ਸੋਮਵਾਰ ਤੋਂ ਜਲੰਧਰ ਨਗਰ ਨਿਗਮ ਦੇ ਪਬਲਿਕ ਡੀਲਿੰਗ ਸਿਸਟਮ ''ਚ ਹੋਵੇਗਾ ਬਦਲਾਅ

07/11/2020 4:39:30 PM

ਜਲੰਧਰ (ਖੁਰਾਣਾ)— ਨਗਰ ਨਿਗਮ ਜਲੰਧਰ ਦੇ ਕਈ ਅਧਿਕਾਰੀਆਂ ਅਤੇ ਸਟਾਫ ਮੈਂਬਰਾਂ 'ਤੇ ਕੋਰੋਨਾ ਵਾਇਰਸ ਦਾ ਹਮਲਾ ਹੋ ਚੁੱਕਾ ਹੈ ਪਰ ਇਸ ਦੇ ਬਾਵਜੂਦ ਨਗਰ ਨਿਗਮ ਦੇ ਅਧਿਕਾਰੀ ਪਿਛਲੇ ਦਿਨਾਂ ਦੌਰਾਨ ਕੋਰੋਨਾ ਵਾਇਰਸ ਸਬੰਧੀ ਭਾਰੀ ਲਾਪ੍ਰਵਾਹੀ ਵਰਤ ਰਹੇ ਹਨ। ਹੁਣ ਨਗਰ ਨਿਗਮ ਕਮਿਸ਼ਨਰ ਕਰਣੇਸ਼ ਸ਼ਰਮਾ ਨੇ ਚੀਫ ਸੈਕਰੇਟਰੀ ਨਾਲ ਵੀਡੀਓ ਕਾਨਫਰੰਸਿੰਗ ਤੋਂ ਬਾਅਦ ਸੋਮਵਾਰ ਤੋਂ ਨਗਰ ਨਿਗਮ ਦੇ ਪਬਲਿਕ ਡੀਲਿੰਗ ਸਿਸਟਮ 'ਚ ਬਦਲਾਅ ਲਿਆਉਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਅੱਜ ਫਿਰ ਫੇਸਬੁੱਕ 'ਤੇ ਜਨਤਾ ਸਾਹਮਣੇ ਹੋਣਗੇ ਰੂ-ਬ-ਰੂ

ਪਤਾ ਲੱਗਾ ਹੈ ਕਿ ਹੁਣ ਨਗਰ ਨਿਗਮ 'ਚ ਵਿਭਾਗਾਂ ਨੂੰ ਵੀ ਰੋਟੇਸ਼ਨ ਦੇ ਆਧਾਰ 'ਤੇ ਖੋਲ੍ਹਿਆ ਜਾਵੇਗਾ ਤਾਂ ਕਿ ਘੱਟ ਕਰਮਚਾਰੀ ਅਤੇ ਅਧਿਕਾਰੀ ਡਿਊਟੀ 'ਤੇ ਆਉਣ। ਇਸ ਤੋਂ ਇਲਾਵਾ ਨਗਰ ਨਿਗਮ 'ਚ ਐਂਟਰੀ ਲਈ ਇਕ ਹੀ ਗੇਟ ਖੋਲ੍ਹਿਆ ਜਾਵੇਗਾ ਅਤੇ ਉਥੇ ਹਰੇਕ ਦੀ ਥਰਮਲ ਸਕ੍ਰੀਨਿੰਗ ਕਰਨ ਦੀ ਵਿਵਸਥਾ ਹੋਵੇਗੀ। ਇਸ ਤੋਂ ਇਲਾਵਾ ਸੈਨੇਟਾਈਜ਼ੇਸ਼ਨ ਅਤੇ ਹੋਰ ਸਾਵਧਾਨੀਆਂ ਵੀ ਵਰਤੀਆਂ ਜਾਣਗੀਆਂ। ਸ਼ਨੀਵਾਰ ਅਤੇ ਐਤਵਾਰ ਨੂੰ ਪੂਰੇ ਨਿਗਮ ਦਫਤਰ ਦੀ ਸੈਨੇਟਾਈਜ਼ੇਸ਼ਨ ਕਰਵਾਈ ਜਾਵੇਗੀ। ਨਗਰ ਨਿਗਮ 'ਚ ਬੈਠਕਾਂ ਦਾ ਸਿਲਸਿਲਾ ਬੰਦ ਕੀਤਾ ਜਾ ਰਿਹਾ ਹੈ ਅਤੇ ਆਈ. ਟੀ. ਪਲੇਟਫਾਰਮ, ਵਟਸਐਪ ਗਰੁੱਪਾਂ ਆਦਿ 'ਤੇ ਮੀਟਿੰਗਾਂ ਦੀ ਪਰੰਪਰਾ ਸ਼ੁਰੂ ਕੀਤੀ ਜਾ ਰਹੀ ਹੈ। ਅਜਿਹਾ ਵੀ ਪ੍ਰਬੰਧ ਕੀਤਾ ਜਾ ਸਕਦਾ ਹੈ ਕਿ ਆਮ ਪਬਲਿਕ ਨੂੰ ਨਿਗਮ ਦਫ਼ਤਰ 'ਚ ਜਾਣ ਤੋਂ ਰੋਕਣ ਲਈ ਐਂਟਰੀ ਗੇਟ 'ਤੇ ਹੀ 3-4 ਕਰਮਚਾਰੀਆਂ ਦੀ ਤਾਇਨਾਤੀ ਕਰ ਦਿੱਤੀ ਜਾਵੇ ਤਾਂ ਜੋ ਹਰ ਸ਼ਿਕਾਇਤ ਅਤੇ ਅਰਜ਼ੀ ਨੂੰ ਉਥੇ ਹੀ ਪ੍ਰਾਪਤ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਜਲੰਧਰ 'ਚ 'ਕੋਰੋਨਾ' ਨੇ ਲਈ ਦੋ ਹੋਰ ਮਰੀਜ਼ਾਂ ਦੀ ਜਾਨ, ਮੌਤਾਂ ਦਾ ਅੰਕੜਾ 25 ਤੱਕ ਪੁੱਜਾ

ਪ੍ਰਸ਼ਾਸਨਿਕ ਅਤੇ ਪੁਲਸ ਅਧਿਕਾਰੀਆਂ ਨੂੰ ਕੋਰੋਨਾ ਹੋਣ ਤੋਂ ਬਾਅਦ ਆਈ ਯਾਦ
ਹੁਣ ਤੱਕ ਦੀ ਗੱਲ ਕਰੀਏ ਤਾਂ ਬਾਕੀ ਸਰਕਾਰੀ ਮਹਿਕਮਿਆਂ ਵਾਂਗ ਜਲੰਧਰ ਨਗਰ ਨਿਗਮ ਵੀ ਕੋਰੋਨਾ ਪ੍ਰਤੀ ਘੋਰ ਲਾਪਰਵਾਹੀ ਵਰਤ ਰਿਹਾ ਹੈ। ਹੁਣ ਜਿਵੇਂ ਹੀ ਪੰਜਾਬ ਦੇ ਕਈ ਪੀ. ਸੀ. ਐੱਸ.ਅਧਿਕਾਰੀਆਂ, ਆਈ.ਏ. ਐੱਸ. ਅਧਿਕਾਰੀ ਅਤੇ ਉੱਚ ਪੁਲਸ ਅਧਿਕਾਰੀਆਂ ਨੂੰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ, ਅਜਿਹੇ 'ਚ ਸਾਰੇ ਸਰਕਾਰੀ ਦਫਤਰਾਂ ਨੂੰ ਵਿਸ਼ੇਸ਼ ਹਦਾਇਤਾਂ ਵਰਤਣ ਲਈ ਕਹਿ ਦਿੱਤਾ ਗਿਆ ਹੈ। ਇਸ ਲੜੀ ਵਿਚ ਅਗਲੇ ਹਫਤੇ ਤੋਂ ਨਗਰ ਨਿਗਮ ਵਿਚ ਵੀ ਭਾਰੀ ਬਦਲਾਅ ਹੋਣ ਜਾ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਅੱਜ ਤਾਲਾਬੰਦੀ ਲੱਗਣ ਨੂੰ ਲੈ ਕੇ ਉੱਡੀ ਅਫ਼ਵਾਹ ਬਾਰੇ ਡੀ. ਸੀ. ਨੇ ਦਿੱਤਾ ਸਪਸ਼ਟੀਕਰਨ
ਇਹ ਵੀ ਪੜ੍ਹੋ: ਵੀਜ਼ਾ ਸੈਂਟਰ 'ਚ ਤਨਖ਼ਾਹ ਲੈਣ ਗਈ ਕੁੜੀ ਦਾ ਬਾਊਂਸਰਾਂ ਨੇ ਭਰਾ ਸਣੇ ਚਾੜ੍ਹਿਆ ਕੁਟਾਪਾ, ਧੂਹ-ਧੂਹ ਖਿੱਚਿਆ (ਵੀਡੀਓ)


shivani attri

Content Editor

Related News