ਪੰਜਾਬ ''ਚ ਨਗਰ ਨਿਗਮ ਤੇ ਕੌਂਸਲ ਦੀਆਂ ਚੋਣ ਤਾਰੀਖ਼ਾਂ ਦਾ ਐਲਾਨ, ਜਾਣੋ ਕਿਸ ਦਿਨ ਪੈਣਗੀਆਂ ਵੋਟਾਂ
Monday, May 11, 2026 - 04:11 PM (IST)
ਚੰਡੀਗੜ੍ਹ : ਪੰਜਾਬ 'ਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਰਾਜ ਚੋਣ ਕਮਿਸ਼ਨਰ ਡਾ. ਰਾਜ ਕਮਲ ਚੌਧਰੀ ਵਲੋਂ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪੰਜਾਬ ਦੇ ਰਾਜ ਚੋਣ ਕਮਿਸ਼ਨਰ ਨੇ ਐਲਾਨ ਕੀਤਾ ਹੈ ਕਿ ਪੰਜਾਬ 'ਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੀਆਂ ਚੋਣਾਂ 26 ਮਈ ਨੂੰ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਇਨ੍ਹਾਂ ਦੇ ਚੋਣ ਨਤੀਜੇ 29 ਮਈ ਨੂੰ ਐਲਾਨੇ ਜਾਣਗੇ। ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਅੱਜ ਤੋਂ ਹੀ ਸੂਬੇ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਲਈ 13 ਮਈ ਤੋਂ ਨਾਮਜ਼ਦਗੀਆਂ ਭਰੀਆਂ ਜਾ ਸਕਦੀਆਂ ਹਨ। ਨਾਮਜ਼ਦਗੀਆਂ ਭਰਨ ਦਾ ਆਖ਼ਰੀ ਦਿਨ 17 ਮਈ ਹੋਵੇਗੀ। 18 ਮਈ ਨੂੰ ਸਕਰੂਟਨੀ ਕੀਤੀ ਜਾਵੇਗੀ ਅਤੇ 19 ਮਈ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ।
ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਰਿਟਰਨਿੰਗ ਅਫ਼ਸਰ ਏ. ਡੀ. ਸੀ., ਪੀ. ਸੀ. ਐੱਸ. ਪੱਧਰ ਦੇ ਅਫ਼ਸਰਾਂ ਨੂੰ ਲਾਇਆ ਗਿਆ ਹੈ। ਪੂਰੇ ਸੂਬੇ ਦੇ 2019 ਵਾਰਡਾਂ 'ਚ 3977 ਪੋਲਿੰਗ ਬੂਥ ਬਣਾਏ ਜਾਣਗੇ ਅਤੇ ਹਰ ਪੋਲਿੰਗ ਬੂਥ ਦੀ ਵੀਡੀਓਗ੍ਰਾਫ਼ੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਚੋਣ ਡਿਊਟੀ ਲਈ 35 ਹਜ਼ਾਰ ਤੋਂ ਵੱਧ ਪੁਲਸ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : PSEB 10th Result 2026: ਪੰਜਾਬ ਬੋਰਡ ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ, ਇੱਥੇ ਚੈੱਕ ਕਰੋ Result
ਉਨ੍ਹਾਂ ਦੱਸਿਆ ਕਿ ਇਸ ਵਾਰ 36,72,932 ਕੁੱਲ ਵੋਟਰ ਹਨ, ਜਿਨ੍ਹਾਂ 'ਚੋਂ 18,98,990 ਪੁਰਸ਼ ਅਤੇ 17,73,716 ਮਹਿਲਾ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣਗੇ। ਦੱਸਣਯੋਗ ਹੈ ਕਿ ਪ੍ਰਸ਼ਾਸਨ ਵੱਲੋਂ ਵਾਰਡਬੰਦੀ ਦਾ ਕੰਮ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ। ਇਨ੍ਹਾਂ ਚੋਣਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦਾ 'ਸੈਮੀਫਾਈਨਲ' ਮੰਨਿਆ ਜਾ ਰਿਹਾ ਹੈ। ਸਿਆਸੀ ਪਾਰਟੀਆਂ ਨੇ ਆਪਣੇ ਆਬਜ਼ਰਵਰ ਤਾਇਨਾਤ ਕਰ ਦਿੱਤੇ ਹਨ ਅਤੇ ਆਪੋ- ਆਪਣੇ ਪੱਧਰ 'ਤੇ ਚੋਣਾਂ ਦੀਆਂ ਤਿਆਰੀਆਂ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
