ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦਾ ਐਲਾਨ, ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

11/27/2020 9:11:58 PM

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦਾ ਐਲਾਨ ਕਰਦੇ ਹੋਏ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਰਾਜਪਾਲ ਵਲੋਂ ਨਿਰਦੇਸ਼ ਮਿਲਣ ਤੋਂ ਬਾਅਦ 13 ਫਰਵਰੀ, 2021 ਤੱਕ ਮਿਊਂਸੀਪਲ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਮੁਤਾਬਕ ਪ੍ਰਦੇਸ਼ ਭਰ ਦੀਆਂ 9 ਨਗਰ ਨਿਗਮਾਂ, 109 ਮਿਊਂਸੀਪਲ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਚੋਣਾਂ ਕਰਵਾਈਆਂ ਜਾਣੀਆਂ ਹਨ। ਮਾਹਿਲਪੁਰ ਅਤੇ ਮੁੱਲਾਂਪੁਰ ਦਾਖਾ ਵਿਚ ਉਪ ਚੋਣਾਂ ਕਰਵਾਈਆਂ ਜਾਣੀਆਂ ਹਨ। ਹੁਣ ਰਾਜ ਚੋਣ ਕਮਿਸ਼ਨ ਆਪਣੀ ਪ੍ਰਕਿਰਿਆ ਪੂਰੀ ਕਰ ਕੇ ਚੋਣਾਂ ਦੀਆਂ ਤਾਰੀਖਾਂ ਐਲਾਨ ਕਰੇਗਾ।

ਇਹ ਵੀ ਪੜ੍ਹੋ : ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਕੁਮਾਰ ਸਿਨਹਾ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਅਬੋਹਰ, ਬਟਾਲਾ, ਕਪੂਰਥਲਾ, ਐੱਸ. ਏ. ਐੱਸ. ਨਗਰ, ਹੁਸ਼ਿਆਰਪੁਰ, ਪਠਾਨਕੋਟ, ਫਗਵਾੜਾ, ਮੋਗਾ ਅਤੇ ਬਠਿੰਡਾ ਵਿਚ ਆਮ ਚੋਣਾਂ ਕਰਵਾਈਆਂ ਜਾਣੀਆਂ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਨਗਰ ਨਿਗਮ ਦੇ ਵਾਰਡ ਨੰਬਰ 37 ਵਿਚ ਉਪ ਚੋਣਾਂ ਕਰਵਾਈਆਂ ਜਾਣੀਆਂ ਹਨ।

ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਉੱਥੇ ਹੀ ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ, ਜਿਨ੍ਹਾਂ ਵਿਚ ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ, ਰਮਦਾਸ, ਰਈਆ, ਮਜੀਠਾ, ਜੰਡਿਆਲਾ ਗੁਰੂ, ਤਰਨਤਾਰਨ ਜ਼ਿਲੇ ਦੇ ਭਿੱਖੀਵਿੰਡ ਅਤੇ ਪੱਟੀ, ਗੁਰਦਾਸਪੁਰ ਜ਼ਿਲੇ ਦੇ ਗੁਰਦਾਸਪੁਰ, ਸ਼੍ਰੀ ਹਰਗੋਬਿੰਦਪੁਰ, ਫਤਹਿਗੜ੍ਹ ਚੂੜੀਆਂ, ਧਾਰੀਵਾਲ, ਕਾਦੀਆਂ, ਦੀਨਾਨਗਰ, ਪਠਾਨਕੋਟ ਜ਼ਿਲੇ ਦੇ ਸੁਜਾਨਪੁਰ, ਜਲੰਧਰ ਜ਼ਿਲੇ ਦੇ ਨਕੋਦਰ, ਨੂਰਮਹਿਲ, ਫਿਲੌਰ, ਕਰਤਾਰਪੁਰ, ਅਲਾਵਲਪੁਰ, ਆਦਮਪੁਰ, ਲੋਹੀਆਂ, ਮਹਿਤਪੁਰ, ਕਪੂਰਥਲਾ ਜ਼ਿਲੇ ਦੇ ਸੁਲਤਾਨਪੁਰ ਲੋਧੀ, ਹੁਸ਼ਿਆਰਪੁਰ ਜ਼ਿਲੇ ਦੇ ਦਸੂਹਾ, ਮੁਕੇਰੀਆਂ, ਉੜਮੁੜ ਟਾਂਡਾ, ਗੜਸ਼ੰਕਰ, ਗੜਦੀਵਾਲਾ, ਹਰਿਆਣਾ, ਸ਼ਾਮ ਚੁਰਾਸੀ, ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ ਨਵਾਂਸ਼ਹਿਰ, ਬੰਗਾ, ਰਾਹੋਂ, ਲੁਧਿਆਣਾ ਜ਼ਿਲੇ ਦੇ ਖੰਨਾ, ਜਗਰਾਓਂ, ਸਮਰਾਲਾ, ਰਾਏਕੋਟ, ਦੋਰਾਹਾ, ਪਾਇਲ, ਰੂਪਨਗਰ ਜ਼ਿਲੇ ਦੇ ਰੂਪਨਗਰ, ਆਨੰਦਰੁਪਰ ਸਾਹਿਬ, ਕੀਰਤਪੁਰ ਸਾਹਿਬ, ਨੰਗਲ, ਮੋਰਿੰਡਾ, ਚਮਕੌਰ ਸਾਹਿਬ, ਫਤਹਿਗੜ੍ਹ ਸਾਹਿਬ ਜ਼ਿਲੇ ਦੇ ਸਰਹਿੰਦ-ਫਤਹਿਗੜ੍ਹ ਸਾਹਿਬ, ਗੋਬਿੰਦਗੜ੍ਹ, ਬੱਸੀ ਪਠਾਣਾ, ਖਮਾਣੋਂ, ਪਟਿਆਲਾ ਜ਼ਿਲੇ ਦੇ ਰਾਜਪੁਰਾ, ਸਮਾਣਾ, ਨਾਭਾ, ਪਾਤੜਾਂ, ਸੰਗਰੂਰ ਜ਼ਿਲੇ ਦੇ ਮਾਲੇਰਕੋਟਲਾ, ਸੁਨਾਮ, ਅਹਿਮਦਗੜ੍ਹ, ਧੂਰੀ, ਲਹਿਰਾਗਾਗਾ, ਲੌਂਗੋਵਾਲ, ਅਮਰਗੜ੍ਹ, ਭਵਾਨੀਗੜ੍ਹ, ਬਰਨਾਲਾ ਜ਼ਿਲੇ ਦੇ ਬਰਨਾਲਾ, ਤਪਾ, ਭਦੌੜ, ਧਨੌਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਖਰੜ, ਜ਼ੀਰਕਪੁਰ, ਡੇਰਾਬੱਸੀ, ਕੁਰਾਲੀ, ਬਨੂੜ, ਨਵਾਂਗਾਰਓਂ, ਲਾਲੜੂ, ਬਠਿੰਡਾ ਜ਼ਿਲੇ ਦੇ ਭੂੱਚੋ ਮੰਡੀ, ਗੁਨਿਆਣਾ, ਮੌੜ, ਰਾਮਾ, ਕੋਟਫੱਤਾ, ਸੰਗਤ, ਕੋਠਾ ਗੁਰੂ, ਮਹਿਰਾਜ, ਕੋਟਸ਼ਮੀਰ, ਲਹਿਰਾ ਮਹੱਬਤ, ਭਾਈ ਰੂਪਾ, ਨਥਾਣਾ, ਮਲੂਕਾ, ਭਗਤਾ ਭਾਈਕਾ, ਮਾਨਸਾ ਜ਼ਿਲੇ ਦੇ ਮਾਨਸਾ, ਬੁਢਲਾਡਾ, ਬਰੇਟਾ, ਬੋਹਾ, ਜੋਗਾ, ਸ਼੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਮੁਕਤਸਰ, ਮਲੋਟ, ਗਿੱਦੜਬਾਹਾ, ਫਿਰੋਜ਼ਪੁਰ ਜ਼ਿਲੇ ਦੇ ਫਿਰੋਜ਼ਪੁਰ, ਗੁਰੂਹਰਸਹਾਏ, ਜ਼ੀਰਾ, ਤਲਵੰਡੀ ਭਾਈ, ਮੁੱਦਕੀ, ਮਮਦੋਟ, ਫਾਜ਼ਿਲਕਾ, ਜਲਾਲਾਬਾਦ, ਅਰਨੀਵਾਲਾ ਸ਼ੇਖਸੁਬਾਨ ਫਰੀਦਕੋਟ ਜ਼ਿਲੇ ਦੇ ਫਰੀਦਕੋਟ, ਕੋਟਕਪੂਰਾ, ਜੈਤੋ ਅਤੇ ਮੋਗਾ ਜ਼ਿਲੇ ਦੇ ਬੱਧਨੀਕਲਾਂ, ਕੋਟ ਈਸੇ ਖਾਂ ਅਤੇ ਨਿਹਾਲ ਸਿੰਘ ਵਾਲਾ ਵਿਚ 13 ਫਰਵਰੀ 2021 ਤੱਕ ਚੋਣਾਂ ਕਰਵਾਈਆਂ ਜਾਣੀਆਂ ਹਨ। ਇਨ੍ਹਾਂ ਦੇ ਨਾਲ ਹੀ ਹੁਸ਼ਿਆਰਪੁਰ ਜ਼ਿਲੇ ਦੇ ਮਾਹਿਲਪੁਰ ਦੇ ਦੋ ਵਾਰਡਾਂ ਅਤੇ ਲੁਧਿਆਣਾ ਜ਼ਿਲੇ ਦੇ ਮੁੱਲਾਂਪੁਰ ਦਾਖਾ ਦੇ ਇਕ ਵਾਰਡ ਵਿਚ ਉਪ ਚੋਣਾਂ ਕਰਵਾਈਆਂ ਜਾਣੀਆਂ ਹੈ। ਸਥਾਨਕ ਸਰਕਾਰਾਂ ਵਿਭਾਗ ਵਲੋਂ ਇਸ ਸੰਬੰਧ ਵਿਚ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਵੀ ਸੂਚਨਾ ਭੇਜ ਦਿੱਤੀ ਗਈ ਹੈ ਤਾਂ ਕਿ ਉਕਤ ਸਥਾਨਕ ਸਰਕਾਰਾਂ ਸੰਸਥਾਵਾਂ ਦੀਆਂ ਚੋਣਾਂ ਕਰਵਾਉਣ ਸੰਬੰਧੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ।

 

 

 


Deepak Kumar

Content Editor Deepak Kumar