ਨਗਰ ਕੌਂਸਲ ਦੇ ਕਾਗਜ਼ ਭਰਨ ਨੂੰ ਲੈ ਕੇ ''ਆਪ'' ਤੇ ਅਕਾਲੀ ਆਗੂਆਂ ''ਚ ਧੱਕਾ-ਮੁੱਕੀ
Tuesday, Dec 10, 2024 - 01:33 PM (IST)

ਬਾਘਾਪੁਰਾਣਾ (ਅਜੇ ਅਗਰਵਾਲ) : 21 ਦਸੰਬਰ ਨੂੰ ਹੋ ਰਹੀਆਂ ਨਗਰ ਕੌਂਸਲ ਬਾਘਾਪੁਰਾਣਾ ਦੀਆਂ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਨ ਲਈ 9 ਦਸੰਬਰ ਤੋਂ 12 ਦਸੰਬਰ ਤੱਕ ਤਾਰੀਖ਼ ਚੋਣ ਕਮਿਸ਼ਨ ਵੱਲੋਂ ਮਿਥੀ ਗਈ ਹੈ। ਅੱਜ ਦੂਜੇ ਦਿਨ ਜਦੋਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਾਕ ਸੰਮਤੀ ਦਫ਼ਤਰ ਵਿਖੇ ਨਾਮਜ਼ਦਗੀ ਪੇਪਰ ਦਾਖਲ ਕਰਨ ਗਏ ਤਾਂ ਦੋਵਾਂ ਪਾਰਟੀਆਂ ਦਾ ਆਪਸ ਵਿਚ ਟਕਰਾਅ ਹੋ ਗਿਆ।
ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਧੱਕਾ-ਮੁੱਕੀ ਵੀ ਹੋ ਗਈ, ਜਿਸ ਦਾ ਪਤਾ ਲੱਗਦਿਆਂ ਹੀ ਉਪ ਪੁਲਸ ਕਪਤਾਨ ਦਲਵੀਰ ਸਿੰਘ ਸਿੱਧੂ, ਥਾਣਾ ਮੁਖੀ ਜਸਵਰਿੰਦਰ ਸਿੰਘ ਸਿੱਧੂ ਨੇ ਮੌਕੇ 'ਤੇ ਪਹੁੰਚ ਕੇ ਮਾਹੌਲ ਨੂੰ ਸ਼ਾਂਤ ਕਰਵਾਇਆ ਅਤੇ ਉਮੀਦਵਾਰਾਂ ਨੂੰ ਲਾਈਨਾਂ ਵਿਚ ਲਗਾ ਕੇ ਪੇਪਰ ਦਾਖਲ ਕਰਨ ਦੀ ਕਾਰਵਾਈ ਸ਼ੁਰੂ ਕਰਵਾਈ। ਬਾਕੀ ਸਮਰਥਕਾਂ ਨੂੰ ਬਾਹਰ ਕੱਢ ਦਿੱਤਾ ਤਾਂ ਕਿ ਕੋਈ ਵੀ ਹੁੱਲੜਬਾਜ਼ੀ ਨਾ ਹੋਵੇ।