ਨਿਗਮ ਦੀ ਡਿਫਾਲਟਰਾਂ ਖਿਲਾਫ਼ ਵੱਡੀ ਕਾਰਵਾਈ, ਕੱਟੇ ਪਾਣੀ ਤੇ ਸੀਵਰੇਜ ਦੇ ਕੁਨੈਕਸ਼ਨ

Friday, Aug 22, 2025 - 01:28 PM (IST)

ਨਿਗਮ ਦੀ ਡਿਫਾਲਟਰਾਂ ਖਿਲਾਫ਼ ਵੱਡੀ ਕਾਰਵਾਈ, ਕੱਟੇ ਪਾਣੀ ਤੇ ਸੀਵਰੇਜ ਦੇ ਕੁਨੈਕਸ਼ਨ

ਅੰਮ੍ਰਿਤਸਰ (ਰਮਨ)-ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਰਵਾਈ ਕਰਦੇ ਹੋਏ ਪਾਣੀ ਅਤੇ ਸੀਵਰੇਜ ਵਿਭਾਗ ਵੱਲੋਂ ਨਾਜਾਇਜ਼ ਕੁਨੈਕਸ਼ਨਾਂ ਅਤੇ ਬਕਾਇਆ ਦੀ ਅਦਾਇਗੀ ਨਾ ਕਰਨ ਵਾਲੇ ਡਿਫਾਲਟਰਾਂ ਵਿਰੁੱਧ ਮੁਹਿੰਮ ਚਲਾਈ ਗਈ ਸੀ, ਜਿਸ ਤਹਿਤ ਲੋਕਾਂ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟੇ ਗਏ।

ਇਹ ਵੀ ਪੜ੍ਹੋ- ਪੰਜਾਬ 'ਚ 13 ਜ਼ਿਲ੍ਹਿਆਂ ਨੂੰ ਲੈ ਕੇ ਵੱਡੀ ਅਪਡੇਟ, ਮੌਸਮ ਵਿਭਾਗ ਵੱਲੋਂ ALERT ਜਾਰੀ

ਇਨ੍ਹਾਂ ਡਿਫਾਲਟਰਾਂ ਨੂੰ ਵਿਭਾਗ ਵੱਲੋਂ ਪਹਿਲਾਂ ਹੀ ਨੋਟਿਸ ਦਿੱਤੇ ਜਾ ਚੁੱਕੇ ਸਨ ਅਤੇ ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਇਨ੍ਹਾਂ ਅਦਾਰਿਆਂ ਵੱਲੋਂ ਕੋਈ ਵੀ ਭਰਵਾਂ ਹੁੰਗਾਰਾ ਨਹੀਂ ਦਿੱਤਾ ਗਿਆ, ਜਿਸ ਕਰ ਕੇ ਇਹ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਕਾਰਵਾਈ ’ਚ ਹਲਕਾ ਦੱਖਣੀ ਵਿਚ ਪੈਂਦੇ ਇਲਾਕਾ ਦਿਲਬਾਗ ਨਗਰ, ਅੰਤਰਯਾਮੀ ਕਾਲੋਨੀ, ਹਲਕਾ ਪੂਰਬੀ ’ਚ ਸੰਧੂ ਕਾਲੋਨੀ, ਬਟਾਲਾ ਰੋਡ, ਗੁਰ ਕ੍ਰਿਪਾ ਵਾਸ਼ਿੰਗ ਸੈਂਟਰ ਅਤੇ ਬਾਕੀ ਇਲਾਕਿਆ ’ਚ ਕੁਨੈਕਸ਼ਨ ਕੱਟਣ ਦੀ ਕਾਰਵਾਈ ਕੀਤੀ ਗਈ।

ਇਹ ਵੀ ਪੜ੍ਹੋ- ਪੰਜਾਬ 'ਚ 1 ਸਤੰਬਰ ਨੂੰ ਵੀ ਛੁੱਟੀ ਦੀ ਮੰਗ!

ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਹਰ ਇਕ ਵਿਧਾਨ ਸਭਾ ਹਲਕੇ ’ਚ ਕੈਂਪ ਲਾਏ ਗਏ ਸਨ ਅਤੇ ਅਪੀਲ ਕੀਤੀ ਗਈ ਸੀ ਕਿ ਇਨ੍ਹਾਂ ਕੈਂਪਾਂ ’ਚ ਆ ਕੇ ਲੋਕ ਆਪਣੇ ਨਾਜਾਇਜ਼ ਕੁਨੈਕਸ਼ਨਾਂ ਨੂੰ ਰੈਗੂਲਰ ਕਰਵਾ ਸਕਦੇ ਹਨ ਅਤੇ ਪੈਂਡਿੰਗ ਪਏ ਬਕਾਇਆ ਜਾਤ ਦੀ ਅਦਾਇਗੀ ਕਰ ਕੇ ਵਿਭਾਗ ਦੀ ਕਾਰਵਾਈ ਤੋਂ ਬਚ ਸਕਦੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਪੜ੍ਹੋ ਖ਼ਬਰ

ਪਿਛਲੇ ਸਾਲ 4.72 ਕਰੋੜ ਅਤੇ ਇਸ ਸਾਲ 1.69 ਕਰੋੜ ਰਹੀ ਆਮਦਨ

ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਅਨੁਸਾਰ ਪਾਣੀ ਅਤੇ ਸੀਵਰੇਜ ਵਿਭਾਗ ਵੱਲੋਂ ਨਾਜਾਇਜ਼ ਕੁਨੈਕਸ਼ਨਾਂ ਅਤੇ ਬਕਾਏ ਦੀ ਅਦਾਇਗੀ ਲਈ 1310 ਰਿਹਾਇਸ਼ੀ ਅਤੇ 373 ਕਮਰਸ਼ੀਅਲ ਅਦਾਰਿਆਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ, ਜਿਨ੍ਹਾਂ ’ਚੋਂ 600 ਕੁਨੈਕਸ਼ਨ ਰੈਗੂਲਰ ਕਰ ਦਿੱਤੇ ਗਏ ਹਨ। ਪਾਣੀ ਅਤੇ ਸੀਵਰੇਜ ਵਿਭਾਗ ਨੂੰ ਵਿੱਤੀ ਸਾਲ 2025-26 ਦੌਰਾਨ ਕੁਲ 4.72 ਕਰੋੜ ਰੁਪਏ ਆਮਦਨ ਹੋਈ ਹੈ, ਜਦਕਿ ਪਿਛਲੇ ਸਾਲ ਇਸ ਸਮੇਂ ਦੌਰਾਨ ਇਹ ਆਮਦਨ 1.69 ਕਰੋੜ ਰੁਪਏ ਸੀ।

ਕੁਨੈਕਸ਼ਨ ਕੱਟਣ ਦੀ ਕਾਰਵਾਈ ਜਾਰੀ ਰਹੇਗੀ

ਵਿਭਾਗ ਨੂੰ ਇਸ ਸਾਲ 3 ਕਰੋੜ ਤੋਂ ਜ਼ਿਆਦਾ ਦੀ ਆਮਦਨ ਹੋਈ ਹੈ ਜੋ ਕਿ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ 280 ਫੀਸਦੀ ਵਧ ਹੋਈ ਹੈ। ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਜਾਰੀ ਕੀਤੇ ਗਏ ਨੋਟਿਸਾਂ ਅਨੁਸਾਰ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟਣ ਦੀ ਇਹ ਕਾਰਵਾਈ ਰੋਜ਼ਾਨਾ ਜਾਰੀ ਰਹੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਡਿਸਕਨੈਕਸ਼ਨ ਦੀ ਕਾਰਵਾਈ ਤੋਂ ਬਚਾਅ ਲਈ ਜਲਦ ਤੋਂ ਜਲਦ ਬਕਾਇਆ ਜਾਤ ਦੀ ਅਦਾਇਗੀ ਕੀਤੀ ਜਾਵੇ ਅਤੇ ਲਏ ਗਏ ਨਾਜਾਇਜ਼ ਕੁਨੈਕਸ਼ਨਾਂ ਸੰਬੰਧੀ ਵਿਭਾਗ ਤੋਂ ਬਣਦੀ ਲੋੜੀਂਦੀ ਪ੍ਰਵਾਨਗੀ ਲਈ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 


author

Shivani Bassan

Content Editor

Related News