ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ''ਚ ਅਕਾਲੀ ਦਲ ਭਾਰੀ ਬਹੁਮਤ ਨਾਲ ਵਾਪਸੀ ਕਰੇਗਾ : ਘੁੰਮਣ

11/15/2017 11:02:07 AM

ਬਟਾਲਾ (ਗੋਰਾਇਆ) - ਪਿੰਡ ਨੀਲ ਖੁਰਦ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਸਰਕਲ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਵਰਕਰਾਂ ਦੀ ਮੀਟਿੰਗ ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦੀ ਅਗਵਾਈ 'ਚ ਕੀਤੀ ਗਈ। 
ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਘੁੰਮਣ ਨੇ ਕਿਹਾ ਕਿ ਜਦੋਂ ਦੀ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣੀ ਹੈ, ਕੋਈ ਵੀ ਵਿਕਾਸ ਕਾਰਜ ਨਹੀਂ ਕਰਵਾਇਆ ਗਿਆ ਅਤੇ ਸਾਰੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ ਤੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ। ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰ ਕੇ ਆਈ ਕਾਂਗਰਸ ਸਰਕਾਰ ਇਕ ਵੀ ਵਾਅਦੇ 'ਤੇ ਪੂਰੀ ਨਹੀਂ ਉੱਤਰੀ। ਘੁੰਮਣ ਨੇ ਕਿਹਾ ਕਿ ਦਸੰਬਰ 'ਚ ਹੋਣ ਵਾਲੀਆਂ ਨਗਰ ਨਿਗਮਾਂ ਅਤੇ ਨਗਰ ਕੌਸਲਾਂ ਦੀਆਂ ਚੋਣਾਂ ਵਿਚ ਅਕਾਲੀ ਦਲ ਭਾਰੀ ਬਹੁਮਤ ਨਾਲ ਵਾਪਸੀ ਕਰੇਗਾ।ਇਸ ਮੌਕੇ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ, ਸਾਬਕਾ ਸੰਮਤੀ ਮੈਂਬਰ ਹਰਜੀਤ ਸਿੰਘ, ਸਰਪੰਚ ਤਰਲੋਕ ਸਿੰਘ, ਸਾਬਕਾ ਸਰਪੰਚ ਗੱਜਣ ਸਿੰਘ, ਦਲਬੀਰ ਸਿੰਘ ਰਸੂਲਪੁਰ, ਪ੍ਰਵੀਨ ਸਿੰਘ, ਹਰਦੀਪ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ।