ਨਗਰ ਨਿਗਮ ਨੇ ਜਵਾਹਰ ਨਗਰ ਕੈਂਪ ਇਲਾਕੇ ’ਚ ਕਬਜ਼ੇ ਹਟਾਉਣ ਲਈ ਕੀਤੀ ਤਾਬੜਤੋੜ ਕਾਰਵਾਈ

Wednesday, Feb 04, 2026 - 03:25 AM (IST)

ਨਗਰ ਨਿਗਮ ਨੇ ਜਵਾਹਰ ਨਗਰ ਕੈਂਪ ਇਲਾਕੇ ’ਚ ਕਬਜ਼ੇ ਹਟਾਉਣ ਲਈ ਕੀਤੀ ਤਾਬੜਤੋੜ ਕਾਰਵਾਈ

ਲੁਧਿਆਣਾ (ਹਿਤੇਸ਼) : ਨਗਰ ਨਿਗਮ ਵੱਲੋਂ ਜਵਾਹਰ ਨਗਰ ਕੈਂਪ ਇਲਾਕੇ ’ਚ ਸਰਕਾਰੀ ਜਗ੍ਹਾ ’ਤੇ ਹੋਏ ਕਬਜ਼ੇ ਹਟਾਉਣ ਲਈ ਤਾਬੜਤੋੜ ਕਾਰਵਾਈ ਕੀਤੀ ਗਈ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਜ਼ੋਨ-ਡੀ ਦੀ ਤੈਅ ਬਾਜ਼ਾਰੀ ਬ੍ਰਾਂਚ ਦੇ ਕਰਮਚਾਰੀਆਂ ਨੇ ਦੱਸਿਆ ਕਿ ਦੁਕਾਨਦਾਰਾਂ ਵੱਲੋਂ ਕਈ ਫੁੱਟ ਬਾਹਰ ਤੱਕ ਸਾਮਾਨ ਰੱਖਣ ਦੀ ਵਜ੍ਹਾ ਨਾਲ ਟ੍ਰੈਫਿਕ ਜਾਮ ਦੀ ਸਮੱਸਿਆ ਆ ਰਹੀ ਹੈ ਅਤੇ ਰਾਹਗੀਰਾਂ ਲਈ ਪੈਦਲ ਚਲਣਾ ਵੀ ਮੁਸ਼ਕਲ ਹੋ ਗਿਆ ਹੈ, ਜਿਸ ਦੇ ਮੱਦੇਨਜ਼ਰ ਕੁੱਝ ਦਿਨ ਪਹਿਲਾਂ ਦੁਕਾਨਦਾਰਾਂ ਦੇ ਨਾਲ ਮੀਟਿੰਗ ਕਰ ਕੇ ਖੁਦ ਸਾਮਾਨ ਨੂੰ ਪਿਛੇ ਕਰਨ ਦੀ ਵਾਰਨਿੰਗ ਦਿੱਤੀ ਗਈ ਸੀ ਪਰ ਹਾਲਾਤ ’ਚ ਕੋਈ ਸੁਧਾਰ ਨਹੀਂ ਹੋਇਆ, ਜਿਸ ਨੂੰ ਲੈ ਕੇ ਉਚ ਅਧਿਕਾਰੀਆਂ ਦੇ ਨਿਰਦੇਸ਼ਾਂ ’ਤੇ ਚਾਰੋਂ ਜ਼ੋਨਾਂ ਦੀਆਂ ਟੀਮਾਂ ਵੱਲੋਂ ਕਾਰਵਾਈ ਕੀਤੀ ਗਈ।

ਇਹ ਵੀ ਪੜ੍ਹੋ : ਲੁਧਿਆਣਾ ਦੇ ਵਪਾਰੀ ਨਾਲ 21 ਲੱਖ ਰੁਪਏ ਦੀ ਠੱਗੀ; ਨਕਲੀ ਟਰਾਂਸਪੋਰਟਰ ਲੱਖਾਂ ਦਾ ਸਾਮਾਨ ਲੈ ਕੇ ਫਰਾਰ

ਹਾਲਾਂਕਿ, ਇਸ ਡਰਾਈਵ ਦੌਰਾਨ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਕਬਜ਼ਾ ਧਾਰਕਾਂ ਦੇ ਵਿਰੋਧ ਨਾਲ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਦਬਾਅ ਦਾ ਸਾਹਮਣਾ ਕਰਨਾ ਪਿਆ ਪਰ ਨਗਰ ਨਿਗਮ ਦੀ ਟੀਮ ਵੱਲੋਂ ਸ਼ਿਕਾਇਤ ਦਾ ਹਵਾਲਾ ਦਿੰਦੇ ਹੋਏ ਦੁਕਾਨਾਂ ਦੇ ਬਾਹਰ ਪਿਆ ਸਾਮਾਨ ਜ਼ਬਤ ਕਰ ਲਿਆ ਗਿਆ, ਜਿਸ ’ਤੇ ਜੁਰਮਾਨਾ ਲਾਇਆ ਜਾਵੇਗਾ।


author

Sandeep Kumar

Content Editor

Related News