‘ਆਪ’ ਵਿਧਾਇਕ ਦੀ ਸ਼ਿਕਾਇਤ ’ਤੇ ਜਲਾਲਾਬਾਦ ਨਗਰ ਕੌਂਸਲ ਪ੍ਰਧਾਨ ’ਤੇ ਵੱਡੀ ਕਾਰਵਾਈ, ਅਹੁਦੇ ਤੋਂ ਹਟਾਇਆ
Monday, Feb 20, 2023 - 06:48 PM (IST)
ਜਲਾਲਾਬਾਦ : ਜਲਾਲਾਬਾਦ ਨਗਰ ਕੌਂਸਲ ਦੇ ਪ੍ਰਧਾਨ ਵਿਕਾਸਦੀਨ ਵਿਰੁੱਧ ਅਹੁਦੇ ਦੀ ਦੁਰਵਰਤੋਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰਦੇ ਹੋਏ ਉਨ੍ਹਾਂ ਨੂੰ ਜਲਾਲਾਬਾਦ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਹੈ। ਇਹ ਹੁਕਮ ਸਥਾਨਕ ਸਰਕਾਰਾਂ ਬਾਰੇ ਵਿਭਾਗ ਵਲੋਂ ਜਾਰੀ ਕੀਤੇ ਗਏ ਹਨ। ਦਰਅਸਲ ਜਲਾਲਾਬਾਦ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਵਲੋਂ ਪੱਤਰ ਲਿਖ ਕੇ ਸ਼ਿਕਾਇਤ ਕੀਤੀ ਗਈ ਸੀ। ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਨਗਰ ਕੌਂਸਲ ਜਲਾਲਾਬਾਦ ਵਿਖੇ ਸਾਲ 2019 ਤੋਂ ਹੁਣ ਤੱਕ ਕਰਵਾਏ ਗਏ ਕੰਮਾਂ ਵਿਚ ਵੱਡੇ ਪੱਧਰ ’ਤੇ ਘਪਲੇਬਾਜ਼ੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਸੁਨਾਮ ਦੀ ਵਾਇਰਲ ਹੋਈ ਕੁੱਟਮਾਰ ਦੀ ਵੀਡੀਓ ’ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
ਜਿਸ ਤੋਂ ਬਾਅਦ ਵਿਧਾਇਕ ਗੋਲਡੀ ਕੰਬੋਜ ਦੀ ਸ਼ਿਕਾਇਤ 'ਤੇ ਮੁੱਖ ਚੌਕਸੀ ਅਫ਼ਸਰ, ਸਥਾਨਕ ਵਿਭਾਗ ਤੋਂ ਪੜਤਾਲ ਕਰਵਾਉਣ ਦਾ ਫ਼ੈਸਲਾ ਕੀਤਾ ਸੀ, ਜਿਸ ਦੀ ਪਾਲਣਾ ਕਰਦਿਆਂ ਮੁੱਖ ਚੌਕਸੀ ਅਫ਼ਸਰ, ਸਥਾਨਕ ਸਰਕਾਰ ਵਿਭਾਗ ਟੀਮ ਵੱਲੋਂ 4 ਅਗਸਤ ਅਤੇ 5 ਅਗਸਤ 2022 ਨੂੰ ਵਿਕਾਸ ਕਾਰਜਾਂ ਦੀ ਪੜਤਾਲ ਕਰਨ ਉਪਰੰਤ ਰਿਪੋਰਟ ਪੇਸ਼ ਕੀਤੀ ਗਈ। ਇਸ ਜਾਂਚ ਵਿਚ ਟੀਮ 15 ਵਿਕਾਸ ਕੰਮਾਂ ਦੀ ਪੜਤਾਲ ਕੀਤੀ।
ਇਹ ਵੀ ਪੜ੍ਹੋ- ਫਿਰੋਜ਼ਪੁਰ 'ਚ ਗੁੰਡਾਗਰਦੀ ਦੀ ਹੱਦ, ਭਰੇ ਬਾਜ਼ਾਰ ’ਚ ਤਲਵਾਰਾਂ ਨਾਲ ਵੱਢ ਦਿੱਤੀ ਜਨਾਨੀ
ਜਾਂਚ ਵਿੱਚ ਇਹ ਖ਼ੁਲਾਸਾ ਹੋਇਆ ਕਿ ਨਗਰ ਕੌਂਸਲ ਦੇ ਪ੍ਰਧਾਨ ਵਿਕਾਸਦੀਪ ਨੇ ਵਿਕਾਸ ਕਾਰਜ ਲਈ ਜਾਰੀ ਹੋਏ ਫੰਡਾਂ ਦੀ ਦੁਰਵਰਤੋਂ ਕੀਤੀ ਹੈ, ਜਿਸ ਵਿਚ ਕਾਲਜ ਦੇ ਨਕਸ਼ੇ ਨੂੰ ਗੈਰਕਾਨੂੰਨੀ ਢੰਗ ਨਾਲ ਪਾਸ ਕਰਨ ਦਾ, ਨਿੱਜੀ ਪੈਟਰੋਲ ਪੈਟਰੋਲ 'ਤੇ ਤੇਲ ਪਵਾਉਣ ਦਾ ਦੋਸ਼ ਅਤੇ ਸੜਕ ਦਾ ਉਸਾਰੀ ਕਰਨ ਦੇ ਦੋਸ਼ ਸ਼ਾਮਲ ਹਨ। ਦੋਸ਼ ਸਾਬਤ ਹੋਣ 'ਤੇ ਮੁੱਖ ਚੌਕਸੀ ਅਫ਼ਸਰ ਦੀ ਜਾਂਚ ਮੁਤਾਬਕ ਨਗਰ ਕੌਂਸਲ ਦੇ ਪ੍ਰਧਾਨ ਵਿਕਾਸਦੀਪ ਖ਼ਿਲਾਫ਼ ਪੰਜਾਬ ਮਿਉਂਸਪਲ ਐਕਟ 1911 ਦੀ ਧਾਰ 22 ਅਧੀਨ ਪ੍ਰਧਾਨਗੀ ਦੇ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।