ਨਗਰ ਨਿਗਮ ਚੋਣਾਂ ਵਿਚ ਕੀਤੇ ਜਾ ਰਹੇ ਧੱਕੇ ਸਬੰਧੀ ਐਡਵੋਕੇਟ ਖੱਟੜਾ ਨੇ ਸੁਖਬੀਰ ਬਾਦਲ ਨੂੰ ਦਿੱਤੀ ਜਾਣਕਾਰੀ

Tuesday, Dec 12, 2017 - 10:38 AM (IST)

ਨਗਰ ਨਿਗਮ ਚੋਣਾਂ ਵਿਚ ਕੀਤੇ ਜਾ ਰਹੇ ਧੱਕੇ ਸਬੰਧੀ ਐਡਵੋਕੇਟ ਖੱਟੜਾ ਨੇ ਸੁਖਬੀਰ ਬਾਦਲ ਨੂੰ ਦਿੱਤੀ ਜਾਣਕਾਰੀ

ਪਟਿਆਲਾ, ਰੱਖੜ (ਬਲਜਿੰਦਰ/ਰਾਣਾ)-ਨਗਰ ਨਿਗਮ ਚੋਣਾਂ ਵਿਚ ਕਾਂਗਰਸ ਪਾਰਟੀ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਸਬੰਧੀ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਇੰਚਾਰਜ ਐਡਵੋਕੇਟ ਸਤਬੀਰ ਸਿੰਘ ਖੱਟੜਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮਿਲੇ ਅਤੇ ਸਮੁੱਚੇ ਜ਼ਿਲੇ ਅੰਦਰ ਹੋ ਰਹੀ ਧੱਕੇਸ਼ਾਹੀ ਸਬੰਧੀ ਜਾਣਕਾਰੀ ਦਿੱਤੀ। 
ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਦੀ ਹਰ ਧੱਕੇਸ਼ਾਹੀ ਦਾ ਜਵਾਬ ਸਮਾਂ ਆਉਣ 'ਤੇ ਦਿੱਤਾ ਜਾਵੇਗਾ। ਕਿਸੇ ਵੀ ਕਿਸਮ ਦੀ ਧੱਕੇਸ਼ਾਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਮੁੱਚੇ ਅਕਾਲੀ ਦਲ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਕਾਂਗਰਸ ਵੱਲੋਂ ਕੀਤੇ ਜਾ ਰਹੇ ਧੱਕੇ ਦਾ ਜਵਾਬ ਦੇਣ ਲਈ ਸਮੁੱਚੇ ਆਗੂ ਜਥੇਬੰਦ ਹੋ ਜਾਣ ਤਾਂ ਜੋ ਕਾਂਗਰਸ ਨੂੰ ਇਸ ਦਾ ਕਰਾਰਾ ਜਵਾਬ ਦਿੱਤਾ ਜਾ ਸਕੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਪ੍ਰਧਾਨ ਬਲਵਿੰਦਰ ਕੰਗ, ਨਰਦੇਵ ਸਿੰਘ, ਤਰਸੇਮ ਕਸਿਆਣਾ, ਗੁਰਮੁਖ ਠੇਕੇਦਾਰ, ਸਰਪੰਚ ਅਮਰੀਕ ਸਿਊਣਾ, ਬੱਬੀ ਟਿਵਾਣਾ, ਤਰਸੇਮ ਕੋਟਲੀ, ਸੂਬੇਦਾਰ ਗੁਰਨਾਹਰ ਸਿੰਘ ਤੇ ਬਲਵਿੰਦਰ ਸਿੰਘ ਆਦਿ ਮੌਜੂਦ ਸਨ।


Related News