ਨਗਰ ਨਿਗਮ ਚੋਣਾਂ: 'ਆਪ' ਤੇ ਕਾਂਗਰਸ 'ਚ ਫਸਿਆ ਪੇਚ, ਇਕੋ ਉਮੀਦਵਾਰ ਨੂੰ ਦੋਵਾਂ ਪਾਰਟੀਆਂ ਨੇ ਦਿੱਤੀ ਟਿਕਟ
Thursday, Dec 12, 2024 - 06:57 PM (IST)

ਜਲੰਧਰ (ਵੈੱਬ ਡੈਸਕ)- ਨਗਰ ਨਿਗਮ ਚੋਣਾਂ ਲਈ ਸਾਰੀਆਂ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਸਾਰੀਆਂ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਇਕ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਵਾਰਡ ਨੰਬਰ 84 ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਨੀਰਜ ਜੱਸਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਹੁਣ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿੱਚ ਇਕ ਉਮੀਦਵਾਰ ਨੂੰ ਲੈ ਕੇ ਪੇਚ ਫਸ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਮੰਡਰਾ ਰਿਹੈ ਖ਼ਤਰਾ, ਪੰਜਾਬ ਪੁਲਸ ਦੀ ਵਧੀ ਚਿੰਤਾ
ਇਸ ਬਾਰੇ ਰਜਿੰਦਰ ਬੇਰੀ ਦਾ ਕਹਿਣਾ ਹੈ ਕਿ ‘ਆਪ’ ਨੇ ਦੋ ਵਾਰ ਸੂਚੀ ਜਾਰੀ ਕੀਤੀ ਸੀ। ਇਸ ਲਈ ਸੰਭਵ ਹੈ ਕਿ ਨੀਰਜ ਜੱਸਲ ਦਾ ਨਾਂ ਗਲਤੀ ਨਾਲ ਸ਼ਾਮਲ ਹੋ ਗਿਆ ਹੋਵੇ। ਉਨ੍ਹਾਂ ਦਾਅਵਾ ਕੀਤਾ ਕਿ ਨੀਰਜ ਕਾਂਗਰਸ ਵੱਲੋਂ ਚੋਣ ਲੜਨਗੇ। ਰਮਨ ਅਰੋੜਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਵਾਰਡ ਤੋਂ ਨੀਰਜ ਜੱਸਲ ਨੇ ਅਪਲਾਈ ਕੀਤਾ ਸੀ, ਜਿਸ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚੋਣ ਲੜਨਾ ਉਨ੍ਹਾਂ ਦਾ ਨਿੱਜੀ ਫ਼ੈਸਲਾ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਆਰਮੀ ਦੀ ਗੱਡੀ ਤੇ ਐਕਟਿਵਾ ਵਿਚਾਲੇ ਜ਼ਬਰਦਸਤ ਟੱਕਰ, ਇਕ ਨੌਜਵਾਨ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Related News
ਪੰਜਾਬ ''ਚ ਹੜ੍ਹਾਂ ਵਿਚਾਲੇ ਮੌਸਮ ਵਿਭਾਗ ਨੇ ਦਿੱਤੀ ਰਾਹਤ ਭਰੀ ਖ਼ਬਰ, ਜਾਣੋ ਕਦੋ ਰੁਕੇਗਾ ਮੀਂਹ, ਪੜ੍ਹੋ Latest Update
