ਨਗਰ ਨਿਗਮ ਕਮਿਸ਼ਨਰ ਨੇ ਸੁਵਿਧਾ ਕੇਂਦਰ ਦਾ ਕੀਤਾ ਨਿਰੀਖਣ

Wednesday, Sep 18, 2024 - 03:38 PM (IST)

ਨਗਰ ਨਿਗਮ ਕਮਿਸ਼ਨਰ ਨੇ ਸੁਵਿਧਾ ਕੇਂਦਰ ਦਾ ਕੀਤਾ ਨਿਰੀਖਣ

ਲੁਧਿਆਣਾ (ਹਿਤੇਸ਼): ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਨਗਰ ਨਿਗਮ ਦੇ ਸੁਵਿਧਾ ਕੇਂਦਰਾਂ ਵਿਚ ਵੱਡੀ ਗਿਣਤੀ ਵਿਚ ਵਸਨੀਕਾਂ ਦੇ ਆਉਣ ਦੇ ਮੱਦੇਨਜ਼ਰ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਨਗਰ ਨਿਗਮ ਜ਼ੋਨ ਡੀ ਦਫ਼ਤਰ ਦੇ ਸੁਵਿਧਾ ਕੇਂਦਰ ਦਾ ਨਿਰੀਖਣ ਕੀਤਾ।

ਡੇਚਲਵਾਲ ਨੇ ਸੁਵਿਧਾ ਕੇਂਦਰ ਵਿਖੇ ਤਾਇਨਾਤ ਸਟਾਫ਼ ਅਤੇ ਆਏ ਹੋਏ ਵਸਨੀਕਾਂ ਨਾਲ ਗੱਲਬਾਤ ਕੀਤੀ ਤਾਂ ਜੋ ਬਕਾਇਆ ਜਮ੍ਹਾਂ ਕਰਵਾਉਣ ਸਮੇਂ ਵਸਨੀਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕਿਉਂਕਿ ਚਾਲੂ ਵਿੱਤੀ ਸਾਲ ਲਈ ਪ੍ਰਾਪਰਟੀ ਟੈਕਸ ਦੇ ਭੁਗਤਾਨ 'ਤੇ 10 ਫੀਸਦੀ ਛੋਟ ਪ੍ਰਾਪਤ ਕਰਨ ਲਈ 30 ਸਤੰਬਰ ਆਖਰੀ ਮਿਤੀ ਹੈ। ਲੰਬੀਆਂ ਕਤਾਰਾਂ ਤੋਂ ਬਚਣ ਲਈ  ਆਨਲਾਈਨ ਟੈਕਸ ਦਾ ਭੁਗਤਾਨ ਵੀ ਕਰ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੇਰ ਘੁੰਮਣ ਦੀ ਵਾਇਰਲ ਵੀਡੀਓ ਨੂੰ ਲੈ ਕੇ ਵੱਡਾ ਖ਼ੁਲਾਸਾ

ਇਸ ਦੌਰਾਨ ਡੇਚਲਵਾਲ ਨੇ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਵਾਸੀਆਂ ਨਾਲ 'ਪਹਿਲਾਂ ਆਓ, ਪਹਿਲਾਂ ਪਾਓ' ਦੇ ਆਧਾਰ 'ਤੇ ਪੇਸ਼ ਆਉਣ ਅਤੇ ਇਹ ਯਕੀਨੀ ਬਣਾਉਣ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News