ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸਿੱਖਿਆ ਸੰਸਥਾਵਾਂ ''ਚ ਅੱਜ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ

Saturday, Dec 16, 2017 - 10:56 AM (IST)

ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸਿੱਖਿਆ ਸੰਸਥਾਵਾਂ ''ਚ ਅੱਜ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ

ਜਲੰਧਰ (ਅਮਿਤ)— ਨਗਰ ਨਿਗਮ ਜਲੰਧਰ ਅਤੇ ਨਗਰ ਕੌਂਸਲ ਭੋਗਪੁਰ, ਗੁਰਾਇਆ ਦੇ ਨਾਲ ਨਗਰ ਪੰਚਾਇਤ ਸ਼ਾਹਕੋਟ ਅਤੇ ਬਿਲਗਾ ਲਈ 17 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਨੂੰ ਦੇਖਦੇ ਹੋਏ ਡੀ. ਸੀ. ਜਲੰਧਰ ਵੱਲੋਂ ਇਨ੍ਹਾਂ ਦੀ ਹੱਦ ਅੰਦਰ ਆਉਣ ਵਾਲੇ ਸਾਰੇ ਸਿੱਖਿਆ ਸੰਸਥਾਵਾਂ ਵਿਚ 16 ਦਸੰਬਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ। ਡੀ. ਸੀ. ਵੱਲੋਂ ਜਾਰੀ ਇਸ ਹੁਕਮ ਵਿਚ ਕਿਹਾ ਗਿਆ ਹੈ ਕਿ ਚੋਣਾਂ ਲਈ ਜ਼ਰੂਰੀ ਪ੍ਰਬੰਧਾਂ ਨੂੰ ਦੇਖਦੇ ਹੋਏ ਇਹ ਸੰਸਥਾਵਾਂ ਬੰਦ ਰਹਿਣਗੀਆਂ।
ਇਸੇ ਤਰ੍ਹਾਂ ਗੌਰਮਿੰਟ ਕਾਲਜ ਆਫ ਐਜੂਕੇਸ਼ਨ, ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ, ਗੌਰਮਿੰਟ ਮਾਡਲ ਸੀਨੀਅਰ ਸੈਕੰਡਰੀ, ਗੌਰਮਿੰਟ ਨੂੰ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ, ਕੇ. ਐੱਮ. ਵੀ. ਕਾਲਜ, ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਗੁਰਾਇਆ, ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਿਲਗਾ 16 ਦਸੰਬਰ ਨੂੰ ਪੂਰਾ ਦਿਨ ਬੰਦ ਰਹਿਣਗੇ ਕਿਉਂਕਿ ਇਨ੍ਹਾਂ ਸਿੱਖਿਆ ਸੰਸਥਾਵਾਂ ਲਈ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਜਾਣਾ ਹੈ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਗਰ ਨਿਗਮ ਜਲੰਧਰ ਅਤੇ ਨਗਰ ਕੌਂਸਲ ਭੋਗਪੁਰ, ਗੁਰਾਇਆ, ਨਗਰ ਪੰਚਾਇਤ ਸ਼ਾਹਕੋਟ ਅਤੇ ਬਿਲਗਾ ਦੀ ਹੱਦ ਦੇ ਬਾਹਰ ਆਉਣ ਵਾਲੀਆਂ ਸਿੱਖਿਆ ਸੰਸਥਾਵਾਂ ਪਹਿਲਾਂ ਵਾਂਗ ਖੁੱਲ੍ਹੀਆਂ ਰਹਿਣਗੀਆਂ।


Related News