ਨਗਰ ਕੌਂਸਲ ਤਪਾ ਦੇ ਸਾਬਕਾ ਮੀਤ ਪ੍ਰਧਾਨ ਪਵਨ ਕੁਮਾਰ ਦੀਕਸ਼ਿਤ ਦੀ ਕੋਰੋਨਾ ਨਾਲ ਮੌਤ

11/17/2020 1:08:28 PM

ਤਪਾ ਮੰਡੀ (ਸ਼ਾਮ,ਗਰਗ): ਨਗਰ ਕੌਸਲ ਤਪਾ ਦੇ ਸਾਬਕਾ ਮੀਤ ਪ੍ਰਧਾਨ ਪਵਨ ਕੁਮਾਰ ਸ਼ਰਮਾ ਦੀ ਕੋਰੋਨਾ ਪਾਜ਼ੇਟਿਵ ਨਾਲ ਮੌਤ ਹੋਣ ਨਾਲ ਸ਼ਹਿਰ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਮ੍ਰਿਤਕ ਦੇ ਪੁੱਤਰ ਦਵਿੰਦਰ ਕੁਮਾਰ ਦੀਕਸ਼ਿਤ(ਟੀਟੂ) ਮੋਜੂਦਾ ਕੌਂਸਲਰ ਅਤੇ ਨਿਊ ਜੈ ਮਾਤਾ ਦਾਤੀ ਕਲੱਬ ਪ੍ਰਧਾਨ ਨੇ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੂੰ ਸਾਹ 'ਚ ਤਕਲੀਫ ਹੋਣ ਕਾਰਨ 9 ਨਵੰਬਰ ਨੂੰ ਸਿਵਲ ਹਸਪਤਾਲ ਤਪਾ 'ਚ ਦਾਖ਼ਲ ਕਰਵਾਇਆ ਗਿਆ ਤਾਂ ਡਾਕਟਰਾਂ ਵਲੋਂ ਉਸ ਦਾ ਕੋਰੋਨਾ ਚੈੱਕ ਕਰਨ ਤੇ ਪਾਜ਼ੇਟਿਵ ਪਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਉਸ ਦਾ ਇਲਾਜ ਸ਼ੁਰੂ ਕੀਤਾ ਗਿਆ।

ਉਸ ਦੀ ਗੰਭੀਰ ਹਾਲਤ ਹੋਣ ਤੇ ਉਸ ਨੂੰ ਬਠਿੰਡਾ ਵਿਖੇ ਦਾਖ਼ਲ ਕਰਵਾਇਆ ਗਿਆ। ਜਿਥੇ 5 ਦਿਨ ਇਲਾਜ ਚੱਲਿਆ ਪਰ ਉੱਥੇ ਵੀ ਹਾਲਤ ਗੰਭੀਰ ਹੁੰਦੀ ਦੇਖ ਕੇ ਡੀ.ਐੱਮ.ਸੀ. ਲੁਧਿਆਣਾ ਵਿਖੇ 2 ਦਿਨ ਪਹਿਲਾਂ ਹੀ ਦਾਖ਼ਲ ਕਰਵਾਇਆ ਗਿਆ ਸੀ ਪਰ ਗੁਰਦਿਆਂ 'ਚ ਜ਼ਿਆਦਾ ਇੰਨਫੈਕਸ਼ਨ ਹੋਣ ਕਾਰਨ ਬੀਤੇ ਦਿਨੀਂ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਇਹ ਵੀ ਦੱਸਿਆ ਕਿ 2 ਸਾਲ ਪਹਿਲਾਂ ਉਨ੍ਹਾਂ ਦੇ ਪਿਤਾ ਦਾ ਚੂਲਾ ਟੁੱਟਣ ਕਾਰਨ ਇਲਾਜ ਚੱਲ ਰਿਹਾ ਸੀ ਅਤੇ ਹਾਰਟ ਅਤੇ ਸ਼ੂਗਰ ਦੀ ਬੀਮਾਰੀ ਤੋਂ ਵੀ ਪੀੜਤ ਸੀ। ਅੱਜ ਸਵੇਰੇ 11 ਵਜੇ ਦੇ ਕਰੀਬ ਸਿਹਤ ਕਰਮਚਾਰੀਆਂ ਨੇ ਕੋਰੋਨਾ ਕਿੱਟਾਂ ਪਾ ਕੇ ਉਨ੍ਹਾਂ ਦਾ ਸੰਸਕਾਰ ਰਾਮ ਬਾਗ ਤਪਾ ਵਿਖੇ ਹਿੰਦੂ ਰੀਤੀ ਰਿਵਾਜਾਂ ਅਨੁਸਾਰ ਕੀਤਾ ਗਿਆ। ਇਸ ਗੱਲ ਦੀ ਪੁਸ਼ਟੀ ਕਰਦਿਆਂ ਐੱਸ.ਐੱਮ.ਓ. ਤਪਾ ਜਸਬੀਰ ਸਿੰਘ ਔਲਖ ਨੇ ਕਰਦਿਆਂ ਕਿਹਾ ਕਿ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਦਿਨੋ-ਦਿਨ ਵੱਧਦਾ ਜਾ ਰਿਹਾ ਹੈ।

ਇਸ ਲਈ ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਮੂੰਹ ਤੇ ਮਾਸਕ ਲਗਾ ਕੇ ਰੱਖਣ ਦੇ ਨਾਲ-ਨਾਲ ਸਮਾਜਿਕ ਦੂਰੀ ਬਣਾ ਕੇ ਰੱਖੋ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਵੋ ਅਤੇ ਸੈਨੇਟਾਈਜਰ ਕਰਦੇ ਰਹੋ। ਉਨ੍ਹਾਂ ਦੱਸਿਆ ਕਿ ਬਾਕੀ ਪਰਿਵਾਰਿਕ ਮੈਂਬਰਾਂ ਦੇ ਟੈਸਟ ਲਏ ਜਾ ਰਹੇ ਹਨ। ਜ਼ਿਕਰਯੋਗ ਹੈ ਤਪਾ ਸ਼ਹਿਰ 'ਚ ਇਸ ਤੋਂ ਪਹਿਲਾਂ ਅੱਧੀ ਦਰਜਨ ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ।


Shyna

Content Editor

Related News