ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਾਂ ਪੈਣੀਆਂ ਸ਼ੁਰੂ, ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ

Sunday, Feb 14, 2021 - 08:56 AM (IST)

ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਾਂ ਪੈਣੀਆਂ ਸ਼ੁਰੂ, ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ

ਚੰਡੀਗੜ੍ਹ (ਬਿਊਰੋ) : ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਲਈ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ ਜੋ ਅੱਜ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਰਾਜ ਚੋਣ ਕਮਿਸ਼ਨ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਚੋਣਾਂ ਨੂੰ ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚੜਾਉਣ ਲਈ ਕੁਲ 30 ਆਈ. ਏ. ਐੱਸ./ਪੀ. ਸੀ. ਐੱਸ. ਅਫਸਰ ਬਤੌਰ ਆਬਜਰਵਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ  ਤੋ ਇਲਾਵਾ ਪੰਜਾਬ ਪੁਲਸ ਦੇ ਆਈ. ਜੀ./ਡੀ. ਆਈ. ਜੀ ਰੈਂਕ ਦੇ ਪੁਲਸ ਆਬਜਰਵਰ ਵੀ ਤੈਨਾਤ ਕੀਤੇ ਹਨ, ਜਿਨ੍ਹਾਂ ’ਚ ਮੋਹਾਲੀ, ਰੋਪੜ ਅਤੇ ਫਤਿਹਗੜ੍ਹ ਸਾਹਿਬ ਲਈ ਸ੍ਰੀ ਮੁੱਖਵਿੰਦਰ ਸਿੰਘ ਛੀਨਾ, ਆਈ. ਪੀ. ਐੱਸ., ਅੰਮਿ੍ਰਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਲਈ ਸ੍ਰੀ ਸੁਰਜੀਤ ਸਿੰਘ, ਆਈ. ਪੀ. ਐੱਸ., ਬਠਿੰਡਾ, ਮਾਨਸਾ, ਫਰੀਦਕੋਟ ਲਈ ਸ੍ਰੀ ਬਲਜੋਤ ਸਿੰਘ ਰਾਠੌਰ, ਆਈ. ਪੀ.ਐੱਸ., ਹੁਸਿਆਰਪੁਰ, ਜਲੰਧਰ, ਕਪੂਰਥਲਾ, ਨਵਾਂਸ਼ਹਿਰ ਲਈ ਸ੍ਰੀ ਸੁਰਿੰਦਰ ਕੁਮਾਰ ਕਾਲੀਆ, ਆਈ. ਪੀ. ਐੱਸ., ਫਿਰੋਜ਼ਪੁਰ, ਮੁਕਤਸਰ, ਮੋਗਾ ਅਤੇ ਫਾਜ਼ਿਲਕਾ ਲਈ ਹਰਬਾਜ ਸਿੰਘ, ਆਈ.ਪੀ.ਐੱਸ. ਅਤੇ ਪਟਿਆਲਾ, ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਲਈ ਸ੍ਰੀ ਗੁਰਿੰਦਰ ਸਿੰਘ ਢਿਲੋਂ, ਆਈ. ਪੀ. ਐੱਸ. ਨੂੰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ:  ਵਿਰੋਧੀ ਦਲ ਲੋਕਲ ਬਾਡੀ ਚੋਣਾਂ ’ਚ ਸੰਭਾਵਿਤ ਹਾਰ ਦੇਖ ਕੇ ਕਰ ਰਹੇ ਝੂਠਾ ਪ੍ਰਚਾਰ: ਜਾਖੜ

ਵੋਟਾਂ ਪੈਣ ਦਾ ਕਾਰਜ ਵੋਟਿੰਗ ਮਸ਼ੀਨਾਂ ਰਾਹੀਂ ਹੋਵੇਗਾ, ਜਿਸ ਲਈ 7000 ਵੋਟਿੰਗ ਮਸ਼ੀਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਵੋਟਾਂ ਦੇ ਕਾਰਜ ਨਿਰਵਿਘਨ ਨੇਪਰੇ ਚਾੜਨ ਲਈ 20,510 ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਇਸ ਤੋਂਤੋ ਇਲਾਵਾ ਲਗਭਗ 19,000 ਪੁਲਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਊਂਸਪਲ ਚੋਣਾਂ ਲਈ ਕੁਲ 2,302 ਵਾਰਡਾਂ ਲਈ 9,222 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਰਾਜ ਵਿੱਚ ਕੁਲ 4,102 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ’ਚੋਂ  1,708 ਸੈਂਸਟਿਵ ਬੂਥ ਅਤੇ 161 ਹਾਈਪਰ-ਸੈਂਸਟਿਵ ਬੂਥ ਹਨ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਜਿਹੜੇ ਵੋਟਰ ਸ਼ਾਮ 04.00 ਵਜੇ ਤੱਕ ਆਪਣੇ ਆਪਣੇ ਪੋਲਿੰਗ ਬੂਥਾਂ ਵਿਚ ਦਾਖਲ ਹੋ ਜਾਣਗੇ, ਉਨ੍ਹਾਂ ਨੂੰ ਵੋਟ ਪਾਉਣ ਦਾ ਮੌਕਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਮਿਤੀ 14 ਫਰਵਰੀ 2021 ਅਤੇ 17 ਫਰਵਰੀ 2021 ਨੂੰ ਡਰਾਈ ਡੇਜ਼ ਘੋਸ਼ਿਤ ਕੀਤੇ ਗਏ ਹਨ। ਵੋਟਾਂ ਦੀ ਗਿਣਤੀ 17 ਫਰਵਰੀ, 2021 ਨੂੰ ਸਵੇਰੇ 09.00 ਵਜੇ ਆਰੰਭ ਹੋਵੇਗੀ।

ਇਹ ਵੀ ਪੜ੍ਹੋ:   ਨਸ਼ੇ ਨੇ ਇੱਕ ਹੋਰ ਘਰ 'ਚ ਵਿਛਾਏ ਸੱਥਰ, ਪਿਤਾ ਦੀ ਮ੍ਰਿਤਕ ਦੇਹ ਨਾਲ ਲਿਪਟ ਕੇ ਰੋਂਦਾ ਰਿਹਾ ਜਵਾਕ


author

Shyna

Content Editor

Related News