗਿਆ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮਲਟੀਪਰਪਜ਼ ਹੈਲਥ ਵਰਕਰਜ਼ ਨੇ ਭੰਡਾਰੀ ਪੁਲ ਜਾਮ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਸੀ, ਜਿਸ ਤੋਂ ਬਾਅਦ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਪ੍ਰਸ਼ਾਸਨ ਵੱਲੋਂ ਭਰੋਸਾ ਦੇਣ ਤੋਂ ਬਾਅਦ ਇਨ੍ਹਾਂ ਨੂੰ ਉਥੋਂ ਉਠਾਇਆ ਗਿਆ ਸੀ।

PunjabKesari

ਉਨ੍ਹਾਂ ਕਿਹਾ ਕਿ ਸਰਕਾਰ ਸਾਨੂੰ ਲਾਰਿਆਂ ’ਚ ਰੱਖ ਕੇ ਸਮਾਂ ਲੰਘਾ ਕੇ ਝੂਠੇ ਦਿਲਾਸੇ ਦੇ ਰਹੀ ਹੈ। ਪ੍ਰਸ਼ਾਸਨ ਦੇ ਨਾਲ ਕੋਈ ਗੱਲ ਸਿਰੇ ਨਾ ਚੜ੍ਹਨ ’ਤੇ ਮਲਟੀਪਰਪਜ਼ ਹੈਲਥ ਵਰਕਰਜ਼ ਵੱਲੋਂ ਅੱਜ ਫਿਰ ਡਿਪਟੀ ਸੀ. ਐੱਮ. ਓ.ਪੀ. ਸੋਨੀ ਦੇ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਦਿੱਤਾ ਗਿਆ। ਮਲਟੀਪਰਪਜ਼ ਹੈਲਥ ਵਰਕਰਜ਼ ਦੀ ਮੰਗ ਹੈ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੱਕਾ ਕੀਤਾ ਜਾਵੇ।

PunjabKesari

ਉਨ੍ਹਾਂ ਕੋਰੋਨਾ ਕਾਲ ਵਿਚ ਲੋਕਾਂ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 15 ਸਾਲਾਂ ਤੋਂ ਅਸੀਂ ਸਰਕਾਰ ਦੀਆਂ ਸੇਵਾਵਾਂ ਨਿਭਾ ਰਹੇ ਹਾਂ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਵਿਚ ਉਹ ਲਗਾਤਾਰ ਹਸਪਤਾਲਾਂ ਵਿਚ ਡਿਊਟੀ ਕਰਦੀਆਂ ਰਹੀਆਂ ਹਨ ਅਤੇ ਆਪਣੇ ਛੋਟੇ ਛੋਟੇ ਬੱਚਿਆਂ ਨੂੰ ਘਰਾਂ ’ਚ ਛੱਡ ਕੇ ਲੋਕਾਂ ਦੀ ਖੂਬ ਸੇਵਾ ਕੀਤੀ। ਸਾਨੂੰ ਸਰਕਾਰ ਵੱਲੋਂ ਪੱਕਿਆਂ ਕਰਨ ਲਈ ਕਿਹਾ ਗਿਆ ਸੀ ਪਰ ਹਾਲੇ ਤੱਕ ਵੀ ਪੱਕਿਆਂ ਨਹੀਂ ਕੀਤਾ ਗਿਆ, ਜਿਸ ਨੂੰ ਲੈ ਕੇ ਇਹ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ ਹੈ। ਮਲਟੀਪਰਪਜ਼ ਹੈਲਥ ਵਰਕਰਜ਼ ਨੇ ਮੰਗ ਕੀਤੀ ਕਿ ਜੇਕਰ ਸਰਕਾਰ ਨੇ ਸਾਡੀ ਨਾ ਸੁਣੀ ਤਾਂ ਇਹ ਪ੍ਰਦਰਸ਼ਨ ਭਿਆਨਕ ਰੂਪ ਧਾਰਨ ਕਰੇਗਾ, ਜਿਸ ਦੀ ਜ਼ਿੰਮੇਵਾਰ ਸਿਰਫ਼ ਤੇ ਸਿਰਫ਼ ਪੰਜਾਬ ਸਰਕਾਰ ਹੋਵੇਗੀ। ਕਿਸਾਨ ਜਥੇਬੰਦੀਆਂ ਵੱਲੋਂ ਵੀ ਹੈਲਥ ਵਰਕਰਾਂ ਦਾ ਸਮਰਥਨ ਕਰਦੇ ਹੋਏ ਓ.ਪੀ. ਸੋਨੀ ਦੀ ਕੋਠੀ ਦੇ ਬਾਹਰ ਧਰਨਾ ਦਿੱਤਾ ਗਿਆ।


author

Manoj

Content Editor

Related News