ਜਲੰਧਰ ਨਗਰ-ਨਿਗਮ ਦਫਤਰ 'ਚ ਵੱਡਾ ਹਾਦਸਾ, ਅਚਾਨਕ ਪੈ ਗਿਆ ਚੀਕ-ਚਿਹਾੜਾ
Tuesday, Nov 18, 2025 - 06:32 PM (IST)
ਜਲੰਧਰ (ਵਰੁਣ ਸ਼ਰਮਾ) : ਜਲੰਧਰ ਦੇ ਨਗਰ ਨਿਗਮ ਦਫ਼ਤਰ ਵਿਚ ਅੱਜ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਇਕ ਬਜ਼ੁਰਗ ਵਿਅਕਤੀ ਚੌਥੀ ਮੰਜ਼ਿਲ ਤੋਂ ਸ਼ੱਕੀ ਹਾਲਾਤ ਵਿਚ ਹੇਠਾਂ ਡਿੱਗ ਗਿਆ। ਡਿੱਗਣ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਨਜ਼ਦੀਕੀ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਭਰਤੀ ਨੂੰ ਪ੍ਰਵਾਨਗੀ, ਇਸ ਵਿਭਾਗ ਵਿਚ ਭਰੀਆਂ ਜਾਣਗੀਆਂ ਸੈਂਕੜੇ ਅਸਾਮੀਆਂ
ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਬਜ਼ੁਰਗ ਅਚਾਨਕ ਹੇਠਾਂ ਡਿੱਗਿਆ ਹੈ ਜਾਂ ਉਨ੍ਹਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਮਾਰਤ ਦੇ ਅੰਦਰ ਅਤੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਖੰਘਾਲੀ ਜਾ ਰਹੀ ਹੈ। ਦੂਜੇ ਪਾਸੇ ਪੁਲਸ ਦਾ ਕਹਿਣਾ ਹੈ ਕਿ ਬਜ਼ੁਰਗ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਦਰਜ ਕਰਕੇ ਹਾਦਸੇ ਦੇ ਅਸਲ ਕਾਰਣਾਂ ਦੀ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ਬੱਸ ਅੱਡਾ ਕਤਲ ਕਾਂਡ 'ਚ ਨਵਾਂ ਮੋੜ, ਪੋਸਟ ਪਾ ਕੇ ਕਿਹਾ 'ਮੱਖਣ ਮਾਰ ਕੇ ਅਸੀਂ ਮੂਸੇਵਾਲਾ' ਦਾ ਬਦਲਾ ਲਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
