ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ ''ਚ ਡਟੇ

Wednesday, May 20, 2026 - 03:59 PM (IST)

ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ ''ਚ ਡਟੇ

ਜਲੰਧਰ (ਚੋਪੜਾ)- ਜਲੰਧਰ ਜ਼ਿਲ੍ਹੇ ਵਿਚ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਚੋਣ ਤਸਵੀਰ ਹੁਣ ਕਾਫ਼ੀ ਹੱਦ ਤੱਕ ਸਾਫ਼ ਹੋ ਗਈ ਹੈ। ਨਾਮਜ਼ਦਗੀ ਕਾਗਜ਼ ਵਾਪਸ ਲੈਣ ਦੇ ਆਖਰੀ ਦਿਨ 105 ਉਮੀਦਵਾਰਾਂ ਵੱਲੋਂ ਆਪਣੀਆਂ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਹੁਣ ਕੁੱਲ੍ਹ 342 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਵੋਟਿੰਗ 26 ਮਈ ਨੂੰ ਹੋਵੇਗੀ, ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ: ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ ਵੀਡੀਓ ਬਣਾ...

ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦਿਵਿਆ ਪੀ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਤੋਂ ਬਾਅਦ ਕੁੱਲ 447 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਸਹੀ ਪਾਏ ਗਏ ਸਨ। ਇਸ ਤੋਂ ਬਾਅਦ ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ’ਤੇ ਉਮੀਦਵਾਰਾਂ ਦੀ ਆਖਰੀ ਗਿਣਤੀ 342 ਰਹਿ ਗਈ।

ਇਹ ਵੀ ਪੜ੍ਹੋ:  ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ! ਮਲੇਸ਼ੀਆਂ ਨਾਲ ਜੁੜੇ ਤਾਰ

ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਆਦਮਪੁਰ ਤੋਂ 9, ਕਰਤਾਰਪੁਰ ਤੋਂ 5, ਨਕੋਦਰ ਤੋਂ 33, ਨੂਰਮਹਿਲ ਤੋਂ 23 ਅਤੇ ਫਿਲੌਰ ਤੋਂ 5 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਵਾਪਸ ਲਏ ਹਨ। ਇਸ ਤੋਂ ਇਲਾਵਾ ਨਗਰ ਪੰਚਾਇਤ ਮਹਿਤਪੁਰ ਤੋਂ 16 ਅਤੇ ਲੋਹੀਆਂ ਖ਼ਾਸ ਤੋਂ 14 ਉਮੀਦਵਾਰ ਚੋਣ ਮੈਦਾਨ ਤੋਂ ਹਟ ਗਏ।
ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਵਾਰਡਾਂ ਦੀ ਗਿਣਤੀ ਵੀ ਤੈਅ ਕਰ ਦਿੱਤੀ ਗਈ ਹੈ। ਨਗਰ ਕੌਂਸਲ ਆਦਮਪੁਰ ਵਿਚ 13, ਕਰਤਾਰਪੁਰ ਵਿਚ 15, ਨਕੋਦਰ ਵਿਚ 17, ਨੂਰਮਹਿਲ ਵਿਚ 13, ਫਿਲੌਰ ਵਿਚ 15 ਅਤੇ ਨਗਰ ਪੰਚਾਇਤ ਮਹਿਤਪੁਰ ਤੇ ਲੋਹੀਆਂ ਖ਼ਾਸ ਵਿਚ 13-13 ਵਾਰਡਾਂ ਵਿਚ ਚੋਣਾਂ ਕਰਵਾਈਆਂ ਜਾਣਗੀਆਂ।

ਇਹ ਵੀ ਪੜ੍ਹੋ:  ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News