ਸੰਗਰੂਰ ਦਾ ਥਾਣਾ ਮੂਨਕ ਦੀ ਪੂਰੇ ਪੰਜਾਬ ’ਚ ਬੱਲੇ-ਬੱਲੇ, ਮਿਲਿਆ ਇਹ ਮੁਕਾਮ

03/01/2023 1:20:34 PM

ਸੰਗਰੂਰ (ਸਿੰਗਲਾ, ਵਿਵੇਕ ਸਿੰਧਵਾਨੀ, ਯਾਦਵਿੰਦਰ) : ਸੁਰੇਂਦਰ ਲਾਂਬਾ ਆਈ. ਪੀ. ਐੱਸ, ਐੱਸ. ਐੱਸ.ਪੀ. ਸੰਗਰੂਰ ਨੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ, ਮਨਿਸਟਰੀ ਆਫ ਹੋਮ ਅਫੇਅਰਜ਼, ਨਵੀਂ ਦਿੱਲੀ ਵੱਲੋਂ ਪੁਲਸ ਸਟੇਸ਼ਨਾਂ ਦੇ ਮੁਲਾਂਕਣ ਲਈ ਕਰਵਾਏ ਗਏ ਸਰਵੇਖਣ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਥਾਣਾ ਮੂਨਕ ਨੂੰ ਪੰਜਾਬ ਦਾ ਸਰਵੋਤਮ ਪੁਲਸ ਸਟੇਸ਼ਨ ਚੁਣਿਆ ਗਿਆ ਹੈ।

ਇਹ ਵੀ ਪੜ੍ਹੋ- ਡੇਰਾ ਸਿਰਸਾ ਪ੍ਰੇਮੀਆਂ ਦਾ ਨਵਾਂ ਕਾਰਾ ਆਇਆ ਸਾਹਮਣੇ, ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ

ਸੁਰੇਂਦਰ ਲਾਂਬਾ ਐੱਸ.ਐੱਸ.ਪੀ. ਸੰਗਰੂਰ ਨੇ ਦੱਸਿਆ ਕਿ ਭਾਰਤ ਸਰਕਾਰ, ਮਨਿਸਟਰੀ ਆਫ ਹੋਮ ਅਫੇਅਰਜ਼, ਨਵੀਂ ਦਿਲੀ ਵੱਲੋਂ ਪੁਲਸ ਸਟੇਸ਼ਨਾਂ ਦੇ ਮੁਲਾਂਕਣ ਲਈ ਦੇਸ਼ ’ਚ ਸਭ ਤੋਂ ਵਧੀਆ ਪੁਲਸ ਸਟੇਸ਼ਨਾਂ ਦੀ ਚੋਣ ਕਰਨ ਅਤੇ ਦਰਜਾਬੰਦੀ ਕਰਨ ਲਈ ਸਾਲਾਨਾ ਸਰਵੇਖਣ ਕਰਵਾਇਆ ਜਾਂਦਾ ਹੈ ਅਤੇ ਸਿਖਰਲੇ 10 ਚੁਣੇ ਹੋਏ ਪੁਲਸ ਥਾਣਿਆਂ ਦੇ ਨਾਂ ਐਲਾਨ ਕੀਤੇ ਜਾਂਦੇ ਹਨ।

ਇਹ ਵੀ ਪੜ੍ਹੋ- 5 ਸਾਲ ਪਹਿਲਾਂ ਵਿਦੇਸ਼ ਗਏ ਬਰਨਾਲਾ ਦੇ ਨੌਜਵਾਨ ਦਾ ਜਨਮਦਿਨ ਮੌਕੇ ਗੋਲ਼ੀਆਂ ਮਾਰ ਕੇ ਕਤਲ

ਇਸ ਸਬੰਧੀ ਚੋਟੀ ਦੇ ਪੁਲਸ ਥਾਣਿਆਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਂਦੇ ਹਨ। ਸਾਲ 2022 ਦੀ ਸਰਵੇਖਣ ਐੱਮ. ਐੱਸ. ਟਰਾਂਸ ਰੂਲਰ ਐਗਰੀ ਕਨਸਲਟਿੰਗ ਸਰਵਿਸਿਜ਼ ਪ੍ਰਾਈਵੇਟ ਲਿਮਿਟੇਡ ਫਰਮ ਵੱਲੋਂ ਕਰਵਾਇਆ ਗਿਆ ਸੀ। ਇਸ ਸਰਵੇਖਣ ਦੇ ਆਧਾਰ ’ਤੇ ਭਾਰਤ ’ਚੋਂ 10 ਸਭ ਤੋਂ ਵਧੀਆ ਪੁਲਸ ਸਟੇਸ਼ਨ ਚੁਣੇ ਗਏ ਹਨ। ਇਸ ਸਬੰਧ ’ਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਸਰਟੀਫਿਕੇਟ ਅਨੁਸਾਰ ਇੰਨਾ ਚੁਣੇ ਗਏ ਵਧੀਆ 10 ਪੁਲਸ ਸਟੇਸ਼ਨਾਂ ’ਚ ਜ਼ਿਲ੍ਹਾ ਸੰਗਰੂਰ ਦੇ ਪੁਲਸ ਥਾਣਾ ਮੂਨਕ ਨੂੰ ਪੰਜਾਬ ਦਾ ਸਰਵੋਤਮ ਪੁਲਸ ਸਟੇਸ਼ਨ ਚੁਣਿਆ ਗਿਆ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto