ਪੰਜਾਬ 'ਚ ਨਗਰ ਨਿਗਮ ਚੋਣਾਂ ਦੀ ਤਿਆਰੀ ਸ਼ੁਰੂ, ਕਾਂਗਰਸ ਨੇ ਚੁੱਕਿਆ ਇਹ ਕਦਮ

Thursday, Nov 14, 2024 - 06:14 PM (IST)

ਪੰਜਾਬ 'ਚ ਨਗਰ ਨਿਗਮ ਚੋਣਾਂ ਦੀ ਤਿਆਰੀ ਸ਼ੁਰੂ, ਕਾਂਗਰਸ ਨੇ ਚੁੱਕਿਆ ਇਹ ਕਦਮ

ਲੁਧਿਆਣਾ (ਹਿਤੇਸ਼): ਪੰਜਾਬ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਇਸੇ ਮਹੀਨੇ ਦੇ ਅਖ਼ੀਰ ਵਿਚ ਨਗਰ ਨਿਗਮ ਚੋਣਾਂ ਦੇ ਐਲਾਨ ਹੋਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਵੀ ਹੁਣ ਤੋਂ ਹੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਕਾਂਗਰਸ ਪਾਰਟੀ ਨੇ ਟਿਕਟ ਦੇ ਦਾਅਵੇਦਾਰਾਂ ਤੋਂ ਅਰਜ਼ੀਆਂ ਮੰਗ ਲਈਆਂ ਗਈਆਂ ਹਨ।

ਇਹ ਖ਼ਬਰ ਵੀ ਪੜ੍ਹੋ - ਵਿਆਹ ਸਮਾਗਮਾਂ 'ਤੇ ਲੱਗੀ ਪਾਬੰਦੀ! ਅਕਤੂਬਰ ਤੋਂ ਦਸੰਬਰ ਤਕ ਰਹੇਗੀ ਰੋਕ

ਬੈਂਸ ਗਰੁੱਪ ਨੇ ਠੋਕੀ ਦਾਅਵੇਦਾਰੀ

ਜਿਵੇਂ ਕਿ ‘ਜਗ ਬਾਣੀ’ ਵੱਲੋਂ ਸਪੱਸ਼ਟ ਕਰ ਦਿੱਤਾ ਗਿਆ ਸੀ ਕਿ ਕਾਂਗਰਸ ਵੱਲੋਂ ਬੈਂਸ ਗਰੁੱਪ ਦੀ ਐਂਟਰੀ ਲਈ ਨਗਰ ਨਿਗਮ ਚੋਣਾਂ ਦੌਰਾਨ ਟਿਕਟਾਂ ਲੈਣ ਲਈ ਅਰਜ਼ੀਆਂ ਦੇਣ ਦੀ ਪ੍ਰਕਿਰਿਆ ਮੁੜ ਸ਼ੁਰੂ ਹੋ ਗਈ ਹੈ। ਉਸ ਖ਼ਬਰ ’ਤੇ ਮੋਹਰ ਲੱਗ ਗਈ ਹੈ, ਜਿਸ ਦੇ ਤਹਿਤ ਬੈਂਸ ਗਰੁੱਪ ਵੱਲੋਂ ਸਾਊਥ ਅਤੇ ਆਤਮ ਨਗਰ ਦੇ ਨਾਲ 3 ਹੋਰ ਹਲਕਿਆਂ ’ਚ ਟਿਕਟਾਂ ਲਈ ਵੀ ਦਾਅਵੇਦਾਰੀ ਠੋਕ ਦਿੱਤੀ ਗਈ ਹੈ। ਇਥੇ ਦੱਸਣਾ ਉੱਚਿਤ ਹੋਵੇਗਾ ਕਿ ਕਾਗਰਸ ਵੱਲੋਂ ਨਗਰ ਨਿਗਮ ਚੋਣਾਂ ’ਚ ਟਿਕਟਾਂ ਦੇਣ ਲਈ ਲੋਕ ਸਭਾ ਚੋਣਾਂ ਤੋਂ ਕਾਫੀ ਦੇਰ ਪਹਿਲਾਂ ਹੀ ਦਾਅਵੇਦਾਰਾਂ ਤੋਂ ਅਰਜ਼ੀਆਂ ਲਈਆਂ ਗਈਆਂ ਸਨ। ਇਸ ਪ੍ਰਕਿਰਿਆ ਦੌਰਾਨ ਸਾਬਕਾ ਕੌਂਸਲਰਾਂ ਦੇ ਨਾਲ ਵੱਡੀ ਗਿਣਤੀ ’ਚ ਨਵੇਂ ਦਾਅਵੇਦਾਰਾਂ ਵੱਲੋਂ ਵੀ ਟਿਕਟ ਲਈ ਅਪਲਾਈ ਕੀਤਾ ਗਿਆ ਸੀ ਪਰ ਹੁਣ ਅਦਾਲਤ ਦੇ ਹੁਕਮ ਤੋਂ ਬਾਅਦ ਨਗਰ ਨਿਗਮ ਚੋਣਾਂ ਸਬੰਧੀ ਨਵੇਂ ਸਿਰੇ ਤੋਂ ਹਲਚਲ ਸ਼ੁਰੂ ਹੋ ਗਈ ਹੈ, ਜਿਸ ਦੇ ਤਹਿਤ ਕਾਂਗਰਸ ਵੱਲੋਂ ਟਿਕਟਾਂ ਦੇ ਦਾਅਵੇਦਾਰਾਂ ਤੋਂ ਮੁੜ ਅਰਜ਼ੀਆ ਮੰਗੀਆਂ ਗਈਆਂ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ

ਇਸ ਸਬੰਧੀ ਪਾਰਟੀ ਦੇ ਸੂਤਰਾਂ ਦਾ ਦਾਅਵਾ ਹੈ ਕਿ ਇਹ ਫੈਸਲਾ ਬੈਂਸ ਗਰੁੱਪ ਦੀ ਐਂਟਰੀ ਕਰਵਾਉਣ ਲਈ ਕੀਤਾ ਗਿਆ ਹੈ। ਇਸ ਦਾ ਕਾਰਨ ਇਹ ਹੈ ਕਿ ਜਦੋਂ ਕਾਂਗਰਸ ਵੱਲੋਂ ਪਹਿਲਾਂ ਨਗਰ ਨਿਗਮ ਚੋਣਾਂ ’ਚ ਟਿਕਟਾਂ ਦੇਣ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ, ਉਸ ਸਮੇਂ ਤੱਕ ਬੈਂਸ ਗਰੁੱਪ ਪਾਰਟੀ ’ਚ ਸ਼ਾਮਲ ਨਹੀਂ ਹੋਇਆ ਸੀ, ਜਿਨ੍ਹਾਂ ਨੂੰ ਟਿਕਟਾਂ ਦੇਣ ਦਾ ਰਸਤਾ ਸਾਫ ਕਰਨ ਲਈ ਸਾਰਿਆਂ ਲਈ ਇਕ ਵਾਰ ਫਿਰ ਟਿਕਟਾਂ ਲਈ ਦਾਅਵੇਦਾਰੀ ਜਤਾਉਣ ਦਾ ਰਸਤਾ ਖੋਲ੍ਹ ਦਿੱਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News