ਮਮਦੋਟ : ਨਸ਼ੇੜੀ ਅਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਪਤੀ ਨੇ ਪਤਨੀ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ (ਵੀਡੀਓ)
Wednesday, Oct 24, 2018 - 03:51 PM (IST)
ਮਮਦੋਟ (ਸੰਜੀਵ, ਸਨੀ) - ਮਮਦੋਟ ਦੇ ਪਿੰਡ ਭਾਵੜਾ ਆਜ਼ਮ ਸ਼ਾਹ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦ ਇਕ ਪਤੀ ਵਲੋਂ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਖੁਦ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਚੋਕੀ ਮੋਹਰੇ ਵਾਲਾ ਦੇ ਇੰਚਾਰਜ ਜਤਿੰਦਰ ਸਿੰਘ ਅਤੇ ਮਮਦੋਟ ਦੇ ਥਾਣਾ ਮੁਖੀ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਘਟਨਾ ਸਥਾਨ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਅੱਜ ਸਵੇਰੇ ਤੜਕੇ ਪੰਜ ਵਜੇ ਦੀ ਦੱਸੀ ਜਾ ਰਹੀ ਹੈ। 42 ਸਾਲਾ ਸਵਰਨ ਸਿੰਘ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਘਰ ਦੇ ਅੰਦਰ ਹੀ ਤੇਜ਼ਧਾਰ ਹਥਿਆਰ ਨਾਲ ਆਪਣੀ ਪਤਨੀ ਪਰਮਜੀਤ ਕੌਰ ਦੀ ਗਰਦਨ 'ਤੇ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ, ਜਿਸ ਤੋਂ ਅੱਧੇ ਘੰਟੇ ਬਾਅਦ ਉਸ ਨੇ ਖੇਤਾਂ 'ਚ ਜਾ ਕੇ ਦਰਖਤ ਨਾਲ ਫਾਹਾ ਲੈ ਕੇ ਆਤਮ-ਹਤਿਆ ਕਰ ਲਈ।
ਉਨ੍ਹਾਂ ਦੱਸਿਆ ਕਿ ਸਵਰਨ ਨੇ ਆਪਣੇ ਬੱਚਿਆਂ (ਇਕ ਲੜਕਾ ਅਤੇ ਲੜਕੀ) ਨੂੰ ਕਮਰੇ 'ਚ ਕੰਮ ਕਰਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ। ਘਟਨਾ ਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਸਵਰਨ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਨਸ਼ੇ ਦਾ ਆਦੀ ਸੀ, ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।