ਤਲਵੰਡੀ ਭਾਈ ਨਗਰ ਕੌਂਸਲ ਨਤੀਜਿਆਂ ਦਾ ਐਲਾਨ, ‘ਆਪ’ ਅੱਗੇ, ਕਾਂਗਰਸ ਤੇ ਅਕਾਲੀ ਦਲ ਨੂੰ ਵੀ ਮਿਲੀ ਸਫ਼ਲਤਾ

Friday, May 29, 2026 - 05:27 PM (IST)

ਤਲਵੰਡੀ ਭਾਈ ਨਗਰ ਕੌਂਸਲ ਨਤੀਜਿਆਂ ਦਾ ਐਲਾਨ, ‘ਆਪ’ ਅੱਗੇ, ਕਾਂਗਰਸ ਤੇ ਅਕਾਲੀ ਦਲ ਨੂੰ ਵੀ ਮਿਲੀ ਸਫ਼ਲਤਾ

ਤਲਵੰਡੀ ਭਾਈ (ਪਾਲ) : ਤਲਵੰਡੀ ਭਾਈ ਨਗਰ ਕੌਂਸਲ ਦੀਆਂ ਚੋਣਾਂ ਦੇ ਨਤੀਜੇ ਪੂਰੀ ਤਰ੍ਹਾਂ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚ ਆਮ ਆਦਮੀ ਪਾਰਟੀ ਅੱਗੇ ਰਹੀ ਹੈ। ਇਸ ਦੇ ਨਾਲ ਹੀ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਆਜ਼ਾਦ ਉਮੀਦਵਾਰਾਂ ਨੇ ਵੀ ਵੱਖ-ਵੱਖ ਵਾਰਡਾਂ ਵਿਚ ਆਪਣਾ ਪਰਚਮ ਲਹਿਰਾਇਆ ਹੈ। ਇਨ੍ਹਾਂ ਚੋਣਾਂ ਦੇ ਐਲਾਨੇ ਗਏ ਅਧਿਕਾਰਤ ਨਤੀਜਿਆਂ ਅਨੁਸਾਰ, ਵਾਰਡ ਨੰਬਰ 1 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੰਨੂ ਬਜਾਜ ਨੇ 529 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ। ਵਾਰਡ ਨੰਬਰ 2 ਵਿਚ ਕਾਂਗਰਸ ਪਾਰਟੀ ਦੇ ਜਗਨਾਮਇੰਦਰ ਸਿੰਘ ਘੁੰਮਣ 24 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਵਾਰਡ ਨੰਬਰ 3 ਤੋਂ ‘ਆਪ’ ਦੀ ਪਰਮਜੀਤ ਕੌਰ ਵੜਿੰਗ ਨੇ ਜਿੱਤ ਹਾਸਲ ਕੀਤੀ ਹੈ। 

ਵਾਰਡ ਨੰਬਰ 4 ਵਿਚ ਵੀ 'ਆਪ' ਦਾ ਦਬਦਬਾ ਰਿਹਾ, ਜਿੱਥੋਂ ਕਰਨਜੋਤ ਸਿੰਘ ਗਿੱਲ ਨੇ 102 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਵਾਰਡ ਨੰਬਰ 5 ਵਿਚ ਸਖ਼ਤ ਮੁਕਾਬਲੇ ਦੌਰਾਨ ਭਾਰਤੀ ਜਨਤਾ ਪਾਰਟੀ ਦੀ ਪੂਨਮ ਕਾਇਤ ਨੇ 10 ਵੋਟਾਂ ਦੇ ਮਾਮੂਲੀ ਫਰਕ ਨਾਲ ਜਿੱਤ ਹਾਸਲ ਕੀਤੀ। ਵਾਰਡ ਨੰਬਰ 6 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਰੁਪਿੰਦਰ ਸਿੰਘ ਮੋਨੂੰ ਜੇਤੂ ਰਹੇ, ਜਦਕਿ ਵਾਰਡ ਨੰਬਰ 7 ਤੋਂ ਕਾਂਗਰਸ ਪਾਰਟੀ ਦੀ ਮਧੂ ਵੱਤਾ ਨੇ ਸਫ਼ਲਤਾ ਪ੍ਰਾਪਤ ਕੀਤੀ। ਵਾਰਡ ਨੰਬਰ 8 ਤੋਂ ਕਾਂਗਰਸ ਦੇ ਹਰਦੀਪ ਸਿੰਘ ਹੈਪੀ ਨੇ ਜਿੱਤ ਦਰਜ ਕਰਕੇ ਪਾਰਟੀ ਦਾ ਖਾਤਾ ਮਜ਼ਬੂਤ ਕੀਤਾ। ਵਾਰਡ ਨੰਬਰ 9 ਤੋਂ ਆਜ਼ਾਦ ਉਮੀਦਵਾਰ ਕੁਲਵਿੰਦਰ ਕੌਰ ਨੇ ਸਿਆਸੀ ਪਾਰਟੀਆਂ ਨੂੰ ਟੱਕਰ ਦਿੰਦਿਆਂ ਜਿੱਤ ਹਾਸਲ ਕੀਤੀ। ਵਾਰਡ ਨੰਬਰ 10 ਤੋਂ ‘ਆਪ’ ਦੇ ਜਗਦੀਪ ਸਿੰਘ ਬਰਾੜ ਜੇਤੂ ਰਹੇ। ਵਾਰਡ ਨੰਬਰ 11 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਬਜੀਤ ਕੌਰ ਨੇ ਜਿੱਤ ਪ੍ਰਾਪਤ ਕੀਤੀ। ਵਾਰਡ ਨੰਬਰ 12 ਤੋਂ ਇਕ ਵਾਰ ਫਿਰ ‘ਆਪ’ ਦੀ ਰੀਚਾ ਅਰੋੜਾ ਨੇ ਬਾਜ਼ੀ ਮਾਰੀ ਤੇ ਵਾਰਡ ਨੰਬਰ 13 ਤੋਂ ਆਜ਼ਾਦ ਉਮੀਦਵਾਰ ਪੂਨਮ ਰਾਣੀ ਕਾਇਤ ਨੇ ਜਿੱਤ ਦਰਜ ਕਰਕੇ ਕੌਂਸਲ ਵਿਚ ਆਪਣੀ ਜਗ੍ਹਾ ਪੱਕੀ ਕੀਤੀ। 


author

Gurminder Singh

Content Editor

Related News