ਨਗਰ ਨਿਗਮ ਕਰਮਚਾਰੀਆਂ ਨੂੰ ਮਹਿੰਗੀ ਪਈ ਸਿਆਸਤ, ਕਮਿਸ਼ਨਰ ਨੇ 2 ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Monday, Jun 03, 2024 - 08:49 PM (IST)

ਲੁਧਿਆਣਾ (ਹਿਤੇਸ਼)- ਨਗਰ ਨਿਗਮ ਦੇ ਮੁਲਾਜ਼ਮਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਸਿਆਸੀ ਗਤੀਵਿਧੀਆਂ 'ਚ ਹਿੱਸਾ ਲੈਣਾ ਮਹਿੰਗਾ ਪੈ ਰਿਹਾ ਹੈ, ਜਿਸ ਤਹਿਤ ਇਕ ਬਿਲਡਿੰਗ ਇੰਸਪੈਕਟਰ ਤੋਂ ਬਾਅਦ ਹੁਣ 2 ਸਫ਼ਾਈ ਕਰਮਚਾਰੀਆਂ ਨੂੰ ਕਮਿਸ਼ਨਰ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ।
ਇਨ੍ਹਾਂ ਮੁਲਾਜ਼ਮਾਂ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ 'ਚ ਹਿੱਸਾ ਲੈਣ ਕਾਰਨ ਕਮਿਸ਼ਨਰ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਦਫ਼ਤਰ ਨੂੰ ਸ਼ਿਕਾਇਤ ਮਿਲੀ ਸੀ ਕਿ ਇਹ ਦੋ ਕਰਮਚਾਰੀ ਵੱਖ-ਵੱਖ ਸਿਆਸੀ ਪਾਰਟੀਆਂ ਦੀਆਂ ਗਤੀਵਿਧੀਆਂ 'ਚ ਸ਼ਾਮਲ ਹੋ ਰਹੇ ਹਨ ਤੇ ਸਿਆਸੀ ਆਗੂਆਂ ਨਾਲ ਸਟੇਜਾਂ 'ਤੇ ਵੀ ਦੇਖੇ ਗਏ ਹਨ।
ਨਗਰ ਨਿਗਮ ਦਫ਼ਤਰ ਨੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਦੀਪਕ ਪੁੱਤਰ ਮੋਹਿੰਦਰ, ਵਾਰਡ ਨੰਬਰ 30, ਜ਼ੋਨ-ਸੀ ਤੇ ਰਾਜੇਸ਼ ਕੁਮਾਰ, ਵਾਰਡ ਨੰਬਰ-57 ਨੂੰ ਸਿਆਸੀ ਪਾਰਟੀਆਂ ਦੀਆਂ ਗਤੀਵਿਧੀਆਂ 'ਚ ਸ਼ਾਮਲ ਹੋ ਕੇ ਕੋਡ ਆਫ਼ ਕੰਡਕਟ ਦੀ ਉਲੰਘਣਾ ਕਰਨ ਲਈ ਨਿਗਮ ਕਮਿਸ਼ਨਰ ਵੱਲੋਂ ਡਿਊਟੀ ਤੋਂ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e