ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ ਨਿਗਮ ਦਫਤਰ
Saturday, Sep 19, 2026 - 01:01 PM (IST)
ਅੰਮ੍ਰਿਤਸਰ (ਰਮਨ)-ਨਾਗਰਿਕਾਂ ਦੀ ਸਹੂਲਤ ਅਤੇ ਪ੍ਰਾਪਰਟੀ ਟੈਕਸ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ ਨਗਰ ਨਿਗਮ ਦੇ ਸਬੰਧਤ ਦਫਤਰ ਅਤੇ ਪ੍ਰਾਪਰਟੀ ਟੈਕਸ ਭੁਗਤਾਨ ਕੇਂਦਰ 19 ਸਤੰਬਰ, 26 ਸਤੰਬਰ ਅਤੇ 27 ਸਤੰਬਰ 2026 ਨੂੰ ਵੀ ਖੁੱਲ੍ਹੇ ਰਹਿਣਗੇ। ਇਨ੍ਹਾਂ ਦਿਨਾਂ ਦੌਰਾਨ ਨਾਗਰਿਕ ਸਵੇਰੇ 9 ਤੋਂ ਦੁਪਹਿਰ 3 ਵਜੇ ਤੱਕ ਆਪਣਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾ ਸਕਣਗੇ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ ਮਾਰੇ ਧੱਕੇ
ਨਗਰ ਨਿਗਮ ਵੱਲੋਂ ਇਹ ਵਿਸ਼ੇਸ਼ ਪ੍ਰਬੰਧ 30 ਸਤੰਬਰ 2026 ਤੱਕ ਪ੍ਰਾਪਰਟੀ ਟੈਕਸ ਦੀ ਅਦਾਇਗੀ ’ਤੇ ਮਿਲ ਰਹੀ 10 ਫੀਸਦੀ ਛੋਟ ਦਾ ਵੱਧ ਤੋਂ ਵੱਧ ਲਾਭ ਨਾਗਰਿਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕੀਤਾ ਗਿਆ ਹੈ। ਇਹ ਪ੍ਰਬੰਧ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਕੀਤਾ ਗਿਆ ਹੈ। ਕਮਿਸ਼ਨਰ ਸ਼ੇਰਗਿੱਲ ਨੇ ਪ੍ਰਾਪਰਟੀ ਮਾਲਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਹਾਲੇ ਤੱਕ ਆਪਣਾ ਪ੍ਰਾਪਰਟੀ ਟੈਕਸ ਜਮ੍ਹਾ ਨਹੀਂ ਕਰਵਾਇਆ, ਉਹ ਆਖਰੀ ਮਿਤੀ ਦੀ ਉਡੀਕ ਨਾ ਕਰਨ ਅਤੇ ਨਿਰਧਾਰਤ ਸਮੇਂ ਤੋਂ ਪਹਿਲਾਂ ਆਪਣਾ ਟੈਕਸ ਜਮ੍ਹਾ ਕਰਵਾਉਣ। ਸਹਾਇਕ ਨਗਰ ਨਿਗਮ ਕਮਿਸ਼ਨਰ ਵਿਸ਼ਾਲ ਵਧਾਵਨ ਅਤੇ ਦਲਜੀਤ ਸਿੰਘ ਨੇ ਵੀ ਨਾਗਰਿਕਾਂ ਨੂੰ ਇਨ੍ਹਾਂ ਵਿਸ਼ੇਸ਼ ਕੰਮਕਾਜੀ ਦਿਨਾਂ ਦਾ ਲਾਭ ਲੈਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
