ਮੋਗਾ ''ਚ ਨਗਰ ਨਿਗਮ ਨੇ ਹਟਾਏ 239 ਨਾਜਾਇਜ਼ ਖੋਖੇ, ਸਥਿਤੀ ਤਣਾਅਪੂਰਨ

01/18/2018 1:51:05 PM

ਮੋਗਾ (ਪਵਨ ਗਰੋਵਰ) — ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਮੁਤਾਬਕ ਮੋਗਾ ਨਗਰ-ਨਿਗਮ ਪ੍ਰਸ਼ਾਸਨ ਵੱਲੋਂ ਨਾਜਾਇਜ਼ ਕਬਜ਼ਿਆਂ ਖਿਲਾਫ ਵੱਡੀ ਕਾਰਵਾਈ ਨੂੰ ਅੰਜਾਮ ਦਿੰਦੇ ਹੋਏ ਅੱਜ ਸਥਾਨਕ ਸ਼ਹਿਰ 'ਚੋਂ 239 ਖੋਖਿਆਂ ਨੂੰ ਹਟਾਉਣ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਕਾਰਨ ਸਥਿਤੀ ਤਣਾਅਪੂਰਕਨ ਬਣੀ ਹੋਈ ਹੈ ਤੇ ਦੁਕਾਨਦਾਰਾਂ 'ਚ ਹੜਕੰਪ ਮੱਚਿਆ ਹੋਇਆ ਹੈ। 


ਇਥੇ ਇਹ ਦੱਸਣਾ ਬਣਦਾ ਹੈ ਕਿ ਨਿਗਮ ਵੱਲੋਂ ਕਾਬਜ਼ ਦੁਕਾਨਦਾਰਾਂ ਨੂੰ ਬੀਤੀ ਸ਼ਾਮ 6 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਸੀ ਪਰ ਕਿਸੇ ਵੀ ਦੁਕਾਨਦਾਰ ਨੇ ਨਿਗਮ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ, ਜਿਸ ਕਾਰਨ ਨਿਗਮ ਪ੍ਰਸ਼ਾਸਨ ਨੇ ਨਾਜਾਇਜ਼ ਖੋਖਿਆਂ 'ਤੇ ਬਲਡੋਜ਼ਰ ਫੇਰ ਦਿੱਤਾ। ਤਣਾਅਪੂਰਣ ਸਥਿਤੀ ਦੇ ਮੱਦੇਨਜ਼ਰ ਤੇ ਹਲਾਤਾਂ ਨੂੰ ਕਾਬੂ 'ਚ ਰੱਖਣ ਲਈ ਪ੍ਰਸ਼ਾਸਨ ਵਲੋਂ ਪੁਲਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ ਤਾਂ ਜੋ ਕੋਈ ਵੀ ਅਣਸੁਖਾਂਵੀ ਘਟਨਾ ਨਾ ਵਾਪਰ ਸਕੇ।