ਪੰਜਾਬ 'ਚ ਨਗਰ ਨਿਗਮ ਚੋਣਾਂ ਮੁਲਤਵੀ, ਜਾਰੀ ਹੋਈ ਨਵੀਂ ਨੋਟੀਫਿਕੇਸ਼ਨ, ਜਾਣੋ ਹੁਣ ਕਦੋਂ ਹੋਣਗੀਆਂ
Saturday, Nov 04, 2023 - 01:19 PM (IST)
ਚੰਡੀਗੜ੍ਹ : ਪੰਜਾਬ 'ਚ 15 ਨਵੰਬਰ ਤੱਕ ਨਗਰ ਨਿਗਮ ਦੀਆਂ ਚੋਣਾਂ ਨਹੀਂ ਹੋਣਗੀਆਂ। ਦਰਅਸਲ ਸਥਾਨਕ ਸਰਕਾਰਾਂ ਵਿਭਾਗ ਨੇ ਵਾਰਡਬੰਦੀ ਦਾ ਕੰਮ ਪੂਰਾ ਨਾ ਹੋਣ ਕਾਰਨ ਚੋਣਾਂ ਦਾ ਸਮਾਂ ਵਧਾ ਦਿੱਤਾ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕਿਸੇ ਨੂੰ ਇਤਰਾਜ਼ ਹੈ ਤਾਂ ਉਹ 7 ਨਵੰਬਰ ਤੱਕ ਜਮ੍ਹਾਂ ਕਰਵਾ ਸਕਦਾ ਹੈ। 17 ਨਵੰਬਰ ਨੂੰ ਜੇਕਰ ਕੋਈ ਇਤਰਾਜ਼ ਵਾਪਸ ਲੈਣਾ ਚਾਹੁੰਦਾ ਹੈ ਤਾਂ ਵਾਪਸ ਲੈ ਸਕਦਾ ਹੈ। 21 ਨਵੰਬਰ ਨੂੰ ਕੰਮ ਪੂਰਾ ਹੋ ਜਾਵੇਗਾ।
ਇਸ ਸਬੰਧੀ ਨੋਟੀਫਿਕੇਸ਼ਨ ਸਰਕਾਰ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਹੁਣ ਨਗਰ ਨਿਗਮ ਚੋਣਾਂ ਅਗਲੇ ਸਾਲ ਜਨਵਰੀ ਦੇ ਪਹਿਲੇ ਹਫ਼ਤੇ ਜਾਂ ਫਿਰ ਦਸੰਬਰ ਦੇ ਆਖ਼ਰੀ ਹਫ਼ਤੇ ਤੱਕ ਕਰਵਾਈਆਂ ਜਾ ਸਕਦੀਆਂ ਹਨ। ਨਗਰ ਨਿਗਮ ਦੀਆਂ ਚੋਣਾਂ ਤੋਂ ਪਹਿਲਾਂ ਸਰਕਾਰ ਵਾਰਡਬੰਦੀ ਕਰਵਾਉਂਦੀ ਹੈ।
ਜਿਸ ਵਿੱਚ ਕਿਸੇ ਮਕਾਨ ਜਾਂ ਗਲੀ ਨੂੰ ਨਵੇਂ ਵਾਰਡ 'ਚ ਸ਼ਿਫ਼ਟ ਕਰਨਾ ਹੈ ਜਾਂ ਨਹੀਂ, ਇਹ ਤੈਅ ਕੀਤਾ ਜਾਂਦਾ ਹੈ ਅਤੇ ਵਾਰਡ ਨੂੰ ਅਪਗ੍ਰੇਡ ਕਰਨਾ ਇਹ ਵੀ ਦੇਖਿਆ ਜਾਂਦਾ ਹੈ, ਜੋ ਹਾਲੇ ਤੱਕ ਸਥਾਨਕ ਸਰਕਾਰਾਂ ਵਿਭਾਗ ਇਹ ਕਰਵਾਉਣ ਵਿੱਚ ਕਾਮਯਾਬ ਨਹੀਂ ਹੋ ਸਕਿਆ ਸੀ। ਇਸ ਕਰਕੇ 15 ਨਵੰਬਰ ਤੱਕ ਇਹ ਚੋਣਾਂ ਨਹੀਂ ਹੋ ਸਕਣਗੀਆਂ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8