ਤਰਨਤਾਰਨ ''ਚ ਨਗਰ ਨਿਗਮ ਦੀ ਵੱਡੀ ਕਾਰਵਾਈ
Friday, Jan 24, 2020 - 09:56 AM (IST)

ਤਰਨਤਾਰਨ (ਵਿਜੇ ਅਰੋੜਾ) : ਨਗਰ-ਨਿਗਮ ਵਲੋਂ ਤਰਨਤਾਰਨ 'ਚੋਂ ਨਾਜਾਇਜ਼ ਕਬਜ਼ੇ ਹਟਾ ਕੇ ਸਾਮਾਨ ਜ਼ਬਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜਿਨ੍ਹਾਂ ਵਲੋਂ ਦੁਕਾਨਾਂ ਦੇ ਨਾਲ ਪੱਕੀ ਕੰਧ ਕਰਕੇ ਕਬਜ਼ਾ ਕੀਤਾ ਗਿਆ ਸੀ ਉਸ ਨੂੰ ਵੀ ਮੌਕੇ 'ਤੇ ਤੋੜਿਆ ਗਿਆ। ਇਸ ਦੌਰਾਨ ਨਗਰ ਨਿਗਮ ਨੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਚਿਤਾਵਨੀ ਦਿੱਤੀ ਕਿ ਜੇਕਰ ਦੁਬਾਰਾ ਤੋਂ ਇਥੇ ਨਾਜ਼ਾਇਜ਼ ਕਬਜ਼ੇ ਕੀਤੇ ਗਏ ਤਾਂ ਉਨ੍ਹਾਂ ਵਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਅਧਿਕਾਰੀ ਨੇ ਦੱਸਿਆ ਕਿ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਵਲੋਂ ਇਥੇ ਨਾਜਾਇਜ਼ ਕਬਜ਼ੇ ਕੀਤੇ ਜਾਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਦੇ ਚੱਲਦਿਆਂ ਉਨ੍ਹਾਂ ਵਲੋਂ ਨਾਜਾਇਜ਼ ਕਬਜ਼ੇ ਹਟਵਾਏ ਗਏ ਤਾਂ ਜੋ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ।