ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ

Thursday, Oct 22, 2026 - 02:09 PM (IST)

ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ

ਮੋਹਾਲੀ (ਰਣਬੀਰ) : ਸ਼ਹਿਰ ’ਚ ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਤੇ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਿਗਮ ਮੋਹਾਲੀ ਵੱਲੋਂ ਫੇਜ਼-7 ਤੇ 3ਬੀ2 ਮਾਰਕੀਟ ’ਚ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਪਾਬੰਦੀਸ਼ੁਦਾ ਇਕਹਿਰੀ ਵਰਤੋਂ ਵਾਲੀਆਂ ਪਲਾਸਟਿਕ ਵਸਤਾਂ, ਪਲਾਸਟਿਕ ਦੇ ਲਿਫ਼ਾਫ਼ਿਆਂ ਤੇ ਪਾਬੰਦੀਸ਼ੁਦਾ ਪਲਾਸਟਿਕ ਦੇ ਤੋਹਫ਼ਾ-ਪੈਕਿੰਗ ਸਮਾਨ ਦੀ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ।

ਮੁਹਿੰਮ ਦੌਰਾਨ ਨਿਗਮ ਦੀ ਟੀਮ ਨੇ ਦੁਕਾਨਦਾਰਾਂ ਨੂੰ ਪਲਾਸਟਿਕ ਪ੍ਰਦੂਸ਼ਣ ਕਾਰਨ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਅਤੇ ਪਲਾਸਟਿਕ ਦੀ ਥਾਂ ਕੱਪੜੇ ਤੇ ਜੂਟ ਦੇ ਥੈਲਿਆਂ ਵਰਗੇ ਵਾਤਾਵਰਨ-ਅਨੁਕੂਲ ਬਦਲ ਅਪਣਾਉਣ ਲਈ ਪ੍ਰੇਰਿਤ ਕੀਤਾ। ਦੁਕਾਨਦਾਰਾਂ ਨੂੰ ਸਬੰਧਿਤ ਨਿਯਮਾਂ ਦੀ ਪਾਲਣਾ ਕਰਨ ਤੇ ਪਾਬੰਦੀਸ਼ੁਦਾ ਪਲਾਸਟਿਕ ਵਸਤਾਂ ਦੀ ਵਰਤੋਂ ਜਾਂ ਵੰਡ ਤੋਂ ਗੁਰੇਜ਼ ਕਰਨ ਦੀ ਹਦਾਇਤ ਵੀ ਕੀਤੀ ਗਈ।


author

Babita

Content Editor

Related News