ਪੰਜਾਬ 'ਚ ਹੋਣ ਵਾਲੀਆਂ 'ਮਿਊਂਸੀਪਲ ਚੋਣਾਂ' 'ਚ ਹੋ ਸਕਦੀ ਹੈ ਦੇਰੀ
Thursday, Jan 07, 2021 - 12:33 PM (IST)
ਚੰਡੀਗੜ੍ਹ : ਪੰਜਾਬ 'ਚ ਹੋਣ ਵਾਲੀਆਂ ਮਿਊਂਸੀਪਲ ਚੋਣਾਂ 'ਚ 2 ਹਫ਼ਤਿਆਂ ਦੀ ਦੇਰੀ ਹੋ ਸਕਦੀ ਹੈ। ਹਾਲਾਂਕਿ ਸੂਬਾ ਚੋਣ ਕਮਿਸ਼ਨ ਵੱਲੋਂ ਇਹ ਚੋਣਾਂ 13 ਫਰਵਰੀ ਤੱਕ ਕਰਵਾਏ ਜਾਣ ਦਾ ਐਲਾਨ ਕੀਤਾ ਗਿਆ ਸੀ ਪਰ ਇਸ ਦੇ ਉਲਟ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹੁਣ ਫਰਵਰੀ ਦੇ ਅਖ਼ੀਰ ਤੱਕ ਚੋਣਾਂ ਕਰਵਾਉਣ ਬਾਰੇ ਸੋਚ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਖੁੱਲ੍ਹਣਗੇ 5ਵੀਂ ਤੋਂ 12ਵੀਂ ਤੱਕ ਦੇ ਸਾਰੇ 'ਸਕੂਲ', 3 ਵਜੇ ਤੱਕ ਹੋਵੇਗੀ ਪੜ੍ਹਾਈ
ਭਾਵੇਂ ਚੋਣਾਂ ਬਾਰੇ ਰਸਮੀ ਐਲਾਨ ਦਾ ਅਜੇ ਇੰਤਜ਼ਾਰ ਹੈ ਪਰ ਸਰਕਾਰ ਵੱਲੋਂ ਸੂਬਾ ਚੋਣ ਕਮਿਸ਼ਨਰ ਨੂੰ ਇਕ ਚਿੱਠੀ ਲਿਖੀ ਗਈ ਹੈ। ਇਸ ਬਾਰੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਤਾਂ ਚੋਣਾਂ ਨੂੰ ਲੈ ਕੇ ਮੀਟਿੰਗਾਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : 'ਬਰਡ ਫਲੂ' ਨੂੰ ਲੈ ਕੇ 'ਪੰਜਾਬ' 'ਚ ਹਾਈ ਅਲਰਟ, ਖ਼ਤਰੇ ਨੂੰ ਦੇਖਦਿਆਂ ਸਰਕਾਰ ਨੇ ਲਾਈ ਇਹ ਰੋਕ
ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਚੋਣਾਂ ਕਰਾਉਣ ਲਈ ਤਿਆਰ ਹੈ ਅਤੇ ਫਰਵਰੀ 'ਚ ਇਹ ਚੋਣਾਂ ਹੋ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਲਈ ਵਾਰਡਾਂ ਦੇ ਰਾਖਵੇਂਕਰਨ ਨਾਲ ਜੁੜੇ ਮੁੱਦੇ ਹਨ ਅਤੇ ਵੱਖ-ਵੱਖ ਸਮੂਹਾਂ ਵਿਚਕਾਰ ਮਤਭੇਦਾਂ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਫੜ੍ਹੇ ਗਏ 2 ਸ਼ੱਕੀ, ਪੁੱਛਗਿੱਛ ਦੌਰਾਨ ਹੋਏ ਵੱਡੇ ਖ਼ੁਲਾਸੇ (ਵੀਡੀਓ)
ਜਾਖੜ ਨੇ ਕਿਹਾ ਕਿ ਪਾਰਟੀ ਉਮੀਦਵਾਰਾਂ ਦੀ ਸੂਚੀ ਬਣਾਉਣ ਦੀ ਪੂਰੀ ਕਵਾਇਦ 15 ਜਨਵਰੀ ਤੱਕ ਪੂਰੀ ਹੋ ਜਾਵੇਗੀ। ਭਾਜਪਾ ਨੇ ਵੀ ਪੰਜਾਬ ਦੇ ਰਾਜਪਾਲ ਨੂੰ ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦੇ ਹੋਏ ਮਿਊਂਸੀਪਲ ਚੋਣਾਂ ਮੁਲਤਵੀ ਕਰਨ ਲਈ ਪੱਤਰ ਲਿਖਿਆ ਸੀ।
ਨੋਟ : ਪੰਜਾਬ 'ਚ ਹੋਣ ਵਾਲੀਆਂ ਮਿਊਂਸੀਪਲ ਚੋਣਾਂ 'ਚ ਦੇਰੀ ਬਾਰੇ ਦਿਓ ਰਾਏ