ਪੰਜਾਬ 'ਚ ਨਿਗਮ ਚੋਣਾਂ ਨੂੰ ਲੈ ਕੇ ਫਿਰ ਨਹੀਂ ਹੋ ਸਕਿਆ ਫ਼ੈਸਲਾ, ਮਾਰਚ 'ਚ ਹੋਵੇਗੀ ਮਾਮਲੇ ਦੀ ਸੁਣਵਾਈ

Tuesday, Feb 06, 2024 - 10:13 AM (IST)

ਪੰਜਾਬ 'ਚ ਨਿਗਮ ਚੋਣਾਂ ਨੂੰ ਲੈ ਕੇ ਫਿਰ ਨਹੀਂ ਹੋ ਸਕਿਆ ਫ਼ੈਸਲਾ, ਮਾਰਚ 'ਚ ਹੋਵੇਗੀ ਮਾਮਲੇ ਦੀ ਸੁਣਵਾਈ

ਲੁਧਿਆਣਾ (ਹਿਤੇਸ਼) : ਪੰਜਾਬ ’ਚ ਨਗਰ ਨਿਗਮ ਚੋਣ ਕਰਵਾਉਣ ਨੂੰ ਲੈ ਕੇ ਫਿਰ ਫ਼ੈਸਲਾ ਨਹੀਂ ਹੋ ਸਕਿਆ ਅਤੇ ਇਸ ਕੇਸ ਦੀ ਸੁਣਵਾਈ ਹੁਣ ਮਾਰਚ ’ਚ ਹੋਵੇਗੀ। ਇਸ ਮਾਮਲੇ ’ਚ ਅੰਮ੍ਰਿਤਸਰ ਦੇ ਰਹਿਣ ਵਾਲੇ ਪੀ. ਸੀ. ਬਾਲੀ ਵੱਲੋਂ ਅਦਾਲਤ ’ਚ ਦਾਇਰ ਕੀਤੀ ਗਈ ਪਟੀਸ਼ਨ ’ਚ ਮੁੱਦਾ ਚੁੱਕਿਆ ਗਿਆ ਹੈ। ਲੁਧਿਆਣਾ ਸਮੇਤ ਪੰਜਾਬ ਦੀਆਂ 5 ਨਗਰ ਨਿਗਮਾਂ ਦਾ ਕਾਰਜਕਾਲ ਪਿਛਲੇ ਸਾਲ ਜਨਵਰੀ ਤੋਂ ਲੈ ਕੇ ਅਪ੍ਰੈਲ ਦੌਰਾਨ ਪੂਰਾ ਹੋ ਚੁੱਕਾ ਹੈ ਪਰ ਹੁਣ ਤੱਕ ਸਰਕਾਰ ਵੱਲੋਂ ਨਵੇਂ ਸਿਰੇ ਤੋਂ ਨਗਰ ਨਿਗਮ ਦੀ ਚੋਣ ਕਰਵਾਉਣ ਲਈ ਸ਼ਡਿਊਲ ਜਾਰੀ ਨਹੀਂ ਕੀਤਾ ਗਿਆ, ਜਿਸ ਨਾਲ ਸੰਵਿਧਾਨ ਦੇ ਨਾਲ ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਐਕਟ ਦੇ ਨਿਯਮਾਂ ਦੀ ਉਲੰਘਣਾ ਹੋ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦੀ 'ਸੜਕ ਸੁਰੱਖਿਆ ਫੋਰਸ' ਨੇ ਬਚਾਈ ਪਹਿਲੀ ਜਾਨ, ਸੜਕ 'ਤੇ ਲਹੂ-ਲੁਹਾਨ ਪਿਆ ਸੀ ਨੌਜਵਾਨ

ਇਸ ਕੇਸ ਦੀ 5 ਜਨਵਰੀ ਨੂੰ ਹੋਈ ਪਹਿਲੀ ਸੁਣਵਾਈ ਦੌਰਾਨ ਅਦਾਲਤ ਵੱਲੋਂ ਸਰਕਾਰ ਨੂੰ ਇਕ ਹਫ਼ਤੇ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਸੀ ਪਰ ਸਰਕਾਰ ਵੱਲੋਂ ਵਾਰਡਬੰਦੀ ਨੂੰ ਲੈ ਕੇ ਸੁਪਰੀਮ ਕੋਰਟ ’ਚ ਕੇਸ ਪੈਂਡਿੰਗ ਹੋਣ ਦਾ ਹਵਾਲਾ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਮੀਂਹ ਤੇ ਗੜ੍ਹੇਮਾਰੀ ਦੇ ਨਾਲ ਤੂਫ਼ਾਨ ਦਾ Alert ਜਾਰੀ

ਇਸ ਦੇ ਮੱਦੇਨਜ਼ਰ ਹਾਈਕੋਰਟ ਵੱਲੋਂ ਫਿਕਸ ਕੀਤੀ ਗਈ 5 ਫਰਵਰੀ ਨੂੰ ਇਕ ਵਾਰ ਫਿਰ ਸਰਕਾਰ ਵੱਲੋਂ ਉੱਥੇ ਦਲੀਲ ਦਿੱਤੀ ਗਈ, ਜਿਸ ਕਾਰਨ ਕੋਈ ਫ਼ੈਸਲਾ ਨਹੀਂ ਹੋ ਸਕਿਆ ਅਤੇ ਹੁਣ 21 ਮਾਰਚ ਨੂੰ ਅਗਲੀ ਸੁਣਵਾਈ ਹੋਵੇਗੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Babita

Content Editor

Related News