ਨਗਰ ਕੌਂਸਲ ਨੇ ਨਾਜਾਇਜ਼ ਕਬਜ਼ੇ ਹਟਾਏ

06/20/2018 6:22:56 AM

ਕਪੂਰਥਲਾ, (ਗੁਰਵਿੰਦਰ ਕੌਰ)- ਨਗਰ ਕੌਂਸਲ ਕਪੂਰਥਲਾ ਦੇ ਈ. ਓ. ਕੁਲਭੂਸ਼ਣ ਗੋਇਲ ਦੇ ਦਿਸ਼ਾ-ਨਿਰਦੇਸ਼ਾ 'ਤੇ ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਤਹਿਤ ਅੱਜ ਸਬ ਇੰਸਪੈਕਟਰ ਕੁਲਵੰਤ ਸਿੰਘ ਤੇ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਤਹਿ ਬਾਜ਼ਾਰੀ ਟੀਮ ਵੱਲੋਂ ਸਦਰ ਬਾਜ਼ਾਰ, ਨਵੀਂ ਸਬਜ਼ੀ ਮੰਡੀ, ਸੁਲਤਾਨਪੁਰ ਰੋਡ ਆਦਿ ਥਾਵਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ। ਇਸ ਦੌਰਾਨ ਨਗਰ ਕੌਂਸਲ ਦੀ ਟੀਮ ਨੇ ਨਿਰਧਾਰਿਤ ਰੇਖਾ ਤੋਂ ਬਾਹਰ ਪਏ ਸਾਮਾਨ ਨੂੰ ਚੁੱਕ ਕੇ ਟਰਾਲੀਆਂ 'ਚ ਰੱਖ ਲਿਆ ਤੇ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਦੁਬਾਰਾ ਆਪਣਾ ਸਾਮਾਨ ਨਿਰਧਾਰਿਤ ਰੇਖਾ ਤੋਂ ਬਾਹਰ ਰੱਖਿਆ ਤਾਂ ਸਾਮਾਨ ਚੁੱਕਣ ਦੇ ਨਾਲ-ਨਾਲ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
 ਸਬ ਇੰਸਪੈਕਟਰ ਕੁਲਵੰਤ ਸਿੰਘ ਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਈ. ਓ. ਕੁਲਭੂਸ਼ਣ ਗੋਇਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ਹਿਰ 'ਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ ਤੇ ਕਿਸੇ ਨੂੰ ਵੀ ਸ਼ਹਿਰ 'ਚ ਨਾਜਾਇਜ਼ ਕਬਜ਼ੇ ਨਹੀਂ ਕਰਨ ਦਿੱਤੇ ਜਾਣਗੇ। ਇਸ ਮੌਕੇ ਨਗਰ ਕੌਂਸਲ ਦੇ ਕਰਮਚਾਰੀ ਵਿਕਰਮ ਘਈ, ਨਰੇਸ਼ ਮੱਟੂ, ਏ. ਐੱਸ. ਆਈ. ਪਲਵਿੰਦਰ ਸਿੰਘ, ਐੱਚ. ਸੀ. ਗੁਰਦੇਵ ਸਿੰਘ, ਐੱਚ. ਸੀ. ਬਚਨ ਸਿੰਘ ਤੇ ਐੱਚ. ਸੀ. ਬਲਬੀਰ ਸਿੰਘ ਆਦਿ ਹਾਜ਼ਰ ਸਨ। 


Related News