ਦੀਨਾਨਗਰ ਨਗਰ ਕੌਂਸਲ : ਜਾਣੋ 12 ਵਜੇ ਤੱਕ ਵੋਟਿੰਗ ਫੀਸਦੀ
Saturday, Jun 13, 2026 - 12:55 PM (IST)
ਦੀਨਾਨਗਰ (ਗੋਰਾਇਆ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਅੱਜ ਨਗਰ ਕੌਂਸਲ ਦੀਨਾਨਗਰ 'ਚ ਵੋਟਿੰਗ ਪ੍ਰਕਿਰਿਆ ਸਵੇਰ ਤੋਂ ਜਾਰੀ ਹੈ। ਵੋਟਾਂ ਅੱਜ ਸ਼ਾਮ 4 ਵਜੇ ਤੱਕ ਪੈਣਗੀਆਂ। ਇਸ ਸਬੰਧੀ ਜਿੱਥੇ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸ਼ਾਮ 4 ਵਜੇ ਵੋਟਿੰਗ ਦੀ ਪ੍ਰਕਿਰਿਆ ਖ਼ਤਮ ਹੁੰਦੇ ਹੀ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੇ ਅੰਦਰ ਹੀ ਵੋਟਾਂ ਦੀ ਗਿਣਤੀ ਦਾ ਕੰਮ ਤੁਰੰਤ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਨਤੀਜੇ ਐਲਾਨੇ ਜਾਣਗੇ।
ਇਹ ਵੀ ਪੜ੍ਹੋ- ਪੰਜਾਬ ਦੀਆਂ 4 ਨਗਰ ਕੌਂਸਲਾਂ 'ਚ ਹੋ ਰਹੀ ਵੋਟਿੰਗ, ਜਾਣੋ 10 ਵਜੇ ਤੱਕ ਪੋਲਿੰਗ ਫੀਸਦੀ
ਸਵੇਰੇ 10 ਵਜੇ ਤੱਕ ਪੋਲਿੰਗ ਫੀਸਦੀ
ਦੀਨਾਨਗਰ- 15.38 ਫੀਸਦੀ
12 ਵਜੇ ਤੱਕ ਪੋਲਿੰਗ ਫੀਸਦੀ
ਦੀਨਾਨਗਰ- 32.41 ਫੀਸਦੀ
ਜਾਣਕਾਰੀ ਅਨੁਸਾਰ ਜਦਕਿ ਦੀਨਾਨਗਰ ਅਤੇ ਕਾਦੀਆਂ ਦੇ 15-15 ਵਾਰਡ ਹਨ, ਜਿਨ੍ਹਾਂ ਦੇ ਕੌਂਸਲਰਾਂ ਦੀ ਚੋਣ ਲਈ ਇਹ ਵੋਟਿੰਗ ਕਰਵਾਈ ਜਾ ਰਹੀ ਹੈ। ਇਸ ਵਾਰ ਚੋਣਾਂ ਦੀ ਖ਼ਾਸ ਗੱਲ ਇਹ ਰਹੇਗੀ ਕਿ ਸਾਰੇ ਪੋਲਿੰਗ ਬੂਥਾਂ ’ਤੇ ਹਾਈਕੋਰਟ ਦੇ ਨਿਰਦੇਸ਼ਾਂ ਅਨੁਸਾਰ ਵੀਡੀਓਗ੍ਰਾਫੀ ਅਤੇ ਈਵੀਐਮ ਮਸ਼ੀਨਾਂ ਰਾਹੀਂ ਵੋਟਿੰਗ ਹੋ ਰਹੀ ਹੈ। ਦੱਸਣਯੋਗ ਹੈ ਕਿ ਇਹ ਚੋਣਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਨਿਰਦੇਸ਼ਾਂ ਤੋਂ ਬਾਅਦ ਕਰਵਾਈਆਂ ਜਾ ਰਹੀਆਂ ਹਨ। ਹਾਈਕੋਰਟ ਵੱਲੋਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਚੋਣ ਪ੍ਰਕਿਰਿਆ ਦੌਰਾਨ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾਵੇ ਅਤੇ ਹੋਰ ਪ੍ਰਬੰਧ ਵੀ ਯਕੀਨੀ ਬਣਾਏ ਜਾਣ।
ਵੋਟਿੰਗ ਦੇ ਕੰਮ ਤੋਂ ਬਾਅਦ ਸੰਬੰਧਿਤ ਥਾਵਾਂ ’ਤੇ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਦੀਨਾਨਗਰ ਦੀਆਂ 15 ਵਾਰਡਾਂ ਲਈ 21 ਪੋਲਿੰਗ ਬੂਥ ਬਣਾਏ ਗਏ ਹਨ ਅਤੇ 62 ਉਮੀਦਵਾਰ ਚੋਣ ਮੈਦਾਨ ਵਿੱਚ ਡਟੇ ਹੋਏ ਹਨ। ਇੱਥੇ 19,599 ਵੋਟਰ ਇਨ੍ਹਾਂ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਵੋਟਿੰਗ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
