ਨਗਰ-ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਸਕਰੀਨਿੰਗ ਕਮੇਟੀ ਦੀ ਦਿੱਲੀ ''ਚ ਬੈਠਕ ਅੱਜ

Sunday, Dec 03, 2017 - 11:33 AM (IST)

ਨਗਰ-ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਸਕਰੀਨਿੰਗ ਕਮੇਟੀ ਦੀ ਦਿੱਲੀ ''ਚ ਬੈਠਕ ਅੱਜ

ਜਲੰਧਰ — ਦਿੱਲੀ ਦੇ ਪੰਜਾਬ ਭਵਨ 'ਚ ਪੰਜਾਬ 'ਚ 3 ਸ਼ਹਿਰਾਂ ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ 'ਚ 17 ਦਸੰਬਰ ਨੂੰ ਹੋਣ ਵਾਲੀਆਂ ਨਗਰ-ਨਿਗਮ ਚੋਣਾਂ ਦੇ ਉਮੀਦਵਾਰਾਂ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਸਕਰੀਨਿੰਗ ਕਮੇਟੀ ਦੀ ਮੀਟਿੰਗ ਅੱਜ ਯਾਨੀ ਐਤਵਾਰ ਨੂੰ ਸੱਦੀ ਗਈ ਹੈ। ਇਸ ਮੀਟਿੰਗ 'ਚ ਜਲੰਧਰ ਅਤੇ ਅੰਮ੍ਰਿਤਸਰ ਦੇ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਪਟਿਆਲਾ ਦੇ ਉਮੀਦਵਾਰਾਂ ਦੇ ਨਾਂ ਫਾਈਨਲ ਹੋ ਚੁੱਕੇ ਹਨ। ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਅਨੁਸਾਰ ਸਕਰੀਨਿੰਗ ਕਮੇਟੀ 'ਚ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਸਹਿ-ਇੰਚਾਰਜ ਹਰੀਸ਼ ਚੌਧਰੀ, ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ, ਲਾਲ ਸਿਘ, ਸਾਬਕਾ ਸੰਸਦ ਮੈਂਬਰ ਵਿਜੇਂਦਰ ਸਿੰਗਲਾ, ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਸ਼ਾਮਲ ਹੋਣਗੇ।


Related News