ਨਿਗਮ ਚੋਣਾਂ ਦੀ ਅਕਾਲੀ ਦਲ ਨੇ ਖਿੱਚੀ ਤਿਆਰੀ, ਇਨ੍ਹਾਂ ਵੱਡੇ ਆਗੂਆਂ ਨੂੰ ਸੌਂਪੀ ਗਈ ਜ਼ਿੰਮੇਵਾਰੀ
Monday, Dec 09, 2024 - 06:58 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪੰਜਾਬ ਵਿਚ ਹੋਣ ਵਾਲੀਆਂ 5 ਨਗਰ ਨਿਗਮਾਂ ਦੀਆਂ ਚੋਣਾਂ ਲਈ ਪਾਰਟੀ ਦੇ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹਰੀਸ਼ ਰਾਏ ਢਾਂਡਾ ਨੂੰ ਜਲੰਧਰ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ।
ਇਹ ਵੀ ਪੜ੍ਹੋ : ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਹੁਕਮ ਜਾਰੀ
ਇਸੇ ਤਰ੍ਹਾਂ ਬਿਕਰਮ ਸਿੰਘ ਮਜੀਠੀਆ ਤੇ ਗੁਲਜ਼ਾਰ ਸਿੰਘ ਰਣੀਕੇ ਨੂੰ ਅੰਮ੍ਰਿਤਸਰ ਲਈ, ਬਲਦੇਵ ਸਿੰਘ ਖਹਿਰਾ ਨੂੰ ਫਗਵਾੜਾ, ਮਨਤਾਰ ਸਿੰਘ ਬਰਾੜ ਤੇ ਐੱਸ. ਆਰ. ਕਲੇਰ ਨੂੰ ਲੁਧਿਆਣਾ ਅਤੇ ਐੱਨ. ਕੇ. ਸ਼ਰਮਾ ਅਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਪਟਿਆਲਾ ਨਗਰ ਨਿਗਮ ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਡਾ. ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਚੋਣ ਨਿਸ਼ਾਨ ’ਤਕੜੀ’ ’ਤੇ ਹੀ ਇਹ ਚੋਣਾਂ ਲੜੇਗਾ।
ਇਹ ਵੀ ਪੜ੍ਹੋ : ਸ੍ਰੀ ਫ਼ਤਹਿਗੜ੍ਹ ਸਾਹਿਬ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਵਲੋਂ ਸਖ਼ਤ ਹੁਕਮ ਜਾਰੀ