ਲੁਧਿਆਣਾ ਵਾਸੀਆਂ ਨੂੰ ਡੇਂਗੂ ਤੋਂ ਬਚਾਉਣ ਲਈ ਨਿਗਮ ਨੇ ਲਿਆ ਅਹਿਮ ਫ਼ੈਸਲਾ, ਪੜ੍ਹੋ ਪੂਰੀ ਖ਼ਬਰ

Monday, Aug 05, 2024 - 02:48 PM (IST)

ਲੁਧਿਆਣਾ (ਹਿਤੇਸ਼) : ਲੁਧਿਆਣਾ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਦੇ ਨਾਂ 'ਤੇ ਕੀਤੇ ਗਏ ਦਾਅਵਿਆਂ ਦੀ 'ਜਗ ਬਾਣੀ' ਵਲੋਂ ਪੋਲ ਖੋਲ੍ਹਣ ਤੋਂ ਬਾਅਦ ਨਗਰ ਨਿਗਮ ਦੇ ਅਫ਼ਸਰ ਹਰਕਤ 'ਚ ਨਜ਼ਰ ਆ ਰਹੇ ਹਨ। ਇਸ ਦੇ ਤਹਿਤ ਛੋਟੀਆਂ ਮਸ਼ੀਨਾਂ ਤੋਂ ਵਾਰਡ ਵਾਈਜ਼ ਫੌਗਿੰਗ ਸ਼ੁਰੂ ਕਰਨ ਦੇ ਨਾਲ ਹੀ ਵੱਡੀਆਂ ਮਸ਼ੀਨਾਂ ਦਾ ਸ਼ਡਿਊਲ ਡਬਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਸ਼ਹਿਰ 'ਚ ਡੇਂਗੂ ਨੇ ਦਸਤਕ ਦੇ ਦਿੱਤੀ ਹੈ, ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਤੋਂ ਲੈ ਕੇ ਮੁੱਖ ਸਕੱਤਰ ਵਲੋਂ ਰਿਪੋਰਟ ਮੰਗੀ ਗਈ ਹੈ ਅਤੇ ਖ਼ੁਦ ਸਿਹਤ ਮੰਤਰੀ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਦੀ ਦਿਸ਼ਾ 'ਚ ਹੋ ਰਹੀਆਂ ਕੋਸ਼ਿਸ਼ਾਂ ਦਾ ਰੀਵਿਊ ਕਰਨ ਲਈ ਲੁਧਿਆਣਾ ਆਏ ਸਨ।

ਇਹ ਵੀ ਪੜ੍ਹੋ : ਚੰਡੀਗੜ੍ਹ ਆਉਣ-ਜਾਣ ਵਾਲੇ ਦੇਣ ਧਿਆਨ, ਅੱਜ ਬੰਦ ਰਹਿਣਗੇ ਇਹ ਰਾਹ, ਟ੍ਰੈਫਿਕ ਪੁਲਸ ਵਲੋਂ Advisory ਜਾਰੀ

ਇਸ ਮੀਟਿੰਗ ਦੌਰਾਨ ਨਗਰ ਨਿਗਮ ਵਲੋਂ ਸਿਹਤ ਵਿਭਾਗ ਦੇ ਨਾਲ ਮਿਲ ਕੇ ਲੋਕਾਂ ਦੇ ਘਰਾਂ 'ਚ ਲਾਰਵਾ ਮਿਲਣ ਦੀ ਚੈਕਿੰਗ ਦੌਰਾਨ ਫੌਗਿੰਗ ਕਰਵਾਉਣ ਦਾ ਦਾਅਵਾ ਕੀਤਾ ਗਿਆ ਹੈ ਪਰ ਅਸਲੀਅਤ ਇਹ ਹੈ ਕਿ ਨਗਰ ਨਿਗਮ ਕੋਲ ਫੌਗਿੰਗ ਦੀਆਂ ਸਿਰਫ 12 ਮਸ਼ੀਨਾਂ ਹਨ, ਜਿਸ ਨਾਲ ਸ਼ਹਿਰ ਦਾ ਕੋਈ ਵੀ ਇਲਾਕਾ ਪੂਰੀ ਤਰ੍ਹਾਂ ਕਵਰ ਹੋਣਾ ਸੰਭਵ ਨਹੀਂ ਹੈ। ਇਹ ਖ਼ੁਲਾਸਾ ਹੋਣ ਤੋਂ ਬਾਅਦ ਨਗਰ ਨਿਗਮ ਵਲੋਂ ਛੋਟੀਆਂ ਮਸ਼ੀਨਾਂ ਤੋਂ ਵਾਰਡ ਵਾਈਜ਼ ਫੌਗਿੰਗ ਸ਼ੁਰੂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸੇ ਤਰ੍ਹਾਂ ਵੱਡੀਆਂ ਮਸ਼ੀਨਾਂ ਦਾ ਸ਼ਡਿਊਲ ਵੀ ਡਬਲ ਮਤਲਬ ਕਿ ਦਿਨ 'ਚ 2 ਵਾਰ ਕਰਨ ਦੀ ਗੱਲ ਸਿਹਤ ਬ੍ਰਾਂਚ ਦੇ ਅਧਿਕਾਰੀਆਂ ਵਲੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਗਰਮੀ ਤੇ ਹੁੰਮਸ ਦੌਰਾਨ ਪੰਜਾਬੀਆਂ ਲਈ ਚਿੰਤਾ ਭਰੀ ਖ਼ਬਰ, ਮਾਨਸੂਨ ਨੂੰ ਲੈ ਕੇ ਸਾਹਮਣੇ ਆਈ ਇਹ ਗੱਲ
ਆਮ ਆਦਮੀ ਪਾਰਟੀ ਦੇ ਆਗੂਆਂ ਕੋਲ ਰਹੇਗਾ ਕੰਟਰੋਲ
ਨਗਰ ਨਿਗਮ ਵਲੋਂ ਫੌਗਿੰਗ ਲਈ ਜੋ ਵੱਡੀਆਂ ਮਸ਼ੀਨਾਂ ਲਾਈਆਂ ਗਈਆਂ ਹਨ, ਉਨ੍ਹਾਂ ਨੂੰ ਵਿਧਾਇਕ ਜਾਂ ਉਨ੍ਹਾਂ ਵਲੋਂ ਨਿਯੁਕਤ ਕੀਤੇ ਗਏ ਵਾਰਡ ਇੰਚਾਰਜ ਦੀ ਸਿਫ਼ਾਰਿਸ਼ ਦੇ ਆਧਾਰ 'ਤੇ ਹੀ ਕਿਸੇ ਇਲਾਕੇ 'ਚ ਭੇਜਿਆ ਜਾਂਦਾ ਹੈ। ਹੁਣ ਜੋ ਵਾਰਡ ਵਾਈਜ਼ ਛੋਟੀਆਂ ਮਸ਼ੀਨਾਂ ਲਾਈਆਂ ਗਈਆਂ ਹਨ, ਉਨ੍ਹਾਂ ਦਾ ਕੰਟਰੋਲ ਆਮ ਆਦਮੀ ਪਾਰਟੀ ਦੇ ਆਗੂਆਂ ਕੋਲ ਰਹੇਗਾ। ਉਨ੍ਹਾਂ ਵਲੋਂ ਸਬੂਤ ਦੇ ਤੌਰ 'ਤੇ ਫੌਗਿੰਕ ਕਰਵਾਉਣ ਦੀ ਫੋਟੋ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8




 


Babita

Content Editor

Related News